‘Lakh Lakh Vadhaiyaan’ ਗੀਤ ਦਾ ਟੀਜ਼ਰ ਹੋਇਆ ਰਿਲੀਜ਼, ਦੇਖਣ ਨੂੰ ਮਿਲ ਰਹੀ ਹੈ ਅਫਸਾਨਾ ਤੇ ਸਾਜ਼ ਦੇ ਵਿਆਹ ਦੀ ਝਲਕ

Reported by: PTC Punjabi Desk | Edited by: Lajwinder kaur  |  January 19th 2022 05:47 PM |  Updated: January 19th 2022 05:47 PM

‘Lakh Lakh Vadhaiyaan’ ਗੀਤ ਦਾ ਟੀਜ਼ਰ ਹੋਇਆ ਰਿਲੀਜ਼, ਦੇਖਣ ਨੂੰ ਮਿਲ ਰਹੀ ਹੈ ਅਫਸਾਨਾ ਤੇ ਸਾਜ਼ ਦੇ ਵਿਆਹ ਦੀ ਝਲਕ

ਤਿੱਤਲੀਆਂ ਫੇਮ ਗਾਇਕਾ ਅਫਸਾਨਾ ਖ਼ਾਨ Afsana Khan ਜੋ ਕਿ ਬਹੁਤ ਜਲਦ ਵਿਆਹ ਦੇ ਬੰਧਨ ਚ ਬੱਝਣ ਵਾਲੀ ਹੈ। ਜੀ ਹਾਂ ਜਿਸ ਕਰਕੇ ਉਨ੍ਹਾਂ ਨੇ ਆਪਣੇ ਵਿਆਹ ਦਾ ਪ੍ਰੀ-ਵੈਡਿੰਗ ਗੀਤ ਲੈ ਕੇ ਆ ਰਹੀ ਹੈ। ਉਹ ਲੱਖ-ਲੱਖ ਵਧਾਈਆਂ ਟਾਈਟਲ ਹੇਠ ਆਪਣਾ ਪ੍ਰੀ-ਵੈਡਿੰਗ ਗਾਣੇ ਦੇ ਨਾਲ ਉਹ ਦਰਸ਼ਕਾਂ ਦੇ ਸਨਮੁੱਖ ਹੋਵੇਗੀ। ਇਸ ਗੀਤ ਡਿਊਟ ਸੌਂਗ ਨੂੰ ਅਫਸਾਨਾ ਤੇ ਸਾਜ਼ Saajz  ਗਾਉਂਦੇ ਹੋਏ ਨਜ਼ਰ ਆਉਣਗੇ। ਇਸ ਗੀਤ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਉਤਸੁਕ ਨੇ ਜਿਸ ਕਰਕੇ ਗੀਤ ਦਾ ਟੀਜ਼ਰ ਜਾਰੀ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ : ਹਰਭਜਨ ਮਾਨ ਦਾ ਨਵਾਂ ਗੀਤ 'ਯਾਰੀ ਦਾਦੇ ਪੋਤੇ ਦੀ' ਛਾਇਆ ਟਰੈਂਡਿੰਗ ‘ਚ, ਦਰਸ਼ਕ ਵੀ ਗੀਤ ਦੀ ਤਾਰੀਫ਼ਾਂ ਕਰਦੇ ਨਹੀਂ ਥੱਕ ਰਹੇ, ਦੇਖੋ ਵੀਡੀਓ

afsana khan and saajz

ਜੇ ਗੱਲ ਕਰੀਏ ਟੀਜ਼ਰ ਦੀ ਉਹ ਬਹੁਤ ਹੀ ਸ਼ਾਨਦਾਰ ਹੈ ਜਿਸ ਚ ਅਫਸਾਨਾ ਤੇ ਸਾਜ਼ ਦਾ ਵਿਆਹ ਦੀ ਝਲਕ ਦੇਖਣ ਨੂੰ ਮਿਲ ਰਹੀ ਹੈ। ਟੀਜ਼ਰ ‘ਚ ਗਾਇਕੀ ਦੇ ਨਾਲ ਦੋਵੇਂ ਜਾਣੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਵੀ ਨਜ਼ਰ ਆ ਰਹੇ ਹਨ। ਇਸ ਗੀਤ ਦੇ ਬੋਲ Shrradha Pandit ਨੇ ਲਿਖੇ ਨੇ ਤੇ ਮਿਊਜ਼ਿਕ ਬਾਲੀਵੁੱਡ ਦੇ ਦਿੱਗਜ਼ ਮਿਊਜ਼ਿਕ ਕੰਪੋਜ਼ਰ ਤੇ ਡਾਇਰੈਕਟਰ ਸਲੀਮ ਮਰਚੈਂਟ ਦਾ ਹੋਵੇਗਾ। ਇਸ ਗੀਤ ਦਾ ਵੀਡੀਓ ਏ.ਪੀ ਗਗਨ ਗਿੱਲ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਹੋਰ ਪੜ੍ਹੋ : ਰੌਸ਼ਨ ਪ੍ਰਿੰਸ ਨੇ ਸਾਂਝਾ ਕੀਤਾ ਪਹਿਲਾ ਯੂਟਿਊਬ ਬਲੌਗ, ਪਤਨੀ ਦੇ ਨਾਲ ਘਰ ਦੇ ਕੰਮ ਕਰਾਉਂਦੇ ਆਏ ਨਜ਼ਰ,ਦੇਖੋ ਵੀਡੀਓ

singer afsana khan

ਜੇ ਗੱਲ ਕਰੀਏ ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੀ ਮਸ਼ਹੂਰ ਗਾਇਕਾ ਨੇ। ਜਿਸ ਨੇ ਕਈ ਸੁਪਰ ਹਿੱਟ ਗੀਤ ਜਿਵੇਂ ਧੱਕਾ, ਮੁੰਡੇ ਚੰਡੀਗੜ੍ਹ ਸ਼ਹਿਰ ਦੇ, ਤਿੱਤਲੀਆਂ, ਬਾਜ਼ਾਰ, ਤੋਂ ਇਲਾਵਾ ਕਈ ਹੋਰ ਗੀਤ ਹਨ। ਪਿਛਲੇ ਸਾਲ ਉਹ ਬਿੱਗ ਬੌਸ ਸੀਜ਼ਨ -15 ‘ਚ ਵੀ ਨਜ਼ਰ ਆਈ ਸੀ। ਜੇ ਗੱਲ ਕਰੀਏ ਸਾਜ਼ ਦੀ ਤਾਂ ਉਹ ਵੀ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਜੁੜਿਆ ਹੋਇਆ ਹੈ। ਦੋਵੇਂ ਅਕਸਰ ਹੀ ਇੱਕ ਦੂਜੇ ਦੇ ਨਾਲ ਰੋਮਾਂਟਿਕ ਤਸਵੀਰਾਂ ਤੇ ਵੀਡੀਓਜ਼ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕਰਦੇ ਰਹਿੰਦੇ ਨੇ। ਸੋਸ਼ਲ ਮੀਡੀਆ ਉੱਤੇ ਦੋਵਾਂ ਦੀ ਜੋੜੀ ਨੂੰ ਖੂਬ ਪਸੰਦ ਕੀਤਾ ਜਾਂਦਾ ਹੈ।

Lakh Lakh Vadhaiyaan - Teaser

 

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network