ਅਦਾਕਾਰ ਗੋਵਿੰਦਾ ਵੀ ਹੋਏ ਕੋਰੋਨਾ ਪਾਜ਼ੀਟਿਵ, ਪ੍ਰਸ਼ੰਸਕ ਜਲਦ ਤੰਦਰੁਸਤੀ ਲਈ ਕਰ ਰਹੇ ਦੁਆ

Reported by: PTC Punjabi Desk | Edited by: Shaminder  |  April 05th 2021 04:20 PM |  Updated: April 05th 2021 04:20 PM

ਅਦਾਕਾਰ ਗੋਵਿੰਦਾ ਵੀ ਹੋਏ ਕੋਰੋਨਾ ਪਾਜ਼ੀਟਿਵ, ਪ੍ਰਸ਼ੰਸਕ ਜਲਦ ਤੰਦਰੁਸਤੀ ਲਈ ਕਰ ਰਹੇ ਦੁਆ

ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ । ਇਸ ਵਾਇਰਸ ਦੇ ਕਾਰਨ ਹੁਣ ਤੱਕ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦੋਂਕਿ ਕਈ ਲੋਕ ਇਸ ਬਿਮਾਰੀ ਦੇ ਨਾਲ ਜੂਝ ਰਹੇ ਹਨ । ਬਾਲੀਵੁੱਡ ਦੀਆਂ ਕਈ ਹਸਤੀਆਂ ਵੀ ਇਸ ਵਾਇਰਸ ਦੀ ਲਪੇਟ ‘ਚ ਆ ਚੁੱਕੀਆਂ ਹਨ । ਅਦਾਕਾਰ ਗੋਵਿੰਦਾ ਵੀ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਗਏ ਹਨ । ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਘਰ ‘ਚ ਹੀ ਕੁਆਰੰਟੀਨ ਕਰ ਲਿਆ ਹੈ ।

Govinda Image From govinda_herono1's Instagram

ਹੋਰ ਪੜ੍ਹੋ : ਗਾਇਕ ਦਿਲਜਾਨ ਦੇ ਅੰਤਿਮ ਸਸਕਾਰ ਮੌਕੇ ਸੰਗੀਤ ਜਗਤ ਦੀਆਂ ਨਾਮੀ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ

Govinda Image From govinda_herono1's Instagram

ਗੋਵਿੰਦਾ ਨੇ ਵੀ ਉਨ੍ਹਾਂ ਦੇ ਸੰਪਰਕ ‘ਚ ਆਉਣ ਵਾਲੇ ਲੋਕਾਂ ਨੂੰ ਆਪਣਾ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ ।ਦੱਸ ਦਈਏ ਕਿ ਇਸ ਵਾਇਰਸ ਦੀ ਲਪੇਟ ‘ਚ ਹੁਣ ਤੱਕ ਕਈ ਸੈਲੀਬ੍ਰੇਟੀਜ਼ ਆ ਚੁੱਕੇ ਹਨ ।

Govinda Image From govinda_herono1's Instagram

ਇਸ ਤੋਂ ਪਹਿਲਾਂ ਅਦਾਕਾਰ ਰਣਬੀਰ ਕਪੂਰ, ਆਲੀਆ ਭੱਟ, ਕਾਰਤਿਕ ਆਰੀਅਨ ਸਣੇ ਕਈ ਸੈਲੀਬ੍ਰੇਟੀਜ਼ ਵੀ ਇਸ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ । ਦੱਸ ਦਈਏ ਕਿ ਦੇਸ਼ ‘ਚ ਕੋਰੋਨਾ ਦੇ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ । ਇਸ ਬਿਮਾਰੀ ਤੋਂ ਬਚਾਅ ਦਾ ਇੱਕੋ ਇੱਕ ਤਰੀਕਾ ਹੈ ਕਿ ਤੁਸੀਂ ਬਾਹਰ ਨਿਕਲਣ ਵੇਲੇ ਹਮੇਸ਼ਾ ਮਾਸਕ ਪਾਓ, ਭੀੜ-ਭਾੜ ਵਾਲੇ ਥਾਂਵਾਂ ‘ਤੇ ਜਾਣ ਤੋਂ ਗੁਰੇਜ਼ ਕਰੋ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network