ਬੀਰ ਸਿੰਘ ਨੇ ਆਪਣੀ ਰੂਹਾਨੀ ਆਵਾਜ਼ ਦੇ ਨਾਲ ਦਰਸ਼ਕਾਂ ਨੂੰ ਕੀਤਾ ਭਾਵੁਕ, ਰਿਲੀਜ਼ ਹੋਇਆ ‘ਆਜਾ ਮੈਕਸੀਕੋ ਚੱਲੀਏ’ ਦਾ ਪਹਿਲਾ ਗੀਤ “ਸਫ਼ਰਾਂ ‘ਤੇ”
ਰਾਕੇਸ਼ ਧਵਨ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਫ਼ਿਲਮ 'ਆਜਾ ਮੈਕਸੀਕੋ ਚੱਲੀਏ' ਅਜਿਹੇ ਵਿਸ਼ੇ ਉੱਤੇ ਬਣੀ ਫ਼ਿਲਮ ਹੈ ਜਿਸ ‘ਚ ਡੌਂਕੀ ਲਾ ਕੇ ਜਾਣ ਵਾਲੇ ਨੌਜਵਾਨਾਂ ਦੇ ਦੁੱਖ ਨੂੰ ਜੱਗ ਜ਼ਾਹਿਰ ਕੀਤਾ ਹੈ। ਇਸ ਫ਼ਿਲਮ ਦਾ ਸ਼ਾਨਦਾਰ ਟ੍ਰੇਲਰ ਰਿਲੀਜ਼ ਪਹਿਲਾਂ ਹੀ ਦਰਸ਼ਕਾਂ ਦੀ ਨਜ਼ਰ ਹੋ ਚੁੱਕਿਆ ਹੈ। ਟ੍ਰੇਲਰ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਮਿਲਿਆ ਹੈ। ਹੁਣ ਫ਼ਿਲਮ ਦਾ ਪਹਿਲਾ ਗੀਤ “ਸਫ਼ਰਾਂ ‘ਤੇ” (Saffran Te) ਰਿਲੀਜ਼ ਹੋ ਚੁੱਕਿਆ ਹੈ।
ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਜੈਸਮੀਨ ਭਸੀਨ ਨੂੰ ਕਿਹਾ ‘ਮੋਟੀ’ ਤਾਂ ਦੇਖੋ ਅਦਾਕਾਰਾ ਨੇ ਕੀ ਦਿੱਤਾ ਜਵਾਬ
ਇਸ ਗੀਤ ਨੂੰ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਬੀਰ ਸਿੰਘ ਨੇ ਆਪਣੀ ਰੂਹਾਨੀ ਆਵਾਜ਼ ਚ ਗਾਇਆ ਹੈ। ਇਸ ਗੀਤ ਦੇ ਬੋਲ ਵੀ ਖੁਦ ਬੀਰ ਸਿੰਘ ਨੇ ਲਿਖੇ ਨੇ, ਜੋ ਕਿ ਸਿੱਧਾ ਦਿਲਾਂ ਉੱਤੇ ਲੱਗਦੇ ਨੇ ਤੇ ਅੱਖਾਂ ਨੂੰ ਨਮ ਕਰ ਦਿੰਦੇ ਨੇ। ਇਹ ਗੀਤ ਉਨ੍ਹਾਂ ਨੌਜਵਾਨਾਂ ਦੇ ਦੁੱਖਾਂ ਨੂੰ ਬਿਆਨ ਕਰ ਰਿਹਾ ਹੈ ਜੋ ਰੋਜ਼ੀ ਰੋਟੀ ਕਮਾਉਣ ਤੇ ਇੱਕ ਬਿਹਤਰੀਨ ਜ਼ਿੰਦਗੀ ਲਈ ਆਪਣਾ ਪਰਿਵਾਰਾਂ ਨੂੰ ਛੱਡ ਕੇ ਵਿਦੇਸ਼ਾਂ ਵਿੱਚ ਹੱਡ-ਤੋੜਵੀਂ ਮਿਹਨਤ ਕਰਨ ਲਈ ਘਰੋਂ ਨਿਕਲੇ ਹਨ। ਇਸ ਗੀਤ ਦਾ ਮਿਊਜ਼ਿਕ ਮੰਨਾ ਸਿੰਘ ਨੇ ਦਿੱਤਾ ਹੈ। ਗੀਤ ‘ਚ ਦਿਖਾਇਆ ਗਿਆ ਹੈ ਕਿਵੇਂ ਅਮਰੀਕਾ ਜਾਣ ਦਾ ਸੁਫ਼ਨੇ ਪੂਰਾ ਕਰਨ ਲਈ ਡੌਂਕੀ ਲਾ ਕੇ ਮੈਕਸੀਕੋ ਦੇ ਜੰਗਲਾਂ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰਦੇ ਨੇ। ਜਿੱਥੇ ਉਨ੍ਹਾਂ ਨੇ ਕਿੰਨੇ ਹੀ ਦੁੱਖਾਂ ਤੋਂ ਲੰਘਣਾ ਪੈਂਦਾ ਹੈ। ਇਸ ਗੀਤ ਨੂੰ ਬਰਫੀ ਮਿਊਜ਼ਿਕ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਫ਼ਿਲਮ 'ਆਜਾ ਮੈਕਸੀਕੋ ਚੱਲੀਏ' ਵਿੱਚ ਐਮੀ ਵਿਰਕ ਦੇ ਨਾਲ ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਕਈ ਨਾਮੀ ਅਦਾਕਾਰ ਜਿਵੇਂ ਨਾਸਿਰ ਚਿਨੌਤੀ, ਜ਼ਾਫ਼ਰੀ ਖ਼ਾਨ, ਸੁਖਵਿੰਦਰ ਚਾਹਲ, ਹਨੀ ਮੱਟੂ, ਬਲਜਿੰਦਰ ਕੌਰ, ਮਿੰਟੂ ਕੱਪਾ, ਇਰਾਨੀ ਕੁੜੀ-ਯਸਾਮਨ ਮੋਹਸਾਨੀ, ਸਿਕੰਦਰ ਘੁੰਮਣ, ਸ਼ਹਿਬਾਜ਼ ਘੁੰਮਣ ਅਤੇ ਹੋਰ ਕਲਾਕਾਰ ਨਜ਼ਰ ਆਉਣਗੇ।
ਪੰਜਾਬ ਦੇ ਨੌਜਵਾਨਾਂ ‘ਚ ਵਿਦੇਸ਼ ਜਾਣ ਦੀ ਹੋੜ ਲੱਗੀ ਹੋਈ ਹੈ। ਕਿਉਂਕਿ ਇੱਥੇ ਮਾੜੀ ਸਰਕਾਰਾਂ ਅਤੇ ਬੇਇਮਾਨੀ ਦਾ ਬੋਲ ਬਾਲਾ ਹੈ, ਜਿਸ ਕਰਕੇ ਵੱਡੀ ਗਿਣਤੀ ‘ਚ ਬੇਰੁਜ਼ਗਾਰੀ ਹੈ। ਜਿਸ ਕਰਕੇ ਨੌਜਵਾਨ ਪੀੜੀ ਇਹੀ ਸੋਚਦੀ ਹੈ ਕਿ ਵਿਦੇਸ਼ ਜਾ ਕੇ ਹੀ ਹੱਡ ਰਗੜ ਲਈਏ ਤੇ ਆਪਣੇ ਘਰਦਿਆਂ ਦੇ ਸੁਫਨੇ ਨੂੰ ਪੂਰੇ ਕਰ ਸਕੀਏ। ਪਰ ਇਹ ਸਭ ਜਿੰਨਾ ਸੌਖਾ ਲੱਗਦਾ ਹੈ ਓਨਾ ਹੈ ਨਹੀਂ। ਰੋਜ਼ੀ ਰੋਟੀ ਦੀ ਭਾਲ ਅਤੇ ਘਰ ਦੀਆਂ ਮਜਬੂਰੀਆਂ ਨੂੰ ਦੇਖਦੇ ਹੋਏ ਪੰਜਾਬੀ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਹਨ ਤੇ ਕਿਸ ਕਿਸ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਉਨ੍ਹਾਂ ਨੂੰ ਸਾਹਮਣਾ ਕਰਨਾ ਪੈਂਦਾ ਹੈ, ਉਹ ਸਭ ਦਰਸ਼ਕਾਂ ਨੂੰ ਇਸ ਫ਼ਿਲਮ ‘ਚ ਦੇਖਣ ਨੂੰ ਮਿਲੇਗਾ। ਇਹ ਫ਼ਿਲਮ 25 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।