ਬੁਰਜ ਖਲੀਫਾ ‘ਤੇ ਦਿਖਾਏ ਜਾਣੇ ਵਾਲੇ ਪਹਿਲੇ ਪੰਜਾਬੀ ਅਦਾਕਾਰ ਬਣੇ ਐਮੀ ਵਿਰਕ

Reported by: PTC Punjabi Desk | Edited by: Shaminder  |  December 20th 2021 04:49 PM |  Updated: December 20th 2021 04:49 PM

ਬੁਰਜ ਖਲੀਫਾ ‘ਤੇ ਦਿਖਾਏ ਜਾਣੇ ਵਾਲੇ ਪਹਿਲੇ ਪੰਜਾਬੀ ਅਦਾਕਾਰ ਬਣੇ ਐਮੀ ਵਿਰਕ

ਫ਼ਿਲਮ 83 , 24 (Movie 83) ਦਸੰਬਰ ਨੂੰ ਸਿਨੇਮਾਂ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ । ਇਹ ਫ਼ਿਲਮ ਹਿੰਦੀ, ਤਮਿਲ, ਕੰਨੜ ਅਤੇ ਮਲਿਆਲਮ ‘ਚ ਵੀ ਰਿਲੀਜ਼ ਹੋਵੇਗੀ । ਇਸ ਤੋਂ ਪਹਿਲਾਂ ਫ਼ਿਲਮ ਦੀ ਟੀਮ ਫ਼ਿਲਮ ਦੇ ਪ੍ਰਮੋਸ਼ਨ ‘ਚ ਜੁਟੀ ਹੋਈ ਹੈ । ਇਸ ਤੋਂ ਇਲਾਵਾ ਇਸ ਫ਼ਿਲਮ ਦੇ ਕੁਝ ਦ੍ਰਿਸ਼ਾਂ ਨੂੰ ਦੁਨੀਆ ਦੀ ਸਭ ਤੋਂ ਲੰਮੀ ਇਮਾਰਤ ਬੁਰਜ ਖਲੀਫਾ (Burj Khalifa)  ‘ਤੇ ਦਿਖਾਇਆ ਗਿਆ ਹੈ । ਜਿਸ ਦਾ ਇੱਕ ਵੀਡੀਓ ਰਣਵੀਰ ਸਿੰਘ (Ranveer Singh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

ammy-virk-kabir-khan image From Google

ਹੋਰ ਪੜ੍ਹੋ : ਕਾਰਤਿਕ ਆਰੀਅਨ ਨੇ ਗੁਰਦੁਆਰਾ ਬੰਗਲਾ ਸਾਹਿਬ ‘ਚ ਟੇਕਿਆ ਮੱਥਾ, ਤਸਵੀਰ ਕੀਤੀ ਸਾਂਝੀ

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਫ਼ਿਲਮ 83  ਦੇ ਸਾਰੇ ਕਲਾਕਾਰਾਂ ਨੂੰ ਵਿਖਾਇਆ ਗਿਆ ਹੈ । ਇਸ ਇਤਿਹਾਸਿਕ ਪਲਾਂ ਦੇ ਗਵਾਹ ਬਣੇ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਇਸ ਦੇ ਨਾਲ ਹੀ ਕਪਿਲ ਦੇਵ ‘ਤੇ ਉਨ੍ਹਾਂ ਦੀ ਪਤਨੀ ਵੀ ਇਸ ਮੌਕੇ ‘ਤੇ ਮੌਜੂਦ ਸਨ । ਇਸ ਫ਼ਿਲਮ ‘ਚ ਬਲਵਿੰਦਰ ਸਿੰਘ ਸੰਧੂ ਦਾ ਕਿਰਦਾਰ ਨਿਭਾਉਣ ਵਾਲੇ ਐਮੀ ਵਿਰਕ (Ammy Virk)  ਵੀ ਨਜ਼ਰ ਆਏ ।ਫਿਲਮ ’83’, 1983 ਦੇ ਵਿਸ਼ਵ ਕੱਪ ਟੂਰਨਾਮੈਂਟ ਦੌਰਾਨ ਵਾਪਰੀਆਂ ਘਟਨਾਵਾਂ ਦੇ ਆਲੇ-ਦੁਆਲੇ ਘੁੰਮਦੀ ਹੈ। ਭਾਰਤ ਨੇ ਉਸ ਸਾਲ ਇਤਿਹਾਸ ਰਚਦੇ ਹੋਏ ਕੱਪ ਜਿੱਤਿਆ।

ammy virk- image From google

ਟ੍ਰੇਲਰ ਬਹੁਤ ਸਾਰੀਆਂ ਭਾਵਨਾਵਾਂ ਨਾਲ ਭਰਪੂਰ ਹੈ। ਫ਼ਿਲਮ ‘ਚ ਪੰਜਾਬੀ ਗਾਇਕ ਹਾਰਡੀ ਸੰਧੂ ਵੀ ਨਜ਼ਰ ਆਉਣਗੇ । ਦੱਸ ਦਈਏ ਕਿ ਐਮੀ ਵਿਰਕ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਨਿੱਕਾ ਜ਼ੈਲਦਾਰ, ਅਰਦਾਸ, ਬੰਬੂਕਾਟ, ਕਿਸਮਤ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।ਕਬੀਰ ਖਾਨ ਦੁਆਰਾ ਨਿਰਦੇਸ਼ਤ, ’83’ ਵਿੱਚ ਕਪਿਲ ਦੇਵ ਦੇ ਰੂਪ ਵਿੱਚ ਰਣਵੀਰ ਸਿੰਘ, ਬਲਵਿੰਦਰ ਸਿੰਘ ਸੰਧੂ ਦੇ ਰੂਪ ਵਿੱਚ ਐਮੀ ਵਿਰਕ ਹਨ ਅਤੇ ਮਦਨ ਲਾਲ ਦੇ ਰੂਪ ਵਿੱਚ ਹਾਰਡੀ ਸੰਧੂ ਹਨ। ਫਿਲਮ  24 ਦਸੰਬਰ, 2021 ਨੂੰ ਰਿਲੀਜ਼ ਹੋਵੇਗੀ।

 

View this post on Instagram

 

A post shared by Ranveer Singh (@ranveersingh)

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network