ਬੱਬੂ ਮਾਨ ਦੇ ਪਿੰਡ ਖੰਟ ‘ਚ ਖੇਤੀ ਬਿੱਲਾਂ ਦੇ ਵਿਰੋਧ ‘ਚ ਪਾਸ ਕੀਤਾ ਗਿਆ ਮਤਾ, ਬੱਬੂ ਮਾਨ ਨੇ ਤਸਵੀਰਾਂ ਕੀਤੀਆਂ ਸਾਂਝੀਆਂ
ਖੇਤੀ ਬਿੱਲਾਂ ਦੇ ਵਿਰੋਧ ‘ਚ ਪੰਜਾਬ ਭਰ ਦੇ ਕਲਾਕਾਰ ਕਿਸਾਨਾਂ ਦੇ ਹੱਕ ‘ਚ ਅੱਗੇ ਆਏ ਹਨ । ਉੱਥੇ ਹੀ ਬੱਬੂ ਮਾਨ ਵੀ ਲਗਾਤਾਰ ਕਿਸਾਨਾਂ ਦੇ ਹੱਕ ‘ਚ ਆਪਣੀ ਆਵਾਜ਼ ਬੁਲੰਦ ਕਰਦੇ ਆ ਰਹੇ ਨੇ । ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਪਿੰਡ ਦੇ ਬਾਰੇ ਦੱਸ ਰਹੇ ਨੇ ਕਿ ਉਨ੍ਹਾਂ ਦੇ ਸਾਰੇ ਪਿੰਡ ਨੇ ਇਨ੍ਹਾਂ ਬਿੱਲਾਂ ਦੇ ਖਿਲਾਫ ਮਤਾ ਪਾਸ ਕੀਤਾ ਹੈ ।
babbu maan
ਜਿਸ ‘ਚ ਪਿੰਡ ਦੇ ਲੋਕਾਂ ਦੇ ਦਸਤਖਤ ਕਰਵਾਏ ਗਏ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬੱਬੂ ਮਾਨ ਕਿਸਾਨਾਂ ਦੇ ਹੱਕ ‘ਚ ਆਪਣੀ ਆਵਾਜ਼ ਬੁਲੰਦ ਕਰਦੇ ਰਹੇ ਹਨ । ਦੱਸ ਦਈਏ ਕਿ ਬੀਤੇ ਦਿਨੀਂ ਵੀ ਕਿਸਾਨਾਂ ਵੱਲੋਂ ਧਰਨੇ ਦਾ ਸੱਦਾ ਦਿੱਤਾ ਗਿਆ ਸੀ ।
Babbu Maan
ਜਿਸ ‘ਚ ਹਰਭਜਨ ਮਾਨ, ਅਵਕਾਸ਼ ਮਾਨ, ਅੰਮ੍ਰਿਤ ਮਾਨ, ਸਿੱਧੂ ਮੂਸੇਵਾਲਾ, ਹਰਫ ਚੀਮਾ ਸਣੇ ਕਈ ਕਲਾਕਾਰ ਸ਼ਾਮਿਲ ਹੋਏ ਸਨ ।
Babbu Maan
ਦੱਸ ਦਈਏ ਕਿ ਬੀਤੇ ਦਿਨੀਂ ਧਰਨੇ 'ਚਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ।
ਇਸ ਤੋਂ ਇਲਾਵਾ ਕਈ ਹੋਰ ਜਥੇਬੰਦੀਆਂ ਨੇ ਵੀ ਕਿਸਾਨਾਂ ਨਾਲ ਡਟ ਕੇ ਸਾਥ ਦਿੱਤਾ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਵੱਲੋਂ ਲਿਆਂਦੇ ਕਾਲੇ ਕਾਨੂੰਨ ਨੂੰ ਵਾਪਸ ਕਰਾਉਣ ਦੇ ਲਈ ਇੱਕ ਤਿੱਖਾ ਸੰਘਰਸ਼ ਉਲੀਕਿਆ ਹੋਇਆ ਹੈ।