ਅਦਾਕਾਰਾ ਕਰਿਸ਼ਮਾ ਤੰਨਾ ਦਾ ਡਾਂਸ ਵੀਡੀਓ ਵਾਇਰਲ, ਪੰਜਾਬੀ ਗੀਤ 'ਤੇ ਡਾਂਸ ਕਰਦੀ ਆਈ ਨਜ਼ਰ
Shaminder
February 5th 2022 06:20 PM
ਅਦਾਕਾਰਾ ਕਰਿਸ਼ਮਾ ਤੰਨਾ (Karishma Tanna )ਅੱਜ ਵਿਆਹ (Wedding) ਦੇ ਬੰਧਨ 'ਚ ਬੱਝਣ ਜਾ ਰਹੀ ਹੈ । ਇਸ ਤੋਂ ਪਹਿਲਾਂ ਉਸ ਦੇ ਡਾਂਸ ਵੀਡੀਓ (Dance Video)ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੇ ਹਨ । ਅਦਾਕਾਰਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ । ਜਿਸ 'ਚ ਉਹ ਪੰਜਾਬੀ ਗੀਤ 'ਤੇ ਖੂਬ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ੳੇੁਸ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਪ੍ਰਸ਼ੰਸਕ ਵੀ ਉਸ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਦੇ ਲਈ ਵਧਾਈ ਦੇ ਰਹੇ ਹਨ । ਦੱਸ ਦਈਏ ਕਿ ਦੋਵਾਂ ਦੇ ਵਿਆਹ ਦੇ ਫੰਕਸ਼ਨ ਗੋਆ ਦੇ ਵਿੱਚ ਹੋ ਰਹੇ ਹਨ ।