‘ਚਾਹ ਦਾ ਕੱਪ ਸੱਤੀ ਦੇ ਨਾਲ’ ਸ਼ੋਅ ’ਚ ਦੇਬੀ ਮਖਸੂਸਪੁਰੀ ਨੇ ਖੋਲਣਗੇ ਕਈ ਰਾਜ਼

By  Rupinder Kaler March 18th 2020 03:36 PM

ਪੀਟੀਸੀ ਪੰਜਾਬੀ ਤੇ ਅੱਜ ਰਾਤ ਯਾਨੀ 18 ਮਾਰਚ ਨੂੰ ਦਿਖਾਏ ਜਾਣ ਵਾਲੇ ਸ਼ੋਅ ‘ਚਾਹ ਦਾ ਕੱਪ ਸੱਤੀ ਦੇ ਨਾਲ’ ਵਿੱਚ ਗੀਤਕਾਰ ਤੇ ਗਾਇਕ ਦੇਬੀ ਮਖਸੂਸਪੁਰੀ ਪਹੁੰਚ ਰਹੇ ਹਨ । ਇਸ ਸ਼ੋਅ ਵਿੱਚ ਦੇਬੀ ਨੇ ਆਪਣੀ ਜ਼ਿੰਦਗੀ ਦੇ ਕਈ ਅਣਛੂਹੇ ਪਹਿਲੂਆਂ ਤੇ ਗੱਲਬਾਤ ਕੀਤੀ ।ਉਹਨਾਂ ਨੇ ਦੱਸਿਆ ਕਿ ਗੀਤਕਾਰੀ ਤੇ ਗਾਇਕੀ ਦੇ ਖੇਤਰ ਵਿੱਚ ਉਹ ਸਬੱਬ ਨਾਲ ਹੀ ਆ ਗਏ ਸਨ । ਉਹਨਾਂ ਨੇ ਗੀਤਕਾਰੀ ਦੇ ਖੇਤਰ ਵਿੱਚ ਕਰੀਅਰ ਬਨਾਉਣ ਬਾਰੇ ਸੋਚਿਆ ਵੀ ਨਹੀਂ ਸੀ ।

https://www.instagram.com/p/B93gy77lHGr/

ਕਾਲਜ ਦੇ ਦਿਨਾਂ ਵਿੱਚ ਉਹ ਫੁੱਟਬਾਲ ਖੇਡਦੇ ਸਨ । ਇਸ ਤੋਂ ਬਾਅਦ ਉਹਨਾਂ ਨੂੰ ਕਿਤਾਬਾਂ ਪੜ੍ਹਨ ਦਾ ਅਜਿਹਾ ਸ਼ੌਂਕ ਜਾਗਿਆ ਕਿ ਉਹਨਾਂ ਨੇ ਛੋਟੀ ਉਮਰ ਵਿੱਚ ਹੀ ਕਈ ਸਾਹਿਤਕ ਕਿਤਾਬਾਂ ਪੜ੍ਹ ਲਈਆਂ । ਇਸ ਤੋਂ ਬਾਅਦ ਉਹਨਾਂ ਨੂੰ ਲਿਖਣ ਦਾ ਸ਼ੌਂਕ ਵੀ ਪੈ ਗਿਆ ।

https://www.instagram.com/p/B906XWclHoW/

ਦੇਬੀ ਦੀਆਂ ਇਸੇ ਤਰ੍ਹਾਂ ਦੀਆਂ ਕੁਝ ਹੋਰ ਗੱਲਾਂ ਜਾਨਣ ਲਈ ਦੇਖੋ ‘ਚਾਹ ਦਾ ਕੱਪ ਸੱਤੀ ਦੇ ਨਾਲ’ ਬੁੱਧਵਾਰ ਰਾਤ 9.00 ਵਜੇ ਸਿਰਫ ਪੀਟੀਸੀ ਪੰਜਾਬੀ ’ਤੇ । ਇਹ ਸ਼ੋਅ ਤੁਸੀਂ ‘ਪੀਟੀਸੀ ਪਲੇਅ’ ਐਪ ’ਤੇ ਵੀ ਦੇਖ ਸਕਦੇ ਹੋ ।

Related Post