ਅਫਸਾਨਾ ਖ਼ਾਨ ਨੇ ਆਪਣੇ ਮੰਗੇਤਰ ਸਾਜ਼ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ

Reported by: PTC Punjabi Desk | Edited by: Shaminder  |  November 26th 2021 04:09 PM |  Updated: November 26th 2021 04:10 PM

ਅਫਸਾਨਾ ਖ਼ਾਨ ਨੇ ਆਪਣੇ ਮੰਗੇਤਰ ਸਾਜ਼ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ

ਅਫਸਾਨਾ ਖ਼ਾਨ (Afsana khan ) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਮੰਗੇਤਰ ਦੇ ਨਾਲ ਨਜ਼ਰ ਆ ਰਹੀ ਹੈ ਅਤੇ ਦੋਵੇਂ ਬਹੁਤ ਹੀ ਰੋਮਾਂਟਿਕ ਮੂਡ ‘ਚ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਦੋਵਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।

Afsana Khan image From instagram

ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਵੇਖੋ ਪੀਟੀਸੀ ਬਾਕਸ ਆਫ਼ਿਸ ਦੀ ਫ਼ਿਲਮ ‘ਬਿਆਨ’

ਗਾਇਕਾ (Singer) ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਹਾਲ ਹੀ ‘ਚ ਉਹ ਬਿੱਗ ਬੌਸ ‘ਚ ਨਜ਼ਰ ਆਈ ਸੀ । ਇਸ ਸ਼ੋਅ ਤੋਂ ਬਾਅਦ ਉਸ ਨੇ ਕਾਫੀ ਸੁਰਖੀਆਂ ਵਟੋਰੀਆਂ ਸਨ । ਪਰ ਕਿਸੇ ਟਾਸਕ ਦੇ ਦੌਰਾਨ ਉਸ ਦਾ ਵਿਵਾਦ ਹੋ ਗਿਆ ਸੀ ।

Afsana-Khan image From instagram

ਜਿਸ ਕਾਰਨ ਉਸ ਨੂੰ ਸ਼ੋਅ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ ਸੀ । ਅਫਸਾਨਾ ਖ਼ਾਨ ਹੁਣ ਜਲਦ ਹੀ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਗੀਤ ਗਾਉਂਦੀ ਵੀ ਨਜ਼ਰ ਆਏਗੀ । ਕਿਉਂਕਿ ਕੁਝ ਸਮਾਂ ਪਹਿਲਾਂ ਉਹ ਸਲੀਮ ਮਾਰਚੈਂਟ ਦੇ ਨਾਲ ਮੁੰਬਈ ‘ਚ ਕਿਸੇ ਪ੍ਰਾਜੈਕਟ ‘ਤੇ ਕੰਮ ਕਰਨ ਵੀ ਗਈ ਸੀ । ਜਿਸ ਤੋਂ ਖੁਲਾਸਾ ਹੋਇਆ ਸੀ ਕਿ ਉਹ ਜਲਦ ਹੀ ਬਾਲੀਵੁੱਡ ਦੇ ਕਈ ਪ੍ਰਾਜੈਕਟਸ ‘ਚ ਨਜ਼ਰ ਆਏਗੀ । ਦੱਸ ਦਈਏ ਕਿ ਅਫਸਾਨਾ ਖ਼ਾਨ ਆਪਣੇ ਵਿਆਹ ਨੰ ਲੈ ਕੇ ਕਾਫੀ ਚਰਚਾ ‘ਚ ਹੈ । ਜਲਦ ਹੀ ਉਹ ਆਪਣੇ ਮੰਗੇਤਰ ਸਾਜ਼ ਦੇ ਨਾਲ ਵਿਆਹ ਦੇ ਬੰਧਨ ‘ਚ ਬੱਝ ਜਾਏਗੀ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network