ਰੁਬੀਨਾ ਬਾਜਵਾ ਅਤੇ ਅਖਿਲ ਦੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਟ੍ਰੇਲਰ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Reported by: PTC Punjabi Desk | Edited by: Lajwinder kaur  |  August 21st 2022 12:38 PM |  Updated: August 21st 2022 12:52 PM

ਰੁਬੀਨਾ ਬਾਜਵਾ ਅਤੇ ਅਖਿਲ ਦੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਟ੍ਰੇਲਰ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

'Teri Meri Gal Ban Gayi' trailer: ਲਓ ਜੀ ਗਾਇਕ ਅਖਿਲ ਜੋ ਕਿ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਆਪਣਾ ਡੈਬਿਊ ਕਰਨ ਜਾ ਰਹੇ ਹਨ। ਜੀ ਹਾਂ ਫ਼ਿਲਮ ਦੇ ਪਹਿਲੇ ਗੀਤ 'ਗੁਲਾਬ' ਤੋਂ ਦਰਸ਼ਕ ਬਹੁਤ ਹੀ ਬੇਸਬਰੀ ਦੇ ਨਾਲ ਫ਼ਿਲਮ ਦੇ ਟ੍ਰੇਲਰ ਦੀ ਉਡੀਕ ਕਰ ਰਹੇ ਸਨ। ਰੁਬੀਨਾ ਤੇ ਅਖਿਲ ਦੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਟ੍ਰੇਲਰ ਦਰਸ਼ਕਾਂ ਦੇ ਰੂਬਰੂ ਹੋ ਚੁੱਕਿਆ ਹੈ।

image source Instagram

ਹੋਰ ਪੜ੍ਹੋ : ਆਲੀਆ-ਬਿਪਾਸ਼ਾ ਤੋਂ ਬਾਅਦ ਕੀ ਕੈਟਰੀਨਾ ਕੈਫ ਦੇਣ ਜਾ ਰਹੀ ਹੈ ਗੁੱਡਨਿਊਜ਼? ਕੈਟਰੀਨਾ ਕੈਫ ਪਤੀ ਵਿੱਕੀ ਕੌਸ਼ਲ ਨਾਲ ਪਹੁੰਚੀ ਕਲੀਨਿਕ

priti image source YouTube

ਹਾਸਿਆਂ ਦੇ ਰੰਗਾਂ ਨਾਲ ਭਰਿਆ ਫ਼ਿਲਮ ਦਾ ਟ੍ਰੇਲਰ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਿਹਾ ਹੈ। ਟ੍ਰੇਲਰ 'ਚ ਦੇਖਣ ਨੂੰ ਮਿਲ ਰਿਹਾ ਹੈ ਰੁਬੀਨਾ ਬਾਜਵਾ ਤੇ ਅਖਿਲ ਇੱਕ ਦੂਜੇ ਦੇ ਨਾਲ ਪਿਆਰ ਕਰਦੇ ਨੇ, ਪਰ ਰੁਬੀਨਾ ਜੋ ਕਿ ਆਪਣੇ ਵਿਆਹ ਤੋਂ ਪਹਿਲਾਂ ਆਪਣੇ ਪਿਤਾ ਯਾਨੀਕਿ ਗੱਗੂ ਗਿੱਲ ਦਾ ਵਿਆਹ ਕਰਵਾਉਣਾ ਚਾਹੁੰਦੀ ਹੈ। ਜਿਸ ਕਰਕੇ ਉਹ ਅਖਿਲ ਦੇ ਨਾਲ ਮਿਲਕੇ ਆਪਣੇ ਲਈ ਮੰਮੀ ਲੱਭਦੀ ਹੈ। ਫਿਰ ਐਂਟਰੀ ਹੁੰਦੀ ਹੈ ਆਪਣੇ ਸਮੇਂ ਦੀ ਮਸ਼ਹੂਰ ਅਦਾਕਾਰਾ ਪ੍ਰੀਤੀ ਸਪਰੂ ਦੀ। ਦਰਸ਼ਕਾਂ ਵੱਲੋਂ ਟ੍ਰੇਲਰ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਯੂਟਿਊਬ ਉੱਤੇ ਟਰੈਂਡਿੰਗ ਉੱਤੇ ਚੱਲ ਰਿਹਾ ਹੈ।

inside image of movie image source YouTube

ਦੱਸ ਦਈਏ ਇਸ ਫ਼ਿਲਮ ‘ਚ ਅਖਿਲ ਤੇ ਰੁਬੀਨਾ ਬਾਜਵਾ ਤੋਂ ਇਲਾਵਾ ਪ੍ਰੀਤੀ ਸਪਰੂ, ਗੁੱਗੂ ਗਿੱਲ, ਤੇਜ ਸਪਰੂ, ਪੁਨੀਤ ਈਸਰ, ਨਿਰਮਲ ਰਿਸ਼ੀ, ਕਰਮਜੀਤ ਅਨਮੋਲ ਅਤੇ ਕਈ ਹੋਰ ਕਲਾਕਾਰ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਪ੍ਰੀਤੀ ਸਪਰੂ ਨੇ ਹੀ ਡਾਇਰੈਕਟ ਕੀਤਾ ਹੈ। ਇਹ ਫ਼ਿਲਮ 9 ਸਤੰਬਰ ਨੂੰ ਰਿਲੀਜ਼ ਹੋਵੇਗੀ।

 

View this post on Instagram

 

A post shared by AKHIL (@a.k.h.i.l_01)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network