ਵਿਆਹ ਤੋਂ ਬਾਅਦ ਕਿਚਨ ‘ਚ ਰੁੱਝੀ ਅਦਾਕਾਰਾ ਕੈਟਰੀਨਾ ਕੈਫ, ਵੀਡੀਓ ਹੋ ਰਿਹਾ ਵਾਇਰਲ
Shaminder
January 10th 2022 04:21 PM
ਕੈਟਰੀਨਾ ਕੈਫ (Katrina Kaif) ਦੀਆਂ ਵਿਆਹ ਤੋਂ ਬਾਅਦ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੇ ਹਨ । ਬੀਤੇ ਦਿਨ ਵਿੱਕੀ ਕੌਸ਼ਲ (Vicky Kaushal) ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਆਪਣੇ ਵਿਆਹ ਦਾ ਇੱਕ ਮਹੀਨਾ ਪੂਰਾ ਹੋਣ ‘ਤੇ ਕੈਟਰੀਨਾ ਕੈਫ ਨੂੰ ਵਧਾਈ ਦਿੱਤੀ ਸੀ । ਜਿਸ ਤੋਂ ਬਾਅਦ ਅਦਾਕਾਰਾ ਦਾ ਇੱਕ ਹੋਰ ਵੀਡੀਓ ਵਾਇਰਲ (Video Viral) ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰਾ ਕਿਚਨ (Kitchen) ‘ਚ ਕੰਮ ਕਰਦੀ ਹੋਈ ਨਜ਼ਰ ਆ ਰਹੀ ਹੈ ਅਤੇ ਕਾਫੀ ਖੁਸ਼ ਨਜ਼ਰ ਆ ਰਹੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕੈਟਰੀਨਾ ਕੈਫ ਕਿਚਨ ‘ਚ ਲਸਣ ਕੱਟਦੀ ਹੋਈ ਨਜ਼ਰ ਆ ਰਹੀ ਹੈ ।