ਅਦਾਕਾਰਾ ਦ੍ਰਿਸ਼ਟੀ ਗਰੇਵਾਲ ਹੋਈ ਭਾਵੁਕ, ਜਦੋਂ ਪਿਤਾ ਨੇ ਗਾਇਆ ‘ਬਾਬਲ ਮੇਰੀਆਂ ਗੁੱਡੀਆਂ ਤੇਰੇ ਘਰ ਰਹਿ ਗਈਆਂ’ ਗੀਤ, ਦੇਖੋ ਵੀਡੀਓ
ਅਦਾਕਾਰਾ ਦ੍ਰਿਸ਼ਟੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਕਾਫੀ ਐਕਟਿਵ ਰਹਿੰਦੀ ਹੈ। ਕੁਝ ਮਹੀਨੇ ਪਹਿਲਾਂ ਹੀ ਦ੍ਰਿਸ਼ਟੀ ਗਰੇਵਾਲ ਵਿਆਹ ਦੇ ਬੰਧਨ ‘ਚ ਬੱਝੇ ਨੇ। ਉਨ੍ਹਾਂ ਦਾ ਵਿਆਹ ਐਕਟਰ ਅਭੈ ਅਤਰੀ ਦੇ ਨਾਲ ਹੋਇਆ ਹੈ। ਇਹ ਵਿਆਹ ਸਿੱਖ ਰੀਤੀ ਰਿਵਾਜਾਂ ਦੇ ਨਾਲ ਹੋਇਆ । ਦ੍ਰਿਸ਼ਟੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ।
image source- instagram
image source- instagram
ਇਸ ਵੀਡੀਓ ‘ਚ ਦੇਖ ਸਕਦੇ ਹੋ ਦ੍ਰਿਸ਼ਟੀ ਗਰੇਵਾਲ ਆਪਣੇ ਪਿਤਾ ਦੇ ਨਾਲ ਨਜ਼ਰ ਆ ਰਹੀ ਹੈ। ਵੀਡੀਓ ‘ਚ ਉਨ੍ਹਾਂ ਦੇ ਪਿਤਾ ‘ਬਾਬਲ ਮੇਰੀਆਂ ਗੁੱਡੀਆਂ ਤੇਰੇ ਘਰ ਰਹਿ ਗਈਆਂ’ ਗੀਤ ਆਪਣੀ ਵਿਆਹੀ ਹੋਈ ਧੀ ਦੇ ਲਈ ਗਾਉਂਦੇ ਹੋਏ ਨਜ਼ਰ ਆ ਰਹੇ ਨੇ। ਵੀਡੀਓ ‘ਚ ਦ੍ਰਿਸ਼ਟੀ ਇਹ ਗੀਤ ਸੁਣਨ ਕੁਝ ਭਾਵੁਕ ਹੁੰਦੀ ਹੋਈ ਨਜ਼ਰ ਆਈ। ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।
image source- instagram
ਜੇ ਗੱਲ ਕਰੀਏ ਤਾਂ ਦ੍ਰਿਸ਼ਟੀ ਗਰੇਵਾਲ ਟੀਵੀ ਜਗਤ ‘ਚ ਆਪਣੀ ਅਦਾਕਾਰੀ ਦੇ ਨਾਲ ਵਾਹ ਵਾਹੀ ਖੱਟ ਚੁੱਕੀ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਉਹ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫ਼ਿਲਮ ਜੋੜੀ ‘ਚ ਨਜ਼ਰ ਆਵੇਗੀ। ਇਸ ਤੋਂ ਪਹਿਲਾਂ ਵੀ ਉਹ ‘ਬੈਸਟ ਆਫ ਲੱਕ’ ਅਤੇ ‘ਮਿੱਟੀ ਨਾ ਫਰੋਲ ਜੋਗੀਆ’ ‘ਹਾਰਡ ਕੌਰ’, ‘ਮੁਕਲਾਵਾ’ ਵਰਗੀਆਂ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੀ ਹੈ।
View this post on Instagram