ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਸ਼ੇਅਰ ਕੀਤਾ ਪਤੀ ਦੇ ਨਾਲ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
Shaminder
March 23rd 2022 04:15 PM
ਦ੍ਰਿਸ਼ਟੀ ਗਰੇਵਾਲ (DRISHTII GAREWAL )ਸੋਸ਼ਲ ਮੀਡੀਆ ‘ਤੇ ਆਪਣੇ ਵੀਡੀਓਜ਼ (Video) ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦੋ ਵੀਡੀਓ ਸਾਂਝੇ ਕੀਤੇ ਹਨ । ਇਸ ਵੀਡੀਓ ‘ਚ ਅਦਾਕਾਰਾ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ ਅਤੇ ਦੋਵੇਂ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਬਾਹਰ ਖੜੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।