ਹਾਸਿਆਂ ਦੇ ਰੰਗਾਂ ਨਾਲ ਭਰਿਆ ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਪੁਆੜਾ’ ਦਾ ਟਰੇਲਰ ਛਾਇਆ ਟਰੈਂਡਿੰਗ ‘ਚ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
ਪੰਜਾਬੀ ਫ਼ਿਲਮਾਂ ਜੋ ਕਿ ਇੱਕ ਵਾਰ ਫਿਰ ਤੋਂ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਨੇ। ਪੰਜਾਬੀ ਕਲਾਕਾਰ ਆਪਣੀ ਫ਼ਿਲਮਾਂ ਦੇ ਨਾਲ ਸਿਨੇਮਾ ਘਰਾਂ ‘ਚ ਰੌਣਕਾਂ ਲਗਾਉਣ ਲਈ ਤਿਆਰ ਨੇ। ਜੀ ਹਾਂ ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਪੁਆੜਾ’ ਰਿਲੀਜ਼ ਲਈ ਤਿਆਰ ਹੈ । ਜਿਸ ਦੇ ਚੱਲਦੇ 'ਪੁਆੜਾ' ਫ਼ਿਲਮ ਦਾ ਟਰੇਲਰ ਦਰਸ਼ਕਾਂ ਦੇ ਸਨਮੁੱਖ ਹੋ ਗਿਆ ਹੈ।
image source- Punjabi Movie Puaada's Official Trailer
image source- Punjabi Movie Puaada's Official Trailer
ਹਾਸਿਆਂ ਦੇ ਰੰਗਾਂ ਨਾਲ ਭਰਿਆ ਟਰੇਲਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਫ਼ਿਲਮ ਪੁਆੜਾ ਦਾ ਟਰੇਲਰ ਬਹੁਤ ਹੀ ਮਜ਼ੇਦਾਰ ਹੈ ਜਿਸ ‘ਚ ਕਾਮੇਡੀ, ਪਰਿਵਾਰਕ ਡਰਾਮ ਤੇ ਖੂਬ ਮਸਤੀ ਦੇਖਣ ਨੂੰ ਮਿਲ ਰਹੀ ਹੈ । ਇਸ ਫ਼ਿਲਮ ‘ਚ ਮੁੱਖ ਕਿਰਦਾਰ ‘ਚ ਐਮੀ ਵਿਰਕ ਤੇ ਸੋਨਮ ਬਾਜਵਾ ਨਜ਼ਰ ਆਉਣਗੇ । ਅਨੀਤਾ ਦੇਵਗਨ, ਹਰਦੀਪ ਗਿੱਲ, ਸੀਮਾ ਕੌਸ਼ਲ, ਸੁਖਵਿੰਦਰ ਸਿੰਘ ਚਾਹਲ, ਨਿਸ਼ਾ ਬਾਨੋ ਤੋਂ ਇਲਾਵਾ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਦਰਸ਼ਕਾਂ ਵੱਲੋਂ ਟਰੇਲਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ, ਜਿਸ ਕਰਕੇ ਫ਼ਿਲਮ ਦਾ ਟਰੇਲਰ ਟਰੈਂਡਿੰਗ ‘ਚ ਚੱਲ ਰਿਹਾ ਹੈ ।
image source- Punjabi Movie Puaada's Official Trailer
ਇਹ ਫ਼ਿਲਮ 2 ਅਪ੍ਰੈਲ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ। ‘ਪੁਆੜਾ’ ਫ਼ਿਲਮ ਨੂੰ ਨਾਮੀ ਡਾਇਰੈਕਟਰ ਰੁਪਿੰਦਰ ਚਾਹਲ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਇਸ ਫ਼ਿਲਮ ਨੂੰ ਲੈ ਕੇ ਐਮੀ ਵਿਰਕ ਤੇ ਸੋਨਮ ਬਾਜਵਾ ਵੀ ਕਾਫੀ ਉਤਸੁਕ ਨੇ।
image source- Punjabi Movie Puaada's Official Trailer