ਖੇਤੀ ਬਿੱਲਾਂ ਦੇ ਵਿਰੋਧ ‘ਚ ਧਰਨੇ ਨੂੰ ਅਦਾਕਾਰ ਦਰਸ਼ਨ ਔਲਖ ਨੇ ਕੀਤਾ ਸੰਬੋਧਨ
ਖੇਤੀ ਬਿੱਲਾਂ ਦੇ ਵਿਰੋਧ ‘ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ । ਇਸ ਧਰਨੇ ਪ੍ਰਦਰਸ਼ਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ । ਅਦਾਕਾਰ ਦਰਸ਼ਨ ਔਲਖ ਵੀ ਇਸ ਧਰਨੇ ਪ੍ਰਦਰਸ਼ਨ ‘ਚ ਕਿਸਾਨਾਂ ਦੇ ਹੱਕ ‘ਚ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ । ਦਰਸ਼ਨ ਔਲਖ ਨੇ ਬੀਤੀ ਰਾਤ ਕਿਸਾਨਾਂ ਦੇ ਧਰਨੇ ਨੂੰ ਸੰਬੋਧਨ ਵੀ ਕੀਤਾ ।
ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਨੇ ਕਿਸਾਨਾਂ ਨੂੰ ਜਾਗਰੂਕ ਹੋਣ ਦੀ ਅਪੀਲ ਵੀ ਕੀਤੀ । ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਕਿਸਾਨ ਭਰਾ ਜਾਗਰੂਕ ਹੋਣ ।
Darshan-Aulakh
ਦਰਸ਼ਨ ਔਲਖ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸਾਨੂੰ ਜ਼ਮੀਨਾਂ ਦੇ ਮਾਲਕ ਬਣਾਇਆ ਸੀ ਅਤੇ ਅਸੀਂ ਕਿਸੇ ਦੇ ਵੀ ਗੁਲਾਮ ਨਹੀਂ ਹਾਂ । ਅਡਾਨੀ ਜਾਂ ਹੋਰ ਕੋਈ ਸਾਡੀਆਂ ਜ਼ਮੀਨਾਂ ਦੇ ਹੱਕ ਕਿਵੇਂ ਲੈ ਸਕਦਾ ਹੈ ।
Darshan-Aulakh
ਉਨ੍ਹਾਂ ਨੇ ਕਿਸਾਨਾਂ ਨੂੰ ਜਾਗਰੂਕ ਹੋਣ ਦੀ ਅਪੀਲ ਕੀਤੀ ਹੈ । ਦੱਸ ਦਈਏ ਕਿ ਇਹ ਧਰਨਾ ਪ੍ਰਦਰਸ਼ਨ ਕੁਰਾਲੀ ਚੰਡੀਗੜ੍ਹ ਟੋਲ ਪਲਾਜ਼ਾ ‘ਤੇ ਕੀਤਾ ਗਿਆ ਸੀ । ਜਿਸ ‘ਚ ਦਰਸ਼ਨ ਔਲਖ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਨਜ਼ਰ ਆਏ ।