ਐਮੀ ਵਿਰਕ ਦੀ ‘ਆਜਾ ਮੈਕਸੀਕੋ ਚੱਲੀਏ’ ਫ਼ਿਲਮ ਦਾ ਨਵਾਂ ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ, ਜਾਣੋ ਕਿਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ
ਪੰਜਾਬੀ ਫ਼ਿਲਮ ਇੰਡਸਟਰੀ ਜੋ ਕਿ ਆਸਮਾਨ ਦੀਆਂ ਬੁਲੰਦੀਆਂ ਨੂੰ ਛੂਹ ਰਹੀ ਹੈ। ਜੇ ਗੱਲ ਕਰੀਏ ਪੰਜਾਬੀ ਸਿਨੇਮੇ ਦੀ ਤਾਂ ਉਹ ਏਨੀਂ ਦਿਨੀਂ ਹਰ ਤਰ੍ਹਾਂ ਦੇ ਵਿਸ਼ਿਆਂ ਉੱਤੇ ਫ਼ਿਲਮ ਬਨਾਉਣ ਦਾ ਰਿਸਕ ਲੈ ਰਿਹਾ ਹੈ । ਲੇਖਕ ਤੇ ਡਾਇਰੈਕਟਰ ਵੱਖ-ਵੱਖ ਵਿਸ਼ਿਆਂ ਉੱਤੇ ਫ਼ਿਲਮਾਂ ਬਣਾ ਰਹੇ ਨੇ। ਅਜਿਹੇ ਹੀ ਇੱਕ ਹੋਰ ਵੱਖਰੇ ਵਿਸ਼ ਵਾਲੀ ਫ਼ਿਲਮ ਆਜਾ ਮੈਕਸੀਕੋ ਚੱਲੀਏ (AAJA MEXICO CHALLIYE) ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੀ ਹੈ। ਐਮੀ ਵਿਰਕ Ammy Virk ਨੇ ਆਪਣੀ ਇਸ ਫ਼ਿਲਮ ਦਾ ਨਵਾਂ ਪੋਸਟਰ ਸ਼ੇਅਰ ਕਰਕੇ ਫ਼ਿਲਮ ਦੀ ਰਿਲੀਜ਼ ਡੇਟ ਤੋਂ ਪਰਦਾ ਚੁੱਕ ਦਿੱਤਾ ਹੈ। ਇਸ ਫ਼ਿਲਮ ‘ਚ ਗੈਰ ਕਾਨੂੰਨੀ ਤਰੀਕੇ ਨਾਲ ਮੈਕਸੀਕੋ ਰਾਹੀਂ ਅਮਰੀਕਾ ਵਰਗੇ ਦੇਸ਼ ‘ਚ ਪਹੁੰਚਣ ਦੀ ਕੋਸ਼ਿਸ ਕਰਦੇ ਪੰਜਾਬੀਆਂ ਦੀਆਂ ਮੁਸ਼ਕਿਲਾਂ ਤੇ ਦੁੱਖਾਂ ਨੂੰ ਪੇਸ਼ ਕੀਤਾ ਜਾਵੇਗਾ।
Image Source: Instagram
ਐਮੀ ਵਿਰਕ ਨੇ ਫ਼ਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ ਅਖੀਰਕਾਰ...AAJA MEXICO CHALLIYE 25 ਫਰਵਰੀ ਨੂੰ... ਵਾਹਿਗੁਰੂ ਜੀ ਮੇਹਰ ਕਰਨ... ਰਾਕੇਸ਼ ਧਵਨ ਭਾਜੀ ਵੱਲੋਂ ਫ਼ਿਲਮ ਦੀ ਕਹਾਣੀ ਲਿਖੀ ਤੇ ਡਾਇਰੈਕਟ ਕੀਤੀ ਗਈ ਹੈ ...’ ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਹਨ।
ਹੋਰ ਪੜ੍ਹੋ : ਲਓ ਜੀ ਹੋ ਜਾਓ ਤਿਆਰ ਆ ਰਹੀ ਹੈ ਰਾਜਨੀਤੀ ਦੇ ਦਾਅ-ਪੇਚ ਨੂੰ ਬਿਆਨ ਕਰਦੀ ਨਵੀਂ ਵੈੱਬ ਸੀਰੀਜ਼ “ਚੌਸਰ” ਸਿਰਫ਼ ਪੀਟੀਸੀ ਪਲੇਅ ਐਪ ‘ਤੇ
ਫ਼ਿਲਮ ਦਾ ਪੋਸਟਰ ਬਹੁਤ ਹੀ ਸ਼ਾਨਦਾਰ ਹੈ। ਪੋਸਟਰ ਉੱਤੇ ਐਮੀ ਵਿਰਕ ਤੋਂ ਇਲਾਵਾ ਪੰਜਾਬੀ ਅਤੇ ਪਾਕਿਸਤਾਨੀ ਕਲਾਕਾਰ ਨਜ਼ਰ ਆ ਰਹੇ ਨੇ। ਇਸ ਫ਼ਿਲਮ ਦੇ ਰਾਹੀਂ ਪ੍ਰਦੇਸ਼ਾਂ ‘ਚ ਡੌਂਕੀ ਲਾਕੇ ਪ੍ਰਵੇਸ਼ ਕਰਦੇ ਪੰਜਾਬੀਆਂ ਦੀ ਕਹਾਣੀ ਨੂੰ ਪੇਸ਼ ਕੀਤਾ ਜਾਵੇਗਾ। ਕਿਉਂਕਿ ਇਸ ਫ਼ਿਲਮ ‘ਚ ਵੀ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਕਲਾਕਾਰ ਇਕੱਠੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਜੀ ਹਾਂ ਇਸ ਫ਼ਿਲਮ ‘ਚ ਸੁਖਵਿੰਦਰ ਚਾਹਲ, ਹਨੀ ਮੱਟੂ, ਨਾਸਿਰ ਚਿਨੌਤੀ, ਜ਼ਫ਼ਰੀ ਖਾਨ ਤੇ ਕਈ ਹੋਰ ਕਲਾਕਾਰ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਰਾਕੇਸ਼ ਧਵਨ ਨੇ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ । ਇਹ ਫ਼ਿਲਮ ਐਮੀ ਵਰਕ ਦੀ ਖੁਦ ਦੀ ਹੋਮ ਪ੍ਰੋਡਕਸ਼ਨ ਹੇਠ ਤਿਆਰ ਹੋਈ ਹੈ। ਹੁਣ ਇਹ ਫ਼ਿਲਮ 25 ਫਰਵਰੀ ਨੂੰ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਣ ਲਈ ਤਿਆਰ ਹੈ।
View this post on Instagram