ਵਿਆਹ ਤੋਂ ਬਾਅਦ ਕੈਟਰੀਨਾ ਕੈਫ ਨੇ ਪਤੀ ਵਿੱਕੀ ਕੌਸ਼ਲ ਨਾਲ ਸੈਲੀਬ੍ਰੇਟ ਕੀਤਾ ਆਪਣਾ ਪਹਿਲਾ ਕ੍ਰਿਸਮਸ, ਇੱਕ-ਦੂਜੇ ਦੇ ਨਾਲ ਰੋਮਾਂਟਿਕ ਹੁੰਦੇ ਆਏ ਨਜ਼ਰ

Reported by: PTC Punjabi Desk | Edited by: Lajwinder kaur  |  December 26th 2021 12:20 PM |  Updated: December 26th 2021 12:16 PM

ਵਿਆਹ ਤੋਂ ਬਾਅਦ ਕੈਟਰੀਨਾ ਕੈਫ ਨੇ ਪਤੀ ਵਿੱਕੀ ਕੌਸ਼ਲ ਨਾਲ ਸੈਲੀਬ੍ਰੇਟ ਕੀਤਾ ਆਪਣਾ ਪਹਿਲਾ ਕ੍ਰਿਸਮਸ, ਇੱਕ-ਦੂਜੇ ਦੇ ਨਾਲ ਰੋਮਾਂਟਿਕ ਹੁੰਦੇ ਆਏ ਨਜ਼ਰ

ਬਾਲੀਵੁੱਡ ਐਕਟਰ ਵਿੱਕੀ ਕੌਸ਼ਲ ਅਤੇ ਅਭਿਨੇਤਰੀ ਕੈਟਰੀਨਾ ਕੈਫ (Newlywed Katrina Kaif )ਵਿਆਹ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਕ ਦੂਜੇ ਲਈ ਖੁੱਲ੍ਹ ਕੇ ਆਪਣੇ ਪਿਆਰ ਦਾ ਇਜ਼ਹਾਰ ਕਰ ਰਹੇ ਹਨ। ਵਿੱਕੀ ਅਤੇ ਕੈਟਰੀਨਾ ਆਪਣੇ ਵਿਆਹ ਤੋਂ ਬਾਅਦ ਤੋਂ ਹੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹਨ ਅਤੇ ਕਾਫੀ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰ ਰਹੇ ਹਨ। ਵਿਆਹ ਤੋਂ ਬਾਅਦ ਵਿੱਕੀ ਅਤੇ ਕੈਟਰੀਨਾ ਦਾ ਇਹ ਪਹਿਲਾ ਕ੍ਰਿਸਮਸ ਹੈ, ਇਸ ਲਈ ਦੋਵਾਂ ਨੇ ਇਹ ਖਾਸ ਦਿਨ ਇਕੱਠੇ ਮਨਾਇਆ। ਐਕਟਰ ਵਿੱਕੀ ਕੌਸ਼ਲ ਨੇ ਸੋਸ਼ਲ ਮੀਡੀਆ 'ਤੇ ਕੈਟਰੀਨਾ ਕੈਫ ਨਾਲ ਇੱਕ ਫੋਟੋ ਸ਼ੇਅਰ ਕੀਤੀ ਹੈ। ਇਸ ਫੋਟੋ 'ਚ ਦੋਹਾਂ ਦਾ ਪਿਆਰ ਅਤੇ ਰੋਮਾਂਟਿਕ ਅੰਦਾਜ਼ ਸਾਫ ਦੇਖਿਆ ਜਾ ਸਕਦਾ ਹੈ।

ਹੋਰ ਪੜ੍ਹੋ : ਧਨਸ਼੍ਰੀ ਵਰਮਾ ਤੇ ਯੁਜਵੇਂਦਰ ਚਾਹਲ ਕਸ਼ਮੀਰ ‘ਚ ਲੈ ਰਹੇ ਨੇ ਛੁੱਟੀਆਂ ਦਾ ਅਨੰਦ, ਬਰਫ 'ਚ 'ਟਿਪ ਟਿਪ ਬਰਸਾ ਪਾਣੀ' 'ਤੇ ਧਨਸ਼੍ਰੀ ਨੇ ਕੀਤਾ ਕਮਾਲ ਦਾ ਡਾਂਸ,ਦੇਖੋ ਵੀਡੀਓ

katrina kaif flaunt her wedding mehndi

ਵਿੱਕੀ ਕੌਸ਼ਲ ਨੇ ਇੰਸਟਾਗ੍ਰਾਮ 'ਤੇ ਰੋਮਾਂਟਿਕ ਫੋਟੋ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਵਿੱਕੀ ਕੌਸ਼ਲ ਪਤਨੀ ਕੈਟਰੀਨਾ ਕੈਫ ਨੂੰ ਗਲੇ ਲਗਾ ਰਹੇ ਹਨ। ਪਿੱਛੇ ਇੱਕ ਕ੍ਰਿਸਮਸ ਟ੍ਰੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਵਿੱਕੀ ਨੇ ਕੈਪਸ਼ਨ 'ਚ ਲਿਖਿਆ- Merry Christmas। ਵਿੱਕੀ ਦੀ ਇਸ ਪੋਸਟ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪਣੇ ਪਿਆਰ ਦਾ ਇਜ਼ਹਾਰ ਕਰ ਰਹੇ ਹਨ। ਉੱਧਰ ਕੈਟਰੀਨਾ ਕੈਫ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇਹ ਤਸਵੀਰ ਪੋਸਟ ਕੀਤੀ ਹੈ। ਇਸ ਪੋਸਟ ਉੱਤੇ ਵੱਡੀ ਗਿਣਤੀ ਚ ਨਾਮੀ ਹਸਤੀਆਂ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। ਇਸ ਪੋਸਟ ਉੱਤੇ ਤਿੰਨ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਹਨ।

ਹੋਰ ਪੜ੍ਹੋ : ਕੈਟਰੀਨਾ ਕੈਫ ਨੇ ਵਿਆਹ ਤੋਂ ਬਾਅਦ ਕੰਮ ‘ਤੇ ਕੀਤੀ ਵਾਪਸੀ, ਸ਼ੁਰੂ ਕੀਤੀ ਇਸ ਨਵੀਂ ਫਿਲਮ ਦੀ ਸ਼ੂਟਿੰਗ

ਦੱਸ ਦਈਏ ਦੋਵੇਂ ਆਪਣੇ ਵਿਆਹੁਤਾ ਜ਼ਿੰਦਗੀ ਦਾ ਪੂਰਾ ਲੁਤਫ ਲੈ ਰਹੇ ਨੇ। ਕੈਟਰੀਨਾ ਕੈਫ ਵੀ ਪੰਜਾਬੀ ਨੂੰਹ ਬਣਕੇ ਬਹੁਤ ਖੁਸ਼ ਹੈ। ਇਸ ਤੋਂ ਪਹਿਲਾਂ ਕੈਟਰੀਨਾ ਕੈਫ ਨੇ ਪੰਜਾਬੀ ਰੀਤੀ ਰਿਵਾਜ਼ਾਂ ਦੇ ਅਨੁਸਾਰ ਆਪਣੇ ਸਹੁਰੇ ਪਰਿਵਾਰ ਦੇ ਲਈ ਮਿੱਠੇ ‘ਚ ਸੂਜੀ ਦਾ ਹਲਵਾ ਬਣਾਇਆ ਸੀ। ਕੈਟਰੀਨਾ ਨੇ ਆਪਣੀ ਤਸਵੀਰ ਇੰਸਟਾਗ੍ਰਾਮ ਸਟੋਰੀ 'ਤੇ ਸ਼ੇਅਰ ਕੀਤੀ ਹੈ। ਕੈਟਰੀਨਾ ਨੇ ਆਪਣੀ ਸਟੋਰੀ 'ਚ ਦੱਸਿਆ ਕਿ ਇਸ ਰਸਮ ਨੂੰ 'ਚੌਂਕਾ ਚੜ੍ਹਨਾ' ਕਿਹਾ ਜਾਂਦਾ ਹੈ। ਇਸ ਤੋਂ ਬਾਅਦ ਵਿੱਕੀ ਨੇ ਵੀ ਆਪਣੀ ਇੰਸਟਾ ਪੋਸਟ 'ਚ ਆਪਣੀ ਘਰਵਾਲੀ ਵੱਲੋਂ ਬਣੇ ਹਲਵੇ ਦੀ ਤਾਰੀਫ ਕੀਤੀ ਸੀ।

inside image of kartrina kaif-min

ਜ਼ਿਕਰਯੋਗ ਹੈ ਕਿ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਵਿਆਹ ਤੋਂ ਬਾਅਦ ਆਪੋ ਆਪਣੇ ਕੰਮ ਤੇ ਵਾਪਸੀ ਕਰ ਲਈ ਹੈ। ਦੱਸ ਦਈਏ ਹੁਣ ਤੱਕ ਕਿਸੇ ਵੀ ਫਿਲਮ 'ਚ ਦੋਵੇਂ ਇਕੱਠੇ ਨਜ਼ਰ ਨਹੀਂ ਆਏ ਹਨ।  ਦੂਜੇ ਪਾਸੇ ਜੇਕਰ ਕੈਟਰੀਨਾ ਕੈਫ ਦੀਆਂ ਆਉਣ ਵਾਲੀਆਂ ਫਿਲਮਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਝੋਲੀ ‘ਚ ਫ਼ਿਲਮਾਂ ਨੇ। ਦੱਸ ਦਈਏ ਹਾਲ ਹੀ ‘ਚ ਉਨ੍ਹਾਂ ਨੇ 'ਮੈਰੀ ਕ੍ਰਿਸਮਸ' ਦੀ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਪੋਸਟ ਪਾ ਕੇ ਦਿੱਤੀ ਹੈ। ਇਸ ਤੋਂ ਇਲਾਵਾ ਉਹ ਜਲਦ ਹੀ ਸਲਮਾਨ ਖਾਨ ਨਾਲ 'ਟਾਈਗਰ 3' 'ਚ ਨਜ਼ਰ ਆਵੇਗੀ। ਇਸ ਦੇ ਨਾਲ ਹੀ ਜੇਕਰ ਵਿੱਕੀ ਕੌਸ਼ਲ ਦੇ ਪ੍ਰੋਜੈਕਟਸ ਦੀ ਗੱਲ ਕਰੀਏ ਤਾਂ ਉਹ 'ਸਾਮ ਬਹਾਦਰ', 'ਗੋਵਿੰਦਾ ਮੇਰਾ ਨਾਮ', 'ਦਿ 'ਤਖ਼ਤ' ਅਤੇ 'ਦਿ ਗ੍ਰੇਟ ਇੰਡੀਅਨ ਫੈਮਿਲੀ' ਅਤੇ ਕਈ ਹੋਰ ਫ਼ਿਲਮਾਂ  'ਚ ਨਜ਼ਰ ਆਉਣਗੇ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network