ਅੱਜ ਹੈ ਫ਼ਿਲਮੀ ਜਗਤ ਦੀ ਦਿੱਗਜ ਐਕਟਰੈੱਸ ਰੁਪਿੰਦਰ ਰੂਪੀ ਦਾ ਬਰਥਡੇਅ, ਪਤੀ ਨੇ ਪਿਆਰੀ ਜਿਹੀ ਪੋਸਟ ਪਾ ਕੇ ਕੀਤਾ ਵਿਸ਼

Reported by: PTC Punjabi Desk | Edited by: Lajwinder kaur  |  November 18th 2020 02:48 PM |  Updated: November 18th 2020 02:49 PM

ਅੱਜ ਹੈ ਫ਼ਿਲਮੀ ਜਗਤ ਦੀ ਦਿੱਗਜ ਐਕਟਰੈੱਸ ਰੁਪਿੰਦਰ ਰੂਪੀ ਦਾ ਬਰਥਡੇਅ, ਪਤੀ ਨੇ ਪਿਆਰੀ ਜਿਹੀ ਪੋਸਟ ਪਾ ਕੇ ਕੀਤਾ ਵਿਸ਼

ਅੱਜ ਫ਼ਿਲਮੀ ਜਗਤ ਦੀ ਦਿੱਗਜ ਐਕਟਰੈੱਸ ਰੁਪਿੰਦਰ ਰੂਪੀ ਦਾ ਬਰਥਡੇਅ ਹੈ । ਉਨ੍ਹਾਂ ਦੇ ਲਾਈਫ ਪਾਰਟਨਰ ਤੇ ਐਕਟਰ  ਭੁਪਿੰਦਰ ਬਰਨਾਲਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਵਿਸ਼ ਕੀਤਾ ਹੈ । ਉਨ੍ਹਾਂ ਨੇ ਲਿਖਿਆ ਹੈ- ‘ਜਨਮ-ਦਿਨ... ਮੁਬਾਰਕ ਮੇਰੀ ਸਰਦਾਰਨੀਏ ...’ ।

barnala bhupinder shared his wife pic on her birthday

ਹੋਰ ਪੜ੍ਹੋ : ਗੀਤਾਜ਼ ਬਿੰਦਰੱਖੀਆ ਆਪਣੇ ਮਰਹੂਮ ਪਿਤਾ ਸੁਰਜੀਤ ਬਿੰਦਰੱਖੀਆ ਲਈ ਲੈ ਕੇ ਆ ਰਹੇ ਨੇ ਨਵਾਂ ਗੀਤ ‘GAL BAAP DI’, ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਪੋਸਟਰ

ਰੁਪਿੰਦਰ ਰੂਪੀ ਨੂੰ ਫੈਨਜ਼ ਤੇ ਪੰਜਾਬੀ ਕਲਾਕਾਰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ । ਰੁਪਿੰਦਰ ਰੂਪੀ ਪੰਜਾਬੀ ਫ਼ਿਲਮਾਂ ਦੀ ਉਹ ਅਦਾਕਾਰਾ ਹੈ ਜਿਸ ਨੇ ਅਪਣੀ ਅਦਾਕਾਰੀ ਨਾਲ ਪਾਲੀਵੁੱਡ ਵਿੱਚ ਵੱਖਰੀ ਪਹਿਚਾਣ ਬਣਾਈ ਹੈ ।

picture of rupinder rupi

ਰੁਪਿੰਦਰ ਰੂਪੀ ਨੂੰ ਅਦਾਕਾਰੀ ਦਾ ਸ਼ੌਂਕ ਸ਼ੁਰੂ ਤੋਂ ਹੀ ਸੀ । ਇਹੀ ਸ਼ੌਂਕ ਉਹਨਾਂ ਨੂੰ ਥਿਏਟਰ ਵੱਲ ਖਿੱਚ ਲਿਆਇਆ, ਪੰਜਾਬ ਰੰਗਮੰਚ ਨਾਲ ਜੁੜਕੇ ਉਹਨਾਂ ਨੇ ਪੰਜਾਬ ਸਮੇਤ ਦੇਸ਼ ਦੇ ਹੋਰ ਸੂਬਿਆਂ ਵਿੱਚ ਕਈ ਨਾਟਕ ਖੇਡੇ ।

inside pic of rupinder rupi

ਜਿਸ ਕਰਕੇ ਅਦਾਕਾਰੀ ਦੇ ਖੇਤਰ ‘ਚ ਉਨ੍ਹਾਂ ਦੇ ਬਿਹਤਰੀਨ ਕੰਮ ਦੇ ਲਈ ਕਈ ਅਵਾਰਡਜ਼ ਦੇ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ । ਬਹੁਤ ਜਲਦ ਕਈ ਹੋਰ ਨਵੀਂ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰਦੇ ਹੋਏ ਨਜ਼ਰ ਆਉਣਗੇ ।

rupinder rubi with ninja


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network