ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਮਨੀ ਔਜਲਾ ਲੈ ਕੇ ਆ ਰਹੇ ਨੇ ਧਾਰਮਿਕ ਗੀਤ ‘ਬਾਬਾ ਨਾਨਕ’
ਪੰਜਾਬੀ ਗਾਇਕ ਮਨੀ ਔਜਲਾ ਜਿਹੜੇ ਲੰਡਨ, ਦਸੰਬਰ, ਬੋਲੀਆਂ, ਬੁਲਟ ਵਰਗੇ ਕਈ ਸੁਪਰ ਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਮਨੋਰਜੰਨ ਕਰ ਚੁੱਕੇ ਹਨ। ਉਹ ਕਈ ਨਾਮੀ ਗਾਇਕਾਂ ਦੇ ਗੀਤਾਂ ‘ਚ ਮਿਊਜ਼ਿਕ ਵੀ ਦੇ ਚੁੱਕੇ ਹਨ। ਉਹ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ। ਜਿਸਦੇ ਚੱਲਦੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਤਸਵੀਰ ਸਾਂਝੀ ਕੀਤੀ ਹੈ। ਇਹ ਤਸਵੀਰ ਉਨ੍ਹਾਂ ਦੇ ਨਵੇਂ ਧਾਰਮਿਕ ਗੀਤ ਦੀ ਸ਼ੂਟਿੰਗ ਸਮੇਂ ਦੀ ਹੈ ਤੇ ਨਾਲ ਹੀ ਉਨ੍ਹਾਂ ਨੇ ਦੱਸਿਆ ਹੈ ਗਾਣੇ ਦਾ ਨਾਮ ਬਾਬਾ ਨਾਨਕ ਹੈ, ਇਸ ਧਾਰਮਿਕ ਗਾਣੇ ਦੇ ਬੋਲ ਜਰਨੈਲ ਘੁਮਾਣ ਦੀ ਕਲਮ ‘ਚੋਂ ਨਿਕਲੇ ਨੇ। ਇਸ ਧਾਰਮਿਕ ਗਾਣੇ ਨੂੰ ਮਨੀ ਔਜਲਾ ਵੱਲੋਂ ਗਾਇਆ ਗਿਆ ਹੈ ਤੇ ਮਿਊਜ਼ਿਕ ਵੀ ਉਨ੍ਹਾਂ ਨੇ ਖੁਦ ਦਿੱਤਾ ਹੈ।
ਇਹ ਧਾਰਮਿਕ ਗਾਣਾ ਧੰਨ ਗੁਰੂ ਨਾਨਕ ਪਾਤਸ਼ਾਹ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਰਮਰਪਿਤ ਹੈ। ਇਹ ਧਾਰਮਿਕ ਗਾਣਾ ਬਹੁਤ ਜਲਦ ਸੰਗਤਾਂ ਦੇ ਰੁਬਰੂ ਹੋ ਜਾਵੇਗਾ। ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਸੰਗਤਾਂ ‘ਚ ਕਾਫੀ ਉਤਸਕੁਤਾ ਦੇਖਣ ਨੂੰ ਮਿਲ ਰਹੀ ਹੈ।