ਕੋਰੋਨਾ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਇੱਕ ਵਾਰ ਫਿਰ ਕੋਰੋਨਾ ਮਰੀਜ਼ਾਂ ਦੀ ਸੇਵਾ ਵਿੱਚ ਲੱਗੇ ਜੋਤਜੀਤ
ਦਿੱਲੀ 'ਚ ਕੋਰੋਨਾ ਮਰੀਜ਼ਾਂ ਦੀ ਮਦਦ ਕਰਨ ਵਾਲੇ ਤੇ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦਾ ਸਸਕਾਰ ਕਰਨ ਵਾਲੇ ਸਿੱਖ ਨੌਜਵਾਨ ਜੋਤ ਜੀਤ ਨੇ ਕੋਰੋਨਾ ਵਾਇਰਸ ਨੂੰ ਮਾਤ ਦੇ ਦਿੱਤੀ ਹੈ । ਕੋਰੋਨਾ ਵਾਇਰਸ ਨੂੰ ਹਰਾਉਣ ਤੋਂ ਬਾਅਦ ਜੋਤ ਜੀਤ ਇੱਕ ਵਾਰ ਫਿਰ ਲੋਕਾਂ ਦੀ ਸੇਵਾ ਵਿੱਚ ਜੁੱਟ ਗਏ ਹਨ । ਜਿਸ ਨੂੰ ਲੈ ਕੇ ਉਹਨਾਂ ਨੇ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਹੈ ।
Pic Courtesy: Instagram
ਹੋਰ ਪੜ੍ਹੋ :
Pic Courtesy: Instagram
ਜਿਸ ਵਿੱਚ ਉਹ ਲੋਕਾਂ ਨੂੰ ਅਪੀਲ ਕਰ ਰਹੇ ਹਨ ਕਿ ਉਹ ਆਪਣੀ ਸਿਹਤ ਦਾ ਖਿਆਲ ਰੱਖਣ । ਤੁਹਾਨੂੰ ਦੱਸ ਦਿੰਦੇ ਹਾਂ ਕਿ ਜੋਤ ਜੀਤ ਅਤੇ ਉਨ੍ਹਾਂ ਦੇ ਪਿਤਾ ਜਿਤੇਂਦਰ ਸਿੰਘ ਸ਼ੰਟੀ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਇਸ ਮਗਰੋਂ ਜੋਤ ਜੀਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ, ਜਿਸ 'ਚ ਉਨ੍ਹਾਂ ਨੂੰ ਆਕਸੀਜਨ ਪਾਈਪ ਲੱਗੀ ਹੋਈ ਨਜ਼ਰ ਆਈ ਸੀ।
ਕੋਰੋਨਾ ਵਾਇਰਸ ਤੋਂ ਠੀਕ ਹੋਣ ਮਗਰੋਂ ਜੋਤ ਜੀਤ ਦੁਬਾਰਾ ਲੋਕਾਂ ਦੀ ਸੇਵਾ ਲਈ ਦਿੱਲੀ ਦੀਆਂ ਸੜਕਾਂ 'ਤੇ ਉੱਤਰ ਆਏ ਹਨ। ਇਸ ਦੌਰਾਨ ਉਨ੍ਹਾਂ ਨੇ ਦਿੱਲੀ 'ਚ ਕੋਰੋਨਾ ਦੇ ਖ਼ਤਰਨਾਕ ਹਾਲਾਤਾਂ ਨੂੰ ਵਿਖਾਇਆ ਕਿ ਕਿਵੇਂ ਸ਼ਮਸ਼ਾਨ ਘਾਟਾਂ ਦੇ ਬਾਹਰ ਸੜਕ ਕੰਢੇ ਲੱਕੜਾਂ ਦੇ ਢੇਰ ਲੱਗੇ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਸੁਚੇਤ ਕੀਤਾ।