ਠੰਢ ਦੇ ਮੌਸਮ 'ਚ ਬਿਮਾਰੀਆਂ ਤੋਂ ਬਚਾਅ ਲਈ ਇਨ੍ਹਾਂ ਹਰੀ ਪੱਤੇਦਾਰ ਸਬਜ਼ੀਆਂ ਨੂੰ ਭੋਜਨ 'ਚ ਕਰੋ ਸ਼ਾਮਲ

Reported by: PTC Punjabi Desk | Edited by: Pushp Raj  |  December 30th 2021 06:19 PM |  Updated: December 30th 2021 06:19 PM

ਠੰਢ ਦੇ ਮੌਸਮ 'ਚ ਬਿਮਾਰੀਆਂ ਤੋਂ ਬਚਾਅ ਲਈ ਇਨ੍ਹਾਂ ਹਰੀ ਪੱਤੇਦਾਰ ਸਬਜ਼ੀਆਂ ਨੂੰ ਭੋਜਨ 'ਚ ਕਰੋ ਸ਼ਾਮਲ

ਠੰਢ ਦਾ ਮੌਸਮ ਸ਼ੁਰੂ ਹੁੰਦੇ ਹੀ ਲੋਕ ਜ਼ਲਦੀ ਬਿਮਾਰ ਪੈ ਜਾਂਦੇ ਹਨ। ਕਿਉਂਕਿ ਅਜਿਹੇ ਸਮੇਂ ਵਿੱਚ ਮੌਸਮ ਵਿੱਚ ਆਈ ਤਬਦੀਲੀ ਦੇ ਕਾਰਨ ਕਈ ਤਰ੍ਹਾਂ ਦੇ ਸੰਕਰਮਣ ਹੋਣ ਦਾ ਖ਼ਤਰਾ ਰਹਿੰਦਾ ਹੈ ਤੇ ਸਰੀਰ ਦਾ ਇੰਮਊਨਿਟੀ ਸਿਸਟਮ ਕਮਜ਼ੋਰ ਪੈ ਜਾਂਦਾ ਹੈ। ਅਜਿਹੇ ਵਿੱਚ ਸਾਨੂੰ ਆਪਣੇ ਭੋਜਨ ਵਿੱਚ ਹਰੀ ਪੱਤੇਦਾਰ ਸਬਜ਼ੀਆਂ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

ਸਿਹਤ ਲਈ ਫ਼ਾਇਦੇਮੰਦ ਨੇ ਹਰੀ ਪੱਤੇਦਾਰ ਸਬਜ਼ੀਆਂ

ਉਂਝ ਤਾਂ ਠੰਢ ਦੇ ਮੌਸਮ ਵਿੱਚ ਸਬਜ਼ੀਆਂ ਦੀ ਭਰਮਾਰ ਹੁੰਦੀ ਹੈ, ਪਰ ਹੋਰਨਾਂ ਸਬਜ਼ੀਆਂ ਦੇ ਨਾਲ-ਨਾਲ ਹਰੀ ਪੱਤੇਦਾਰ ਸਬਜ਼ੀਆਂ ਦਾ ਸੇਵਨ ਕਰਨਾ ਬੇਹੱਦ ਫਾਇਦੇਮੰਦ ਹੁੰਦਾ ਹੈ। ਇਨ੍ਹਾਂ ਸਬਜ਼ੀਆਂ ਵਿੱਚ ਕਈ ਤਰ੍ਹਾਂ ਦੇ ਪੋਸ਼ਕ ਤੱਤ, ਆਈਰਨ ਤੇ ਫਾਈਬਰ ਆਦਿ ਹੁੰਦਾ ਹੈ। ਇਹ ਸਾਡੇ ਸਰੀਰ ਵਿੱਚ ਰੋਗਾਂ ਨਾਲ ਲੜਨ ਦੀ ਸਮਰਥਾ ਨੂੰ ਵਧਾਉਂਦਾ ਹੈ।

PALAK image From Google

ਪਾਲਕ

ਪਾਲਕ ਵਿੱਚ ਬਹੁਤ ਜ਼ਿਆਦਾ ਪੋਸ਼ਕ ਤੱਤ ਹੁੰਦੇ ਹਨ। ਇਸ ਵਿੱਚ ਫਾਈਬਰ ਦੇ ਨਾਲ-ਨਾਲ ਭਰਪੂਰ ਮਾਤਰਾ ਵਿੱਚ ਆਈਰਨ ਹੁੰਦਾ ਹੈ। ਇਸ ਲਈ ਇਹ ਅਨੀਮੀਆ ਵਰਗੀ ਸਰੀਰਕ ਸਮੱਸਿਆਵਾਂ ਵਿੱਚ ਲਾਭਦਾਇਕ ਹੁੰਦਾ ਹੈ। ਇਸ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ। ਪਾਲਕ ਦੇ ਸੇਵਨ ਨਾਲ ਸਰੀਰ ਵਿੱਚ ਫਾਈਬਰ, ਕਾਰਬੋਹਾਈਡ੍ਰੇਟ, ਆਈਰਨ ਦੀ ਘਾਟ ਪੂਰੀ ਹੁੰਦੀ ਹੈ। ਇਸ ਨੂੰ ਕਬਜ਼ ਦੀ ਸਮੱਸਿਆ ਦਾ ਰਾਮਬਾਣ ਇਲਾਜ ਮੰਨਿਆ ਜਾਂਦਾ ਹੈ, ਕਿਉਂਕਿ ਪਾਲਕ ਖਾਣ ਨਾਲ ਪਾਚਨ ਸ਼ਕਤੀ ਵੱਧਦੀ ਹੈ।

MEETHI SAAG image From Google

ਮੇਥੀ

ਪਾਲਕ ਤੋਂ ਉਲਟ ਮੇਥੀ ਦੇ ਪੱਤੇ ਛੋਟੇ ਹੁੰਦੇ ਹਨ। ਨਿੱਕੇ-ਨਿੱਕੇ ਹਰੇ ਪੱਤਿਆਂ ਵਾਲਾ ਮੇਥੀ ਦਾ ਸਾਗ ਸੁਆਦ 'ਚ ਥੋੜਾ ਜਿਹਾ ਕੜਵਾ ਜ਼ਰੂਰ ਹੁੰਦਾ ਹੈ, ਪਰ ਇਸ ਦੀ ਤਾਸੀਰ ਗਰਮ ਹੋਣ ਦੇ ਚਲਦੇ ਹੀ ਸਰੀਰ ਲਈ ਬਹੁਤ ਲਾਭਦਾਇਕ ਹੈ। ਇਸ ਨੂੰ ਪਰਾਂਠੇ, ਸਬਜ਼ੀ ਤੇ ਹੋਰਨਾਂ ਕਈ ਤਰੀਕੇ ਨਾਲ ਬਣਾ ਕੇ ਖਾਇਆ ਜਾ ਸਕਦਾ ਹੈ। ਮੇਥੀ ਵਿੱਚ ਪ੍ਰੋਟੀਨ, ਫਾਈਬਰ, ਆਈਰਨ, ਜਿੰਕ, ਕਾਪਰ ਵਰਗੇ ਪੋਸ਼ਕ ਤੱਤ ਹੁੰਦੇ ਹਨ।

SARSON SAAG image From Google

ਸਰ੍ਹੋਂ ਦਾ ਸਾਗ

ਠੰਢ ਦੇ ਮੌਸਮ ਵਿੱਚ ਸਰ੍ਹੋਂ ਦਾ ਸਾਗ ਖਾਣਾ ਹਰ ਕਿਸੇ ਨੂੰ ਪਸੰਦ ਹੁੰਦਾ ਹੈ। ਇਹ ਸਾਗ ਸਵਾਦ ਹੋਣ ਦੇ ਨਾਲ-ਨਾਲ ਸਰੀਰ ਨੂੰ ਕਈ ਰੋਗਾਂ ਤੋਂ ਬਚਾਉਂਦਾ ਹੈ। ਇਸ ਦੀ ਤਾਸੀਰ ਗਰਮ ਹੁੰਦੀ ਹੈ। ਇਹ ਸਾਨੂੰ ਠੰਢ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ। ਇਸ ਵਿੱਚ ਵਿਟਾਮਿਨ B-12, C,D ਅਤੇ ਮੈਗਨੀਸ਼ੀਅਮ ਵਰਗੇ ਕਈ ਪੋਸ਼ਕ ਤੱਤ ਹੁੰਦੇ ਹਨ। ਇਹ ਸਰੀਰ ਦੀ ਪਾਚਨ ਸ਼ਕਤੀ ਨੂੰ ਠੀਕ ਰੱਖਦਾ ਹੈ।

bathua saag image From Google

ਹੋਰ ਪੜ੍ਹੋ : ਜੇਕਰ ਤੁਸੀਂ ਵੀ ਹੋ ਅੱਖਾਂ ਦੀ ਜਲਨ ਤੋਂ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖੇ

ਬਾਥੂ ਦਾ ਸਾਗ

ਬਾਥੂ ਦਾ ਸਾਗ ਅਸਾਨੀ ਨਾਲ ਮਿਲਣ ਵਾਲਾ ਸਾਗ ਹੈ। ਬਾਥੂ ਦਾ ਸਾਗ ਖਾਣ ਨਾਲ ਯੂਰਿਕ ਐਸਿਡ, ਗੁਰਦੇ ਜਾਂ ਕਿਡਨੀ ਨਾਲ ਸਬੰਧਤ ਪਰੇਸ਼ਾਨੀਆਂ ਤੋਂ ਰਾਹਤ ਮਿਲਦੀ ਹੈ। ਇਸ ਵਿੱਚ ਭਰਪੂਰ ਮਾਤਰਾ ਵਿੱਚ ਆਈਰਨ ਤੇ ਜ਼ਿੰਕ ਹੁੰਦਾ ਹੈ। ਇਹ ਸਰੀਰ ਦੇ ਅੰਦਰ ਖੂਨ ਦੀਆਂ ਨਾੜੀਆਂ ਦੀ ਸਫਾਈ ਕਰਦਾ ਹੈ ਤੇ ਉਨ੍ਹਾਂ ਨੂੰ ਸਹੀ ਢੰਗ ਨਾਲ ਕੰਮ ਕਰਨ ਵਿੱਚ ਮਦਦ ਕਰਦਾ ਹੈ। ਇਹ ਪੇਟ ਦੀ ਸਾਰੀਆਂ ਬਿਮਾਰੀਆਂ ਵਿੱਚ ਲਾਭਦਾਇਕ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network