‘Sher Bagga’ ਫ਼ਿਲਮ ਦਾ ਪਾਰਟੀ ਸੌਂਗ ‘Jhanjra’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਸੋਨਮ ਬਾਜਵਾ ਤੇ ਐਮੀ ਵਿਰਕ ਦੀ ਰੋਮਾਂਟਿਕ ਕਮਿਸਟਰੀ
ਐਮੀ ਵਿਰਕ ਤੇ ਸੋਨਮ ਬਾਜਵਾ ਦੀ ਆਉਣ ਵਾਲੀ ਫ਼ਿਲਮ ਸ਼ੇਰ ਬੱਗਾ ਜੋ ਕਿ 24 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਜਿਸ ਕਰਕੇ ਫ਼ਿਲਮ ਦੇ ਗੀਤ ਇੱਕ-ਇੱਕ ਕਰਕੇ ਰਿਲੀਜ਼ ਕੀਤੇ ਜਾ ਰਹੇ ਹਨ। ਇਸ ਫ਼ਿਲਮ ਦਾ ਨਵਾਂ ਗੀਤ ਝਾਂਜਰਾਂ ਰਿਲੀਜ਼ ਹੋ ਚੁੱਕਿਆ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਹੋਰ ਪੜ੍ਹੋ : KHAAO PIYO AISH KARO: ਤਰਸੇਮ ਜੱਸੜ ਤੇ ਰਣਜੀਤ ਬਾਵਾ ਆਪਣੀ ਨੋਕ-ਝੋਕ ਨਾਲ ਦੱਸ ਰਹੇ ਨੇ ‘ਸ਼ਰੀਕਾ’
Jhanjra ਟਾਈਟਲ ਹੇਠ ਪਾਰਟੀ ਸੌਂਗ ਰਿਲੀਜ਼ ਹੋਇਆ ਹੈ। ਜਿਸ ਨੂੰ ਐਮੀ ਵਿਰਕ ਨੇ ਹੀ ਗਾਇਆ ਹੈ। ਗਾਣੇ ਦੇ ਵੀਡੀਓ ‘ਚ ਐਮੀ ਵਿਰਕ ਤੇ ਸੋਨਮ ਬਾਜਵਾ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਇਹ ਗੀਤ ਬੀਟ ਸੌਂਗ ਹੋਣ ਦੇ ਨਾਲ ਰੋਮਾਂਟਿਕ ਵੀ ਹੈ।
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਹੈਪੀ ਰਾਏਕੋਟੀ ਦੀ ਕਲਮ ‘ਚੋਂ ਨਿਕਲੇ ਨੇ। ਗਾਣੇ ਨੂੰ ਮਿਊਜ਼ਿਕ Avvy Sra ਨੇ ਹੀ ਦਿੱਤਾ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਕਰਕੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ।
ਇਸ ਫ਼ਿਲਮ ‘ਚ ਐਮੀ ਵਿਰਕ ਤੇ ਸੋਨਮ ਬਾਜਵਾ ਤੋਂ ਇਲਾਵਾ ਨਿਰਮਲ ਰਿਸ਼ੀ, ਬਨਿੰਦਰ ਬੰਨੀ, ਕਾਕਾ ਕੌਤਕੀ ਤੇ ਕਈ ਹੋਰ ਨਾਮੀ ਕਲਾਕਾਰ ਦੀ ਅਦਾਕਾਰੀ ਦੇਖਣ ਨੂੰ ਮਿਲ ਰਹੀ ਹੈ। ਇਹ ਫ਼ਿਲਮ ਕਾਮੇਡੀ ਜ਼ੌਨਰ ਵਾਲੀ ਹੈ। ਜਿਸ ਦੀ ਕਹਾਣੀ ਖੁਦ ਜਗਦੀਪ ਸਿੱਧੂ ਨੇ ਲਿਖੀ ਹੈ । ਇਸ ਤੋਂ ਇਲਾਵਾ ਉਨ੍ਹਾਂ ਨੇ ਫ਼ਿਲਮ ਨੂੰ ਡਾਇਰੈਕਟ ਵੀ ਕੀਤਾ ਹੈ। ਇਹ ਫ਼ਿਲਮ ਪਹਿਲਾਂ 10 ਜੂਨ ਨੂੰ ਰਿਲੀਜ਼ ਹੋਣੀ ਸੀ ਪਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕਰਕੇ ਇਸ ਫ਼ਿਲਮ ਦੀ ਰਿਲੀਜ਼ ਨੂੰ ਅੱਗੇ ਪਾ ਦਿੱਤਾ ਸੀ। ਹੁਣ ਇਹ ਫ਼ਿਲਮ 24 ਜੂਨ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ।