ਐਮੀ ਵਿਰਕ ਤੇ ਗੁਰਲੇਜ਼ ਅਖਤਰ ਦੀ ਆਵਾਜ਼ ‘ਚ ਰਿਲੀਜ਼ ਹੋਇਆ ਨਵਾਂ ਗੀਤ ‘ਖੱਬੀ ਖਾਣ’
ਪੰਜਾਬੀ ਗਾਇਕ ਐਮੀ ਵਿਰਕ Ammy Virk ਜੋ ਕਿ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਨੇ। ਹਾਲ ਹੀ 'ਚ ਉਹ ਤੇਰੀ ਜੱਟੀ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਨੇ, ਇਹ ਗੀਤ ਯੂਟਿਊਬ ਉੱਤੇ ਖੂਬ ਵਿਊਜ਼ ਬਟੋਰ ਰਿਹਾ ਹੈ। ਇਸ ਦੌਰਾਨ ਹੀ ਐਮੀ ਵਿਰਕ ਨੇ ਆਪਣਾ ਇੱਕ ਹੋ ਗੀਤ ਰਿਲੀਜ਼ ਕਰ ਦਿੱਤਾ ਹੈ। ਜੀ ਹਾਂ ਉਹ ਖੱਬੀ ਖਾਣ ਟਾਈਟਲ ਹੇਠ ਨਵਾਂ ਗੀਤ ਲੈ ਕੇ ਆਏ ਨੇ। ਇਸ ਗੀਤ ਨੂੰ ਐਮੀ ਵਿਰਕ ਅਤੇ ਗਾਇਕਾ ਗੁਰਲੇਜ਼ ਅਖਤਰ Gurlez Akhtar ਨੇ ਮਿਲਕੇ ਗਾਇਆ ਹੈ।
ਇਹ ਗੀਤ ਚੱਕਵੀਂ ਬੀਟ ਵਾਲਾ ਸੌਂਗ ਹੈ, ਜਿਸ ਦੇ ਬੋਲ ਗਿੱਲ ਰੌਂਤੇ ਦੀ ਕਲਮ 'ਚੋਂ ਨਿਕਲੇ ਨੇ। ਬਲੈਕ ਵਾਇਰਸ ਵੱਲੋਂ ਗਾਣੇ ਨੂੰ ਮਿਊਜ਼ਿਕ ਦਿੱਤਾ ਗਿਆ ਹੈ। Thenickseye ਵੱਲੋਂ ਗਾਣੇ ਦਾ ਲਿਰਿਕਲ ਵੀਡੀਓ ਤਿਆਰ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਬਰਫੀ ਮਿਊਜ਼ਿਕ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਇਹ ਗੀਤ ਟਰੈਂਡਿੰਗ 'ਚ ਚੱਲ ਰਿਹਾ ਹੈ।
ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ ਜਿਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚੀ ਵਾਹ ਵਾਹੀ ਖੱਟ ਰਹੇ ਨੇ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਦੋ ਫ਼ਿਲਮਾਂ ਦੀ ਰਿਲੀਜ਼ ਡੇਟ ਤੋਂ ਪਰਦੇ ਚੁੱਕ ਦਿੱਤਾ ਹੈ। 25 ਫਰਵਰੀ ਨੂੰ ਉਹ ਆਜਾ ਮੈਕਸੀਕੋ ਚੱਲੀਏ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਣਗੇ। ਦੂਜੀ ਫ਼ਿਲਮ ਸੌਂਕਣ ਸੌਂਕਣੇ ਹੈ ਜੋ ਕਿ 6 ਮਈ ਨੂੰ ਰਿਲੀਜ਼ ਹੋਵੇਗੀ।