ਕਾਲੇ ਕਾਨੂੰਨਾਂ ਦਾ ਵਿਰੋਧ ਕਰਦੇ ਨਜ਼ਰ ਆਏ ਐਕਟਰ ਕੁਲਜਿੰਦਰ ਸਿੱਧੂ, ਹੱਥ ‘ਚ ਕਾਲਾ ਝੰਡਾ ਲੈ ਕੇ ਪਹੁੰਚੇ ਰੋਸ ਪ੍ਰਦਰਸ਼ਨ ‘ਚ
ਮਾਰੂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ ਨੂੰ ਦਿੱਲੀ ਦੀਆਂ ਬਰੂਹਾਂ 'ਤੇ ਚੱਲਦੇ ਹੋਏ 26 ਮਈ ਨੂੰ ਯਾਨੀ ਕਿ ਅੱਜ 6 ਮਹੀਨੇ ਪੂਰੇ ਹੋ ਗਏ ਨੇ। ਪੰਜਾਬ 'ਚ ਇਹ ਅੰਦੋਲਨ ਦਿੱਲੀ ਆਉਣ ਤੋਂ ਦੋ-ਢਾਈ ਮਹੀਨੇ ਪਹਿਲਾਂ ਸ਼ੁਰੂ ਹੋ ਗਿਆ ਸੀ। ਪਿਛਲੇ ਛੇ ਮਹੀਨਿਆਂ ਤੋਂ ਐਨੀ ਸਰਦੀ, ਗਰਮੀ, ਮੀਂਹ-ਹਨੇਰੀ ‘ਚ ਦੇਸ਼ ਦਾ ਅੰਨਦਾਤਾ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੇ ਬਾਰਡਰਾਂ ਉੱਤੇ ਬੈਠ ਸੰਘਰਸ਼ ਕਰ ਰਹੇ ਨੇ। ਪਰ ਕੇਂਦਰ ਸਰਕਾਰ ਜੋ ਕਿ ਆਪਣੇ ਕੰਨ ਤੇ ਅੱਖਾਂ ਬੰਦ ਕਰਕੇ ਬੈਠੀ ਹੋਈ ਹੈ। ਮੋਦੀ ਸਰਕਾਰ ਆਪਣੇ ਹੰਕਾਰਪੁਣੇ ਦਾ ਮੁਜ਼ਾਹਰਾ ਕਰ ਰਹੀ ਹੈ।
Image Source: instagram
Image Source: instagram
ਕਾਲਾ ਦਿਵਸ ਨੂੰ ਮਨਾਉਂਦੇ ਹੋਏ ਪੰਜਾਬ ਦੇ ਵੱਖ-ਵੱਖ ਥਾਂਵਾਂ ਉੱਤੇ ਲੋਕ ਕਿਸਾਨਾਂ ਦੇ ਹੱਕਾਂ ‘ਚ ਰੋਸ ਰੈਲੀਆਂ ਕਰਦੇ ਹੋਏ ਨਜ਼ਰ ਆ ਰਹੇ ਨੇ। ਪੰਜਾਬੀ ਕਲਾਕਾਰ ਵੀ ਪਹਿਲੇ ਹੀ ਦਿਨ ਤੋਂ ਕਿਸਾਨਾਂ ਦੇ ਨਾਲ ਖੜ੍ਹੇ ਹੋਏ ਨੇ। ਅਜਿਹੇ 'ਚ ਪੰਜਾਬੀ ਫ਼ਿਲਮੀ ਜਗਤ ਦੇ ਨਾਮੀ ਐਕਟਰ ਕੁਲਜਿੰਦਰ ਸਿੱਧੂ ਵੀ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਹੋ ਰਹੇ ਰੋਸ ਪ੍ਰਦਰਸ਼ਨ ‘ਚ ਆਪਣੀ ਹਾਜ਼ਿਰ ਲਵਾਉਣ ਲਈ ਪਹੁੰਚੇ ਨੇ । ਉਹ ਹੱਥ 'ਚ ਕਾਲਾ ਝੰਡਾ ਲੈ ਕੇ ਪਹੁੰਚੇ ਤੇ ਕਿਸਾਨਾਂ ਦੀ ਹਿਮਾਇਤ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆਏ ।
Image Source: instagram
ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਵੀ ਰੋਸ ਪ੍ਰਦਰਸ਼ਨ ਤੋਂ ਆਪਣੀ ਤਸਵੀਰ ਸਾਂਝੀ ਕਰਕੇ ਲੋਕਾਂ ਨੂੰ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ । ਉਨ੍ਹਾਂ ਨੇ ਕੈਪਸ਼ਨ ਦੇ ਰਾਹੀਂ ਕਿਹਾ ਹੈ ਕਿ ਉਹ ਕਿਸਾਨਾਂ ਦੇ ਨਾਲ ਹਨ। ਇਸ ਤੋਂ ਪਹਿਲਾਂ ਵੀ ਕੁਲਜਿੰਦਰ ਸਿੱਧੂ ਦਿੱਲੀ ਵੀ ਕਿਸਾਨੀ ਸੰਘਰਸ਼ ‘ਚ ਆਪਣੀ ਸੇਵਾਵਾਂ ਦੇ ਨਾਲ ਹਾਜ਼ਿਰੀ ਲਗਵਾ ਚੁੱਕੇ ਨੇ। ਉਹ ਸੋਸ਼ਲ ਮੀਡੀਆ ਉੱਤੇ ਵੀ ਕਿਸਾਨਾਂ ਦੇ ਸਮਰਥਨ ‘ਚ ਪੋਸਟਾਂ ਪਾਉਂਦੇ ਰਹਿੰਦੇ ਨੇ। ਕਈ ਹੋਰ ਪੰਜਾਬੀ ਕਲਾਕਾਰ ਵੀ ਇਸ ਰੋਸ ਪ੍ਰਦਰਸ਼ਨ ‘ਚ ਸ਼ਾਮਿਲ ਹੋ ਰਹੇ ਹਨ।
View this post on Instagram