ਅਫਸਾਨਾ ਖ਼ਾਨ ਬਹੁਤ ਜਲਦ ਨਵੇਂ ਗੀਤ ‘ਪੈਰ’ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ, ਦਰਸ਼ਕਾਂ ਨੂੰ ਪੋਸਟਰ ਆ ਰਿਹਾ ਹੈ ਖੂਬ ਪਸੰਦ

Reported by: PTC Punjabi Desk | Edited by: Lajwinder kaur  |  July 09th 2020 04:38 PM |  Updated: July 09th 2020 04:38 PM

ਅਫਸਾਨਾ ਖ਼ਾਨ ਬਹੁਤ ਜਲਦ ਨਵੇਂ ਗੀਤ ‘ਪੈਰ’ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ, ਦਰਸ਼ਕਾਂ ਨੂੰ ਪੋਸਟਰ ਆ ਰਿਹਾ ਹੈ ਖੂਬ ਪਸੰਦ

ਪੰਜਾਬੀ ਗਾਇਕਾ ਅਫਸਾਨਾ ਖ਼ਾਨ ਬਹੁਤ ਜਲਦ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਜੀ ਹਾਂ ‘ਬਜ਼ਾਰ’ ਗੀਤ ਦੀ ਸਫਲਤਾ ਤੋਂ ਬਾਅਦ ਉਹ ‘ਪੈਰ’ ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ ।

 ਹੋਰ ਵੇਖੋ : ਕੁਦਰਤ ਦੀਆਂ ਗੱਲਾਂ ਕਰਦੇ ਨਜ਼ਰ ਆ ਰਹੇ ਨੇ ਸਤਿੰਦਰ ਸਰਤਾਜ ਆਪਣੇ ਨਵੇਂ ਗੀਤ ‘ਕੁੱਛ ਬਦਲ ਗਿਆ ਏ’ ‘ਚ, ਦੇਖੋ ਵੀਡੀਓ

ਗੀਤਕਾਰ ਅਬੀਰ (Abeer) ਵੱਲੋਂ ਲਿਖੇ ਗੀਤ ਨੂੰ ਅਫਸਾਨਾ ਖ਼ਾਨ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਣਗੇ । ਇਸ ਗੀਤ ਨੂੰ ਸੰਗੀਤਕ ਧੁਨਾਂ ਦੇ ਨਾਲ ਸਜਾਉਣ ਗੋਲਡ ਬੁਆਏ । ਬੀਟ ਮਿਊਜ਼ਿਕ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਜਾਵੇਗਾ । ਫ਼ਿਲਹਾਲ ਗੀਤ ਦੀ ਰਿਲੀਜ਼ ਡੇਟ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ । ਅਫਸਾਨਾ ਖ਼ਾਨ ਨੇ ਗੀਤ ਦਾ ਪੋਸਟਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ -‘ਅਬੀਰ ਕਿਸੇ ਨੂੰ ਜ਼ਿੰਦਗੀ ਵਿਚ ਨਾ ਤੇਰੇ ਜਿਹਾ ਇਨਸਾਨ ਮਿਲੇ, ਕੱਲ ਹੋਰ ਕਿਸੇ ਦੀ ਗਲੀ ‘ਚ ਤੇਰੇ ਪੈਰਾਂ ਦੇ ਨਿਸ਼ਾਨ ਮਿਲੇ’ । ਦਰਸ਼ਕਾਂ ਨੂੰ ਪੋਸਟਰ ਖੂਬ ਪਸੰਦ ਆ ਰਿਹਾ ਹੈ ।

ਅਫਸਾਨਾ ਖ਼ਾਨ ਨੇ ਆਪਣੀ ਮਿਹਨਤ ਤੇ ਲੰਬੇ ਸੰਘਰਸ਼ ਤੋਂ ਬਾਅਦ ਅੱਜ ਉਨ੍ਹਾਂ ਦਾ ਨਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਬਿਹਤਰੀਨ ਗਾਇਕਾਂ ਦੀ ਲਿਸਟ ‘ਚ ਸ਼ਾਮਿਲ ਹੈ । ਉਹ ਆਪਣੇ ਸਿੰਗਲ ਤੇ ਡਿਊਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network