ਅਦਾਕਾਰ ਧਰਮਿੰਦਰ ਨੇ ਸਾਂਝਾ ਕੀਤਾ ਆਪਣੇ ਫਾਰਮ ਹਾਊਸ ਤੋਂ ਵੀਡੀਓ, ਕਿਹਾ ਕਿਸੇ ਦੇ ਕੋਲ ਸਮਾਂ ਹੀ ਨਹੀਂ ਜ਼ਿੰਦਗੀ ਦੇ ਲਈ
ਅਦਾਕਾਰ ਧਰਮਿੰਦਰ (Dharmendra Deol) ਨੂੰ ਖੇਤਾਂ ਅਤੇ ਕੁਦਰਤ ਦੇ ਨਾਲ ਬਹੁਤ ਜ਼ਿਆਦਾ ਪਿਆਰ ਹੈ । ਕੁਦਰਤ ਦੇ ਨਾਲ ਮੋਹ ਦਾ ਅੰਦਾਜ਼ਾ ਉਨ੍ਹਾਂ ਵੱਲੋਂ ਸ਼ੇਅਰ ਕੀਤੀਆਂ ਜਾਣ ਵਾਲੀਆਂ ਵੀਡੀਓਜ਼ (Video) ਤੋਂ ਲਗਾਇਆ ਜਾ ਸਕਦਾ ਹੈ । ਉਨ੍ਹਾਂ ਦੀਆਂ ਵੀਡੀਓਜ਼ ਨੰੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਧਰਮਿੰਦਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਫਾਰਮ ਹਾਊਸ ‘ਤੇ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਸ਼ਾਇਰੀ ਦੇ ਕੁਝ ਬੋਲ ਵੀ ਸਾਂਝੇ ਕੀਤੇ ਹਨ ।ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਭਰ ਜਾਤੇ ਹੈਂ…ਜ਼ਿੰਦਗੀ ਮੇਂ..ਰੰਗ ਕੁਦਰਤ ਕੇ…ਵਕਤ ਨਹੀਂ ਮਗਰ ਪਾਸ ਕਿਸੀ ਕੇ ਜ਼ਿੰਦਗੀ ਕੇ ਲੀਏ’।
image From instagram
ਹੋਰ ਪੜ੍ਹੋ : ਅਦਾਕਾਰ ਧਰਮਿੰਦਰ ਨੇ ਆਪਣੀ ਪੁਰਾਣੀ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਨੂੰ ਦਿੱਤਾ ਖ਼ਾਸ ਸੁਨੇਹਾ
ਅਦਾਕਾਰ ਦੀ ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਧਰਮਿੰਦਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਹਾਲ ‘ਚ ਹੀ ਉਨ੍ਹਾਂ ਨੇ ਇੱਕ ਫ਼ਿਲਮ ਦੀ ਸ਼ੂਟਿੰਗ ਵੀ ਪੂਰੀ ਕੀਤੀ ਹੈ ।
image From instagram
ਧਰਮਿੰਦਰ ਦਾ ਪੂਰਾ ਪਰਿਵਾਰ ਹੀ ਅਦਾਕਾਰੀ ਨੂੰ ਸਮਰਪਿਤ ਹੈ । ਉਨ੍ਹਾਂ ਦੇ ਦੋਵੇਂ ਬੇਟੇ ਸੰਨੀ ਦਿਓਲ ਅਤੇ ਬੌਬੀ ਦਿਓਲ ਵੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ ।ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੇ ਬੇਟੇ ਬੌਬੀ ਦਿਓਲ ਦੀ ਵੈੱਬ ਸੀਰੀਜ਼ ਆਸ਼ਰਮ ਆਈ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ।ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦੇਣ ਵਾਲੇ ਧਰਮਿੰਦਰ ਅੱਜ ਵੀ ਇੰਡਸਟਰੀ ‘ਚ ਸਰਗਰਮ ਹਨ ਅਤੇ ਜਲਦ ਹੀ ਉਨ੍ਹਾਂ ਦੀ ਫ਼ਿਲਮ ਰਿਲੀਜ਼ ਹੋਵੇਗੀ ।
View this post on Instagram