ਐਕਟਰ ਦਿਲਜੀਤ ਦੋਸਾਂਝ ਨੇ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਨਵਾਂ ਵੀਡੀਓ, ਇੱਕ ਵਾਰ ਫਿਰ ਆਪਣੀ ਕੁਕਿੰਗ ਦਾ ਅੰਦਾਜ਼ ਪੇਸ਼ ਕਰਦੇ ਆਏ ਨਜ਼ਰ
ਪੰਜਾਬੀ ਐਕਟਰ ਤੇ ਗਾਇਕ ਦਿਲਜੀਤ ਦੋਸਾਂਝ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਨੇ। ਪਿਛਲੇ ਸਾਲ ਵੀ ਉਨ੍ਹਾਂ ਨੇ ਲਾਕਡਾਊਨ 'ਚ ਆਪਣੀ ਕੁਕਿੰਗ ਦੇ ਹੁਨਰ ਦੇ ਨਾਲ ਹਰ ਇੱਕ ਦਾ ਕਾਫੀ ਮਨੋਰੰਜਨ ਕੀਤਾ । ਇੱਕ ਵਾਰ ਫਿਰ ਤੋਂ ਉਨ੍ਹਾਂ ਨੇ ਆਪਣੀ ਮਸਤੀ ਦੇ ਨਾਲ ਕੁਕਿੰਗ ਕਰਦੇ ਹੋਏ ਦਾ ਵੀਡੀਓ ਸ਼ੇਅਰ ਕੀਤਾ ਹੈ।
Image Source: instagram
:ਇਸ ਵਾਰ ‘ਹਾਲੀਵੁੱਡ ਇਨ ਪੰਜਾਬੀ’ ‘ਚ ਦੇਖੋ ਹਾਲੀਵੁੱਡ ਫ਼ਿਲਮ ‘ਟਰਮੀਨੇਟਰ ਸੈਲਵੇਸ਼ਨ’ ਸਿਰਫ਼ ਪੀਟੀਸੀ ਪੰਜਾਬੀ ਚੈਨਲ ‘ਤੇ
Image Source: instagram
ਇਸ ਵੀਡੀਓ 'ਚ ਉਹ ਬਲੈਡਰ ‘ਚ ਕੁਝ ਮਿਕਸ ਕਰਕੇ ਬਣਾਉਂਦੇ ਹੋਏ ਨਜ਼ਰ ਆ ਰਹੇ ਨੇ ਤੇ ਬਾਅਦ ‘ਚ ਫਰਾਈਪੈਨ ‘ਚ ਆਪਣੇ ਅੰਦਾਜ਼ ‘ਚ ਤੜਕਾ ਲਗਾਉਂਦੇ ਹੋਏ ਦਿਖਾਈ ਦੇ ਰਹੇ ਨੇ। ਇਹ ਵੀਡੀਓ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।
Image Source: instagram
ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਬਾਕਮਾਲ ਦੇ ਗਾਇਕ ਨੇ ਜਿਨ੍ਹਾਂ ਨੇ ਪੰਜਾਬੀ ਸੰਗੀਤ ਨੂੰ ਵੱਖਰੇ ਹੀ ਮੁਕਾਮ ਤੇ ਪਹੁੰਚਾ ਦਿੱਤਾ ਹੈ। ਵਿਦੇਸ਼ਾਂ ‘ਚ ਵੀ ਦਿਲਜੀਤ ਦੋਸਾਂਝ ਦੇ ਗੀਤਾਂ ਨੂੰ ਬਹੁਤ ਪਸੰਦ ਕੀਤਾ ਜਾਂਦਾ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ 'ਚ ਕਾਫੀ ਐਕਟਿਵ ਨੇ। ਉਹ ਪਾਲੀਵੁੱਡ ਦੇ ਨਾਲ ਬਾਲੀਵੁੱਡ ਫ਼ਿਲਮਾਂ ‘ਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਨੇ।
View this post on Instagram