ਐਮੀ ਵਿਰਕ ਨੇ ਸਾਂਝਾ ਕੀਤਾ ਆਪਣੇ ਨਵੇਂ ਗੀਤ ‘KADE KADE’ ਦਾ ਪੋਸਟਰ, ਵਾਮਿਕਾ ਗੱਬੀ ਅਦਾਕਾਰੀ ਕਰਦੀ ਹੋਈ ਆਵੇਗੀ ਨਜ਼ਰ

Reported by: PTC Punjabi Desk | Edited by: Lajwinder kaur  |  June 03rd 2021 02:04 PM |  Updated: June 03rd 2021 02:05 PM

ਐਮੀ ਵਿਰਕ ਨੇ ਸਾਂਝਾ ਕੀਤਾ ਆਪਣੇ ਨਵੇਂ ਗੀਤ ‘KADE KADE’ ਦਾ ਪੋਸਟਰ, ਵਾਮਿਕਾ ਗੱਬੀ ਅਦਾਕਾਰੀ ਕਰਦੀ ਹੋਈ ਆਵੇਗੀ ਨਜ਼ਰ

ਪੰਜਾਬੀ ਮਿਊਜ਼ਿਕ ਜਗਤ ਦੇ ਕਮਾਲ ਦੇ ਗਾਇਕ ਐਮੀ ਵਿਰਕ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ। ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਆਪਣੇ ਨਵੇਂ ਗੀਤ ‘ਕਦੇ ਕਦੇ’ ਦਾ ਪੋਸਟਰ ਸਾਂਝਾ ਕੀਤਾ ਹੈ।

singer ammy virk image source- instagram

ਹੋਰ ਪੜ੍ਹੋ : ਆਪਣੀ ਧੀਆਂ ਦੇ ਨਾਲ ਬੱਬੂ ਮਾਨ ਦੇ ਗੀਤ ‘ਤੇ ਮਸਤੀ ਕਰਦੀ ਨਜ਼ਰ ਆਈ ਨੀਰੂ ਬਾਜਵਾ, ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਇਹ ਵੀਡੀਓ

inside image of kade kade poster by ammy virk image source- instagram

ਉਨ੍ਹਾਂ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟਰ ਸਾਂਝਾ ਕਰਦੇ ਹੋਏ ਲਿਖਿਆ ਹੈ- ‘KADE KADE ❤️ਨਵਾਂ ਸਿੰਗਲ ਟਰੈਕ ,, ਧੰਨਵਾਦ @wamiqagabbi ?’ । ਇਸ ਗੀਤ ਦਾ ਵੀਡੀਓ ਅਰਵਿੰਦਰ ਖਹਿਰਾ ਨੇ ਤਿਆਰ ਕੀਤਾ ਹੈ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਨੇ ਤੇ ਮਿਊਜ਼ਿਕ Avvy Sra ਦਾ ਹੋਵੇਗਾ’ । ਗਾਣੇ ਦੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਖੁਦ ਐਮੀ ਵਿਰਕ ਤੇ ਅਦਾਕਾਰਾ ਵਾਮਿਕਾ ਗੱਬੀ । ਫ਼ਿਲਹਾਲ ਇਸ ਗੀਤ ਦੀ ਰਿਲੀਜ਼ ਡੇਟ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਪ੍ਰਸ਼ੰਸਕ ਇਸ ਗੀਤ ਨੂੰ ਲੈ ਕੇ ਕਾਫੀ ਉਤਸੁਕ ਨੇ । ਵੱਡੀ ਗਿਣਤੀ ‘ਚ ਇਸ ਪੋਸਟ ਉੱਤੇ ਲਾਈਕਸ ਆ ਚੁੱਕੇ ਨੇ।

Ammy Virk-Sweetaj Brar Upcoming song Khabbi Seat Teaser Released image source- instagram

ਜੇ ਗੱਲ ਕਰੀਏ ਐਮੀ ਵਿਰਕ ਦੇ ਵਰੰਟ ਵਰਕ ਦੀ ਤਾਂ  ਉਹ ਪੰਜਾਬੀ ਮਿਊਜ਼ਿਕ ਜਗਤ ਦੇ ਕਮਾਲ ਦੇ ਗਾਇਕਾਂ ਚੋਂ ਇੱਕ ਨੇ । ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਜਿਵੇਂ ਵੰਗ ਦਾ ਨਾਪ, ਤਾਰਾ, ਪਸੰਦ ਜੱਟ ਦੀ, ਕਾਲਾ ਸੂਟ, ਇੱਕ ਪਲ ਵਰਗੇ ਸੁਪਰ ਹਿੱਟ ਗੀਤ ਦੇ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਹੈ। ਉਹ ਕਈ ਸੁਪਰ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network