ਅੱਜ ਹੈ ਦਿੱਗਜ ਗਾਇਕ ਸਰਦੂਲ ਸਿਕੰਦਰ ਦਾ ਜਨਮ ਦਿਨ, ਪਤਨੀ ਅਮਰ ਨੂਰੀ ਨੇ ਪੋਸਟ ਪਾ ਕੇ ਪਰਮਾਤਮਾ ਅੱਗੇ ਖੁਸ਼ੀਆਂ ਭਰੀ ਜ਼ਿੰਦਗੀ ਲਈ ਕੀਤੀ ਪ੍ਰਾਥਨਾ
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਤੇ ਨਾਮੀ ਗਾਇਕ ਸਰਦੂਲ ਸਿਕੰਦਰ ਦਾ ਜਨਮਦਿਨ ਹੈ । ਜਿਸ ਦੇ ਚੱਲਦੇ ਪੰਜਾਬੀ ਕਲਾਕਾਰ ਉਨ੍ਹਾਂ ਨੂੰ ਬਰਥਡੇਅ ਵਿਸ਼ ਕਰ ਰਹੇ ਨੇ । ਉਨ੍ਹਾਂ ਦੀ ਪਤਨੀ ਅਮਰ ਨੂਰੀ ਨੇ ਵੀ ਸੋਸ਼ਲ ਮੀਡੀਆ ਉੱਤੇ ਕੁਝ ਤਸਵੀਰਾਂ ਸ਼ੇਅਰ ਕਰਕੇ ਜਨਮਦਿਨ ਦੀ ਵਧਾਈ ਦਿੱਤੀ ਹੈ ।
ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਹੈਪੀ ਬਰਥਡੇਅ ਮੇਰੀ ਜਾਨ..ਰੱਬ ਤੁਹਾਨੂੰ ਖੁਸ਼ੀਆਂ ਭਰੀ ਲੰਬੀ ਜ਼ਿੰਦਗੀ ਦੇਵੇ ameen..ਬਹੁਤ ਸਾਰੇ ਪਿਆਰ’ ਤੇ ਨਾਲ ਹੀ ਉਨ੍ਹਾਂ ਹਾਰਟ,ਕੇਕ ਤੇ ਕਿੱਸ ਵਾਲੇ ਇਮੋਜ਼ੀ ਵੀ ਸ਼ੇਅਰ ਕੀਤੇ ਨੇ । ਪ੍ਰਸ਼ੰਸਕ ਵੀ ਕਮੈਂਟ ਕਰਕੇ ਗਾਇਕ ਸਰਦੂਲ ਸਿਕੰਦਰ ਨੂੰ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਨੇ ।
ਅਮਰ ਨੂਰੀ ਤੇ ਸਰਦੂਲ ਸਿਕੰਦਰ ਦਰਸ਼ਕਾਂ ਦੇ ਪਸੰਦੀਦਾ ਕਪਲਸ ‘ਚੋਂ ਇੱਕ ਨੇ। ਜ਼ਿਕਰਯੋਗ ਹੈ ਦੋਵਾਂ ਦੀ ਪਹਿਲੀ ਮੁਲਾਕਾਤ ਇੱਕ ਵਿਆਹ ‘ਚ ਅਖਾੜੇ ਦੌਰਾਨ ਹੋਈ ਸੀ। ਇਸ ਤੋਂ ਬਾਅਦ ਉਹਨਾਂ ਨੇ ਸਰਦੂਲ ਸਿਕੰਦਰ ਨਾਲ ਕਈ ਅਖਾੜੇ ਲਗਾਏ। ਉਹਨਾਂ ਦੀ ਜੋੜੀ ਲੋਕਾਂ ਨੂੰ ਏਨੀਂ ਪਸੰਦ ਆਈ ਕਿ ਅਸਲ ਜ਼ਿੰਦਗੀ ਵਿੱਚ ਵੀ ਉਹਨਾਂ ਦੀ ਜੋੜੀ ਬਣ ਗਈ। ਅਮਰ ਨੂਰੀ ਦਾ ਸਰਦੂਲ ਸਿਕੰਦਰ ਨਾਲ ਪ੍ਰੇਮ ਵਿਆਹ ਹੋਇਆ ਹੈ। ਦੋਵਾਂ ਨੇ ਇਕੱਠੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਜਿਵੇਂ ਰੋਡ ਦੇ ਉੱਤੇ, ਮੇਰਾ ਦਿਓਰ, ਇੱਕ ਤੂੰ ਹੋਵੇ ਇੱਕ ਮੈਂ ਹੋਵਾਂ, ਕੌਣ ਹੱਸਦੀ ਵਰਗੇ ਕਈ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।