ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਨੇ ਸੈਫ ਅਲੀ ਖ਼ਾਨ ਸਟਾਰਰ ਫ਼ਿਲਮ ‘ਭੂਤ ਪੁਲਿਸ’ ਦਾ ਫ੍ਰਸਟ ਲੁੱਕ ਕੀਤਾ ਸਾਂਝਾ
ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਨੇ ਹਾਲ ਹੀ ‘ਚ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸੈਫ ਅਲੀ ਖ਼ਾਨ ਦੀ ਅਪਕਮਿੰਗ ਫ਼ਿਲਮ ‘ਭੂਤ ਪੁਲਿਸ’ ਦਾ ਪੋਸਟਰ ਸਾਂਝਾ ਕੀਤਾ ਹੈ । ਇਸ ਫ਼ਿਲਮ ‘ਚ ਸੈਫ ਅਲੀ ਖ਼ਾਨ ਦੇ ਨਾਲ ਅਰਜੁਨ ਕਪੂਰ, ਜੈਕਲੀਨ ਫਰਨਾਂਡੇਜ਼ ਸਣੇ ਕਈ ਕਲਾਕਾਰ ਨਜ਼ਰ ਆਉਣਗੇ ।
ਇਸ ਫ਼ਿਲਮ ਦਾ ਪੋਸਟਰ ਕਾਫੀ ਦਿਲਚਸਪ ਹੈ। ਉੱਥੇ ਹੀ ਕਰੀਨਾ ਕਪੂਰ ਨੇ ਇਸ ਪੋਸਟਰ ਨੂੰ ਸਾਂਝਾ ਕਰਦੇ ਹੋਏ ੁਲਿਖਿਆ ਕਿ ‘ਨਵਾਂ ਨਾਰਮਲ ਪੈਰਾ ਨਾਰਮਲ ਹੈ। ਕਰੀਨਾ ਕਪੂਰ ਵੱਲੋਂ ਸਾਂਝੇ ਕੀਤੇ ਗਏ ਇਸ ਪੋਸਟਰ ‘ਤੇ ਖੂਬ ਲੋਕਾਂ ਵੱਲੋਂ ਕਮੈਂਟਸ ਕੀਤੇ ਜਾ ਰਹੇ ਹਨ ।
ਹੋਰ ਪੜ੍ਹੋ : ਕਰੀਨਾ ਕਪੂਰ ਖ਼ਾਨ ਨੇ ਸਾਂਝੀ ਕੀਤੀ ਆਪਣੇ ਐਕਸ ਬੁਆਏ ਫ੍ਰੈਂਡ ਦੇ ਨਾਲ ਤਸਵੀਰ, ਇਹ ਹੈ ਕਾਰਨ
ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਉਹ ਆਮਿਰ ਖ਼ਾਨ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਉਣ ਵਾਲੇ ਹਨ ।
ਆਮਿਰ ਦੇ ਨਾਲ ਉਨ੍ਹਾਂ ਦੀ ਇਹ ਫ਼ਿਲਮ ਕ੍ਰਿਸਮਸ ਦੇ ਮੌਕੇ ‘ਤੇ ਰਿਲੀਜ਼ ਹੋਣ ਵਾਲੀ ਹੈ । ਇਸ ਤੋਂ ਪਹਿਲਾਂ ਕਰੀਨਾ ‘ਅੰਗਰੇਜ਼ੀ ਮੀਡੀਅਮ’ ‘ਚ ਨਜ਼ਰ ਆਈ ਸੀ ।