ਅਮਰ ਨੂਰੀ ਨੇ ਇਹ ਤਸਵੀਰ ਸਾਂਝੀ ਕਰਕੇ ਆਪਣੇ ਮਰਹੂਮ ਪਤੀ ਸਰਦੂਲ ਸਿਕੰਦਰ ਲਈ ਲਿਖਿਆ ਭਾਵੁਕ ਮੈਸੇਜ

Reported by: PTC Punjabi Desk | Edited by: Lajwinder kaur  |  August 31st 2021 03:05 PM |  Updated: August 31st 2021 01:41 PM

ਅਮਰ ਨੂਰੀ ਨੇ ਇਹ ਤਸਵੀਰ ਸਾਂਝੀ ਕਰਕੇ ਆਪਣੇ ਮਰਹੂਮ ਪਤੀ ਸਰਦੂਲ ਸਿਕੰਦਰ ਲਈ ਲਿਖਿਆ ਭਾਵੁਕ ਮੈਸੇਜ

ਕੁਝ ਸਖ਼ਸ਼ੀਅਤਾਂ ਅਜਿਹੀਆਂ ਹੁੰਦੀਆਂ ਨੇ ਜੋ ਜਿਸਮਾਨੀ ਤੌਰ ‘ਤੇ ਤਾਂ ਇਸ ਦੁਨੀਆ ਤੋਂ ਚਲੀਆਂ ਜਾਂਦੀਆਂ ਨੇ ਪਰ ਉਹ ਰੂਹਾਨੀ ਤੌਰ ‘ਤੇ ਲੋਕਾਂ ਦੇ ਦਿਲਾਂ ‘ਚ ਹਮੇਸ਼ਾ ਜਿੰਦਾ ਰਹਿੰਦੀਆਂ ਨੇ। ਅਜਿਹੇ ਹੀ ਸਖ਼ਸ਼ੀਅਤ ਦੇ ਮਾਲਿਕ ਸਨ ਮਰਹੂਮ ਗਾਇਕ ਸਰਦੂਲ ਸਿਕੰਦਰ ਜੀ(Sardool Sikander), ਜਿਨ੍ਹਾਂ ਨੂੰ ਅੱਜ ਵੀ ਯਾਦ ਕਰਕੇ ਹਰ ਕਿਸੇ ਦੀ ਅੱਖ ਨਮ ਹੋ ਜਾਂਦੀ ਹੈ।

amar noorie shared unseen video with sardool sikanderr image source- instagram

ਹੋਰ ਪੜ੍ਹੋ : ‘ਯਾਰ ਅਣਮੁੱਲੇ ਰਿਟਰਨਜ਼’ ਦਾ ਨਵਾਂ ਟ੍ਰੇਲਰ ਹੋਇਆ ਰਿਲੀਜ਼, ਦੋਸਤੀ ਦੀ ਅਹਿਮੀਅਤ ਨੂੰ ਪੇਸ਼ ਕਰਦਾ ਟ੍ਰੇਲਰ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਗਾਇਕਾ ਅਮਰ ਨੂਰੀ (Amar Noori) ਜੋ ਆਪਣੇ ਮਰਹੂਮ ਪਤੀ ਤੇ ਗਾਇਕ ਸਰਦੂਲ ਸਿਕੰਦਰ ਸਾਬ ਨੂੰ ਯਾਦ ਕਰਕੇ ਭਾਵੁਕ ਹੋ ਗਈ ਤੇ ਉਨ੍ਹਾਂ ਦੀ ਯਾਦ ਚ ਇੱਕ ਤਸਵੀਰ ਸਾਂਝੀ ਕੀਤੀ ਹੈ। ਅਮਰ ਨੂਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਆਪਣੀ ਤੇ ਸਰਦੂਲ ਸਿਕੰਦਰ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਚ ਦੋਵੇਂ ਇੱਕ ਦੂਜੇ ਨਾਲ ਬਹੁਤ ਹੀ ਖੁਸ਼ ਨਜ਼ਰ ਆ ਰਹੇ ਨੇ। ਇਸ ਤਸਵੀਰ ਨੂੰ ਦੇਖ ਕੇ ਕੋਈ ਵੀ ਯਕੀਨ ਨਹੀਂ ਕਰ ਪਾ ਰਿਹਾ ਹੈ ਇਹ ਦਿੱਗਜ ਗਾਇਕ ਅੱਜ ਸਾਡੇ ਵਿਚਕਾਰ ਨਹੀਂ ਨੇ।

amar noori and sardool sikander image source- instagram

ਹੋਰ ਪੜ੍ਹੋ : ਦੇਵ ਖਰੌੜ ਨੇ ਆਪਣੀ ਆਉਣ ਵਾਲੀ ਫ਼ਿਲਮ ‘ਡਾਕੂਆਂ ਦਾ ਮੁੰਡਾ-2’ ਦੀ ਨਵੀਂ ਰਿਲੀਜ਼ ਡੇਟ ਕੀਤੀ ਸਾਂਝੀ, ਹੁਣ ਇਸ ਦਿਨ ਬਣੇਗੀ ਸਿਨੇਮਾ ਘਰਾਂ ਦੀ ਰੌਣਕ

ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਤੁਹਾਨੂੰ ਬਹੁਤ ਯਾਦ ਕਰਦੀ ਹਾਂ ਮੇਰੀ ਜਾਨ ♥️’ । ਅਦਾਕਾਰਾ ਤੇ ਗਾਇਕ ਕਮਲਜੀਤ ਨੀਰੂ ਤੇ ਪ੍ਰਸ਼ੰਸਕਾਂ ਨੇ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਦੱਸ ਦਈਏ ਅਮਰ ਨੂਰੀ ਤੇ ਸਰਦੂਲ ਸਿਕੰਦਰ ਦੀ ਜੋੜੀ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਇਸ ਤੋਂ ਇਲਾਵਾ ਦੋਵੇਂ ਜਣੇ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਨੇ।

 

View this post on Instagram

 

A post shared by Amar Noori (@amarnooriworld)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network