ਕੈਂਸਰ ਦੀ ਬੀਮਾਰੀ ਤੋਂ ਉੱਭਰ ਰਹੀ ਅਦਾਕਾਰਾ ਮਹਿਮਾ ਚੌਧਰੀ ਧੀ ਨਾਲ ਮਸਤੀ ਕਰਦੀ ਆਈ ਨਜ਼ਰ, ਵੇਖੋ ਵੀਡੀਓ
ਮਹਿਮਾ ਚੌਧਰੀ (Mahima chaudhry) ਦਾ ਇੱਕ ਵੀਡੀਓ ਵਾਇਰਲ (Video Viral )ਹੋ ਰਿਹਾ ਹੈ । ਜਿਸ ‘ਚ ਉਹ ਆਪਣੀ ਧੀ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਦੋਵੇਂ ਮਾਵਾਂ ਧੀਆਂ ਬਹੁਤ ਹੀ ਖ਼ੂਬਸੂਰਤ ਦਿਖਾਈ ਦੇ ਰਹੀਆਂ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦੋਵੇਂ ਜਣੀਆਂ ਬਹੁਤ ਹੀ ਖੁਸ਼ ਨਜ਼ਰ ਆ ਰਹੀਆਂ ਹਨ । ਮਹਿਮਾ ਚੌਧਰੀ ਬੀਤੇ ਦਿਨੀਂ ਉਸ ਵੇਲੇ ਚਰਚਾ ‘ਚ ਆ ਗਈ ਸੀ ਜਦੋਂ ਉਸ ਨੇ ਆਪਣੇ ਕੈਂਸਰ ਦੇ ਬਾਰੇ ਸਭ ਨੂੰ ਦੱਸਿਆ ਸੀ ।
image From instagram
ਹੋਰ ਪੜ੍ਹੋ : ਪਿਆਰ ਵਿੱਚ ਧੋਖਾ ਖਾਣ ਵਾਲੀ ਮਹਿਮਾ ਚੌਧਰੀ ਨੇ ਕਿਹਾ ‘ਉਹ ਚੰਗਾ ਖਿਡਾਰੀ ਤਾਂ ਹੋ ਸਕਦਾ ਹੈ ਪਰ ਚੰਗਾ ਇਨਸਾਨ ਨਹੀਂ’
ਹਾਲਾਂਕਿ ਹੁਣ ਉਹ ਬਿਲਕੁਲ ਠੀਕ ਹੈ ਅਤੇ ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬੀਮਾਰੀ ਦੇ ਨਾਲ ਜੂਝ ਰਹੀ ਸੀ । ਇਸ ਮੌਕੇ ਉਹ ਆਪਣੀ ਬੀਮਾਰੀ ਬਾਰੇ ਗੱਲਬਾਤ ਕਰਦੇ ਹੋਏ ਭਾਵੁਕ ਹੋ ਗਈ ਸੀ । ਇਸ ਤੋਂ ਇਲਾਵਾ ਉਸ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਸੀ । ਜਿਸ ‘ਚ ਉਹ ਬਿਨ੍ਹਾਂ ਵਾਲਾਂ ਤੋਂ ਨਜ਼ਰ ਆਈ ਸੀ ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਤੋਂ ਬਾਅਦ ਹੁਣ ਨਿਊ ਜਰਸੀ ‘ਚ ਰੈਪਰ ਲਿਲ ਟੀਜੇ ਨੂੰ ਮਾਰੀਆਂ ਗਈਆਂ ਗੋਲੀਆਂ, ਪ੍ਰਸ਼ੰਸਕ ਕਰ ਰਹੇ ਸਲਾਮਤੀ ਦੀ ਦੁਆ
ਮਹਿਮਾ ਚੌਧਰੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਇਨ੍ਹਾਂ ਫ਼ਿਲਮਾਂ ‘ਚ ਉਸ ਦੀ ਅਦਾਕਾਰੀ ਨੂੰ ਵੀ ਬਹੁਤ ਜਿਆਦਾ ਪਸੰਦ ਕੀਤਾ ਗਿਆ ਹੈ । ਸ਼ਾਹਰੁਖ ਖ਼ਾਨ ਦੇ ਨਾਲ ਉਸ ਦੀ ਫ਼ਿਲਮ ਪ੍ਰਦੇਸ ਨੂੰ ਬਹੁਤ ਪਸੰਦ ਕੀਤਾ ਗਿਆ ਸੀ ।
ਹੁਣ ਮੁੜ ਤੋਂ ਇਸ ਬੀਮਾਰੀ ਤੋਂ ਉੱਭਰਨ ਤੋਂ ਬਾਅਦ ਕਾਫੀ ਖੁਸ਼ ਦਿਖਾਈ ਦੇ ਰਹੀ ਹੈ ।ਇਸ ਤੋਂ ਇਲਾਵਾ ‘ਧੜਕਣ’ ਫ਼ਿਲਮ ‘ਚ ਵੀ ਉਹ ਸੁਨੀਲ ਸ਼ੈੱਟੀ ਦੇ ਨਾਲ ਨਜ਼ਰ ਆਈ ਸੀ ।
View this post on Instagram