ਖੇਤੀ ਬਿੱਲਾਂ ਦੇ ਵਿਰੋਧ ‘ਚ ਪੰਜਾਬ ਭਰ ਦੇ ਕਲਾਕਾਰ ਕਿਸਾਨਾਂ ਦੇ ਹੱਕ ‘ਚ ਅੱਗੇ ਆਏ ਹਨ । ਉੱਥੇ ਹੀ ਬੱਬੂ ਮਾਨ ਵੀ ਲਗਾਤਾਰ ਕਿਸਾਨਾਂ ਦੇ ਹੱਕ ‘ਚ ਆਪਣੀ ਆਵਾਜ਼ ਬੁਲੰਦ ਕਰਦੇ ਆ ਰਹੇ ਨੇ । ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਪਿੰਡ ਦੇ ਬਾਰੇ ਦੱਸ ਰਹੇ ਨੇ ਕਿ ਉਨ੍ਹਾਂ ਦੇ ਸਾਰੇ ਪਿੰਡ ਨੇ ਇਨ੍ਹਾਂ ਬਿੱਲਾਂ ਦੇ ਖਿਲਾਫ ਮਤਾ ਪਾਸ ਕੀਤਾ ਹੈ ।
babbu maan
ਜਿਸ ‘ਚ ਪਿੰਡ ਦੇ ਲੋਕਾਂ ਦੇ ਦਸਤਖਤ ਕਰਵਾਏ ਗਏ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬੱਬੂ ਮਾਨ ਕਿਸਾਨਾਂ ਦੇ ਹੱਕ ‘ਚ ਆਪਣੀ ਆਵਾਜ਼ ਬੁਲੰਦ ਕਰਦੇ ਰਹੇ ਹਨ । ਦੱਸ ਦਈਏ ਕਿ ਬੀਤੇ ਦਿਨੀਂ ਵੀ ਕਿਸਾਨਾਂ ਵੱਲੋਂ ਧਰਨੇ ਦਾ ਸੱਦਾ ਦਿੱਤਾ ਗਿਆ ਸੀ ।
ਹੋਰ ਪੜ੍ਹੋ :ਕਿਸਾਨ ਮਜ਼ਦੂਰ ਏਕਤਾ ਦਾ ਬੱਬੂ ਮਾਨ ਨੇ ਲਾਇਆ ਨਾਅਰਾ, ਪੰਜਾਬ ਦੇ ਨੌਜਵਾਨਾਂ ਨੂੰ ਬਦਨਾਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਦਿੱਤਾ ਠੋਕਵਾਂ ਜਵਾਬ
Babbu Maan
ਜਿਸ ‘ਚ ਹਰਭਜਨ ਮਾਨ, ਅਵਕਾਸ਼ ਮਾਨ, ਅੰਮ੍ਰਿਤ ਮਾਨ, ਸਿੱਧੂ ਮੂਸੇਵਾਲਾ, ਹਰਫ ਚੀਮਾ ਸਣੇ ਕਈ ਕਲਾਕਾਰ ਸ਼ਾਮਿਲ ਹੋਏ ਸਨ ।
Babbu Maan
ਦੱਸ ਦਈਏ ਕਿ ਬੀਤੇ ਦਿਨੀਂ ਧਰਨੇ 'ਚਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ।
View this post on Instagram
ਗ੍ਰਾਮ ਪੰਚਾਇਤ ਪਿੰਡ ਖੰਟ ਵੱਲੋਂ ਕਾਲੇ ਕਾਨੂੰਨ ਦੇ ਵਿਰੋਧ ਵਿਚ ਮਤਾ ਪਾਸ । Gram Panchayat Pind Khant walon kaale kaanoon de virodh vich mtaa paas.... Kisaan Majdoor Ekta Zindabaad....
A post shared by Babbu Maan (@babbumaaninsta) on Sep 27, 2020 at 11:12pm PDT
ਇਸ ਤੋਂ ਇਲਾਵਾ ਕਈ ਹੋਰ ਜਥੇਬੰਦੀਆਂ ਨੇ ਵੀ ਕਿਸਾਨਾਂ ਨਾਲ ਡਟ ਕੇ ਸਾਥ ਦਿੱਤਾ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਵੱਲੋਂ ਲਿਆਂਦੇ ਕਾਲੇ ਕਾਨੂੰਨ ਨੂੰ ਵਾਪਸ ਕਰਾਉਣ ਦੇ ਲਈ ਇੱਕ ਤਿੱਖਾ ਸੰਘਰਸ਼ ਉਲੀਕਿਆ ਹੋਇਆ ਹੈ।