ਅਦਾਕਾਰ ਰਾਣਾ ਰਣਬੀਰ ਨੇ ਆਪਣੀ ਪਤਨੀ ਨਾਲ ਤਸਵੀਰ ਕੀਤੀ ਸਾਂਝੀ
ਅਦਾਕਾਰ ਅਤੇ ਕਾਮੇਡੀਅਨ ਰਾਣਾ ਰਣਬੀਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਪਤਨੀ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆ ਹਨ । ਇਨਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ਕਿ ‘ਤੂੰ ਮੇਰੀ ਐਸੀ ਆਦਤ ਹੈ । ਜਿਸ ਨੇ ਮੈਨੂੰ ਸਲੀਕਾ ਸਿਖਾ ਦਿੱਤਾ ਹੈ’।
Image From Instagram
ਹੋਰ ਪੜ੍ਹੋ : ਪ੍ਰੀਤੀ ਜ਼ਿੰਟਾ ਨੇ ਆਪਣੇ ਬਗੀਚੇ ‘ਚ ਉਗਾਈ ਸਟ੍ਰਾਬੇਰੀ, ਦੱਸਿਆ ਲਾਕਡਾਊਨ ‘ਚ ਮਾਂ ਦੀ ਮਦਦ ਨਾਲ ਕਿਵੇਂ ਬਣਾਇਆ ਘਰੇਲੂ ਬਗੀਚਾ
Image From Instagram
ਅਦਾਕਾਰ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਉਸ ਦੇ ਪ੍ਰਸ਼ੰਸਕਾਂ ਵੱਲੋਂ ਵੀ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਇਸ ਤਸਵੀਰ ਨੂੰ ਪਸੰਦ ਵੀ ਕੀਤਾ ਜਾ ਰਿਹਾ ਹੈ । ਰਾਣਾ ਰਣਬੀਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ‘ਅਰਦਾਸ’ ਵਰਗੀਆਂ ਕਈ ਹਿੱਟ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਇਸ ਤੋਂ ਇਲਾਵਾ ਕਈ ਫ਼ਿਲਮਾਂ ਦੀਆਂ ਕਹਾਣੀਆਂ ਵੀ ਲਿਖ ਚੁੱਕੇ ਹਨ ।
Image From Instagram
‘ਆਸੀਸ’ ਫ਼ਿਲਮ ਉਨ੍ਹਾਂ ਦੀ ਬਿਹਤਰੀਨ ਫ਼ਿਲਮਾਂ ਚੋਂ ਇੱਕ ਹੈ । ਬੀਤੇ ਦਿਨੀਂ ਉਨ੍ਹਾਂ ਦਾ ਲਿਖਿਆ ਅਤੇ ਜੈਜ਼ੀ ਬੀ ਦੀ ਆਵਾਜ਼ ‘ਚ ਗਾਇਆ ਗੀਤ ਰਿਲੀਜ਼ ਹੋਇਆ ਹੈ । ਇਸ ਗੀਤ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ਅਤੇ ਹਰ ਕੋਈ ਇਸ ਗੀਤ ਨੂੰ ਸੁਣ ਕੇ ਭਾਵੁਕ ਹੋ ਗਿਆ ਸੀ ।
View this post on Instagram