ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਗਾਇਕਾ ਨੁਪੂਰ ਸਿੱਧੂ ਨਰਾਇਣ ਨੇ ਆਪਣੇ ਗੀਤ ਨਾਲ ਇਸ ਤਰ੍ਹਾਂ ਕੀਤਾ ਯਾਦ
ਸ਼ਹੀਦ ਭਗਤ ਸਿੰਘ ਦਾ ਅੱਜ ਜਨਮ ਦਿਹਾੜਾ ਹੈ । ਉਹਨਾਂ ਦੇ ਜਨਮ ਦਿਹਾੜੇ ਤੇ ਦੇਸ਼ ਦੁਨੀਆ ਵਿੱਚ ਵੱਖ ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ । ਹਰ ਕੋਈ ਦੇਸ਼ ਲਈ ਉਹਨਾਂ ਵੱਲੋਂ ਦਿੱਤੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ । ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦੇ ਹੋਏ ਆਪਣੇ ਸੋਸ਼ਲ ਮੀਡੀਆ ਹੈਂਡਲ ਤੇ ਪੋਸਟਾਂ ਪਾਈਆਂ ਹਨ ।
ਗਾਇਕਾ ਨੁਪੂਰ ਸਿੱਧੂ ਨਰਾਇਣ ਨੇ ਵੀ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਆਪਣੇ ਫੇਸਬੁੱਕ ਪੇਜ ’ਤੇ ਇੱਕ ਗੀਤ ਸਾਂਝਾ ਕੀਤਾ ਹੈ ।
ਹੋਰ ਪੜ੍ਹੋ :
‘ਆਓ ਸਿਮਰੋ ਭਗਤ ਸਿੰਘ ਸੂਰਮਾ’ ਟਾਈਟਲ ਹੇਠ ਸਾਂਝਾ ਕੀਤਾ ਗਿਆ ਇਹ ਗੀਤ ਨੁਪੂਰ ਸਿੱਧੂ ਨਰਾਇਣ ਨੇ ਹੀ ਗਾਇਆ ਹੈ । ਇਸ ਗੀਤ ਦੇ ਬੋਲ ਇਸ ਤਰ੍ਹਾਂ ਦੇ ਹਨ ਕਿ ਇਸ ਨੂੰ ਸੁਣਕੇ ਹਰ ਕੋਈ ਦੇਸ਼ ਭਗਤੀ ਨਾਲ ਲਬਰੇਜ਼ ਹੋ ਜਾਂਦਾ ਹੈ, ਨੁਪੂਰ ਸਿੱਧੂ ਨਰਾਇਣ ਦੀ ਆਵਾਜ਼ ਹਰ ਇੱਕ ਨੂੰ ਕੀਲ ਕੇ ਰੱਖ ਦਿੰਦੀ ਹੈ ।
ਇਸ ਗੀਤ ਦਾ ਮਿਊਜ਼ਿਕ ਵੀਨਾ ਸਿੱਧੂ ਤਨੇਜ਼ਾ ਤੇ ਮਿਕਸਿੰਗ ਸਾਰੰਗ ਨਰਾਇਣ ਨੇ ਕੀਤੀ ਹੈ । ਇਸ ਗੀਤ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਗੀਤ ਨੂੰ ਲਗਾਤਾਰ ਸ਼ੇਅਰ ਤੇ ਲਾਈਕ ਕੀਤਾ ਜਾ ਰਿਹਾ ਹੈ ।