ਦੇਖੋ ਵੀਡੀਓ : ਅਫਸਾਨਾ ਖ਼ਾਨ ਦੀ ਆਵਾਜ਼ ‘ਚ ਰਿਲੀਜ਼ ਹੋਇਆ ਨਵਾਂ ਗੀਤ ‘Saazish’, ਅਦਾਕਾਰਾ ਸਾਵਨ ਰੂਪੋਵਾਲੀ ਨੇ ਆਪਣੀ ਅਦਾਕਾਰੀ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ
ਨਵਾਂ ਪੰਜਾਬੀ ਗੀਤ ‘ਸਾਜ਼ਿਸ਼’ (Saazish) ਰਿਲੀਜ਼ ਹੋ ਚੁੱਕਿਆ ਹੈ। ਪੰਜਾਬੀ ਮਿਊਜ਼ਿਕ ਜਗਤ ਦੀ ਬਾਕਮਾਲ ਦੀ ਗਾਇਕਾ ਅਫਸਾਨਾ ਖ਼ਾਨ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਸ ਗੀਤ ‘ਚ ਪੇਸ਼ ਕੀਤਾ ਗਿਆ ਹੈ ਕਿਵੇਂ ਲੋਕੀਂ ਪਿਆਰ ਦੇ ਝੂਠੇ ਖੇਡ ਖੇਡਦੇ ਨੇ।
image source- youtube
image source- youtube
ਗੀਤ ਦੇ ਮਿਊਜ਼ਿਕ ਵੀਡੀਓ ‘ਚ ਕਮਾਲ ਦੀ ਅਦਾਕਾਰੀ ਕਰਦੀ ਹੋਈ ਨਜ਼ਰ ਆ ਰਹੀ ਹੈ ਅਦਾਕਾਰਾ ਸਾਵਨ ਰੂਪੋਵਾਲੀ । ਵੀਡੀਓ ਚ ਕਈ ਹੋਰ ਕਲਾਕਾਰ ਵੀ ਨਜ਼ਰ ਆ ਰਹੇ ਨੇ। ਗਾਣੇ ਦਾ ਸ਼ਾਨਦਾਰ ਵੀਡੀਓ ਨਾਮੀ ਡਾਇਰੈਕਟਰ ਪ੍ਰਮੋਦ ਸ਼ਰਮਾ ਰਾਣਾ ਨੇ ਤਿਆਰ ਕੀਤਾ ਹੈ। ਇਸ ਗੀਤ ਦੇ ਬੋਲ ਰਾਜਾ ਸ਼ਰਮਾ ਨੇ ਲਿਖੇ ਨੇ ਤੇ ਮਿਊਜ਼ਿਕ TeeKay (Sohraab Studios) ਨੇ ਦਿੱਤਾ ਹੈ।
image source- youtube
ਇਸ ਗੀਤ ਨੂੰ ਦਰਸ਼ਕ ii music ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਿਆ ਕਮੈਂਟ ਕਰਕੇ ਦੱਸ ਸਕਦੇ ਹੋ। ਜੇ ਗੱਲ ਕਰੀਏ ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਉੱਧਰ ਜੇ ਗੱਲ ਕਰੀਏ ਅਦਾਕਾਰਾ ਸਾਵਨ ਰੂਪੋਵਾਲੀ ਦੀ ਉਹ ਪੰਜਾਬੀ ਫ਼ਿਲਮੀ ਜਗਤ ‘ਚ ਕਾਫੀ ਐਕਟਿਵ ਨੇ। ਉਹ ਕਈ ਹਿੱਟ ਫ਼ਿਲਮਾਂ ਚ ਕੰਮ ਕਰ ਚੁੱਕੀ ਹੈ।
image source- youtube