ਅਦਾਕਾਰ ਗੋਵਿੰਦਾ ਵੀ ਹੋਏ ਕੋਰੋਨਾ ਪਾਜ਼ੀਟਿਵ, ਪ੍ਰਸ਼ੰਸਕ ਜਲਦ ਤੰਦਰੁਸਤੀ ਲਈ ਕਰ ਰਹੇ ਦੁਆ
Shaminder
April 5th 2021 04:20 PM
ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ । ਇਸ ਵਾਇਰਸ ਦੇ ਕਾਰਨ ਹੁਣ ਤੱਕ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦੋਂਕਿ ਕਈ ਲੋਕ ਇਸ ਬਿਮਾਰੀ ਦੇ ਨਾਲ ਜੂਝ ਰਹੇ ਹਨ । ਬਾਲੀਵੁੱਡ ਦੀਆਂ ਕਈ ਹਸਤੀਆਂ ਵੀ ਇਸ ਵਾਇਰਸ ਦੀ ਲਪੇਟ ‘ਚ ਆ ਚੁੱਕੀਆਂ ਹਨ । ਅਦਾਕਾਰ ਗੋਵਿੰਦਾ ਵੀ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਗਏ ਹਨ । ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਘਰ ‘ਚ ਹੀ ਕੁਆਰੰਟੀਨ ਕਰ ਲਿਆ ਹੈ ।