ਆਪਣੀ ਡਾਈਟ ਵਿੱਚ ਸ਼ਾਮਿਲ ਕਰੋ ਕਟਹਲ ਦੀ ਸਬਜ਼ੀ, ਖਾਣ ਦੇ ਹਨ ਬਹੁਤ ਫਾਇਦੇ

By  Rupinder Kaler October 14th 2021 05:26 PM

ਕਟਹਲ (jackfruit benefits)  ਇਕ ਅਜਿਹਾ ਫਲ ਹੈ ਜਿਸ ਦੀ ਵਰਤੋਂ ਸਬਜ਼ੀ ਬਣਾਉਣ ਵਿਚ ਵੀ ਕੀਤੀ ਜਾਂਦੀ ਹੈ। ਇਸ ਦੀ ਸਬਜ਼ੀ ਬਹੁਤ ਸਵਾਦ ਬਣਦੀ ਹੈ। ਸਬਜ਼ੀ ਦੇ ਨਾਲ-ਨਾਲ ਇਸ ਦੇ ਪਕੌੜੇ, ਕੋਫ਼ਤੇ ਅਤੇ ਆਚਾਰ ਵੀ ਬਣਾਇਆ ਜਾ ਸਕਦਾ ਹੈ। ਕਟਹਲ ਵਿਚ ਅਜਿਹੇ ਬਹੁਤ ਸਾਰੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਦੀਆਂ ਕਈ ਲੋੜਾਂ ਨੂੰ ਪੂਰਾ ਕਰਦੇ ਹਨ। ਇਸ ਵਿਚ ਵਿਟਾਮਿਨ ਈ, ਵਿਟਾਮਿਨ ਸੀ, ਪੋਟਾਸ਼ੀਅਮ, ਕੈਲਸ਼ੀਅਮ, ਆਇਰਨ ਵਰਗੇ ਗੁਣ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਇਸ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਹੁੰਦਾ ਹੈ।

ਹੋਰ ਪੜ੍ਹੋ :

ਸ਼ਿਪਰਾ ਗੋਇਲ ਆਪਣੇ ਨਵੇਂ ਗੀਤ ‘Koke’ ਨਾਲ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ, ਗਾਇਕ ਅਰਜਨ ਢਿੱਲੋਂ ਵੀ ਆਪਣੀ ਗਾਇਕੀ ਦਾ ਤੜਕਾ ਲਗਾਉਂਦੇ ਹੋਏ ਆ ਰਹੇ ਨੇ ਨਜ਼ਰ

ਜੇਕਰ ਕਟਹਲ (jackfruit benefits) ਦੇ ਦੁੱਧ ਨੂੰ ਗੋਡਿਆਂ, ਸੱਟ ਅਤੇ ਸੋਜ ’ਤੇ ਲਗਾਇਆ ਜਾਵੇ ਤਾਂ ਬਹੁਤ ਹੱਦ ਤੱਕ ਆਰਾਮ ਮਿਲਦਾ ਹੈ। ਥਾਈਰਾਈਡ ਦੇ ਮਰੀਜ਼ਾਂ ਨੂੰ ਕਟਹਲ ਖਾਣਾ ਚਾਹੀਦਾ ਹੈ ਕਿਉਂਕਿ ਇਸ ਵਿਚ ਖਣਿਜ ਪਾਇਆ ਜਾਂਦਾ ਹੈ। ਥਾਈਰਾਈਡ ਦੇ ਰੋਗੀ ਜੇਕਰ ਕਟਹਲ (jackfruit benefits) ਦੀ ਵਰਤੋਂ ਕਰਨਗੇ ਤਾਂ ਉਹ ਇਸ ਨੂੰ ਸੌਖੇ ਤਰੀਕੇ ਨਾਲ ਕੰਟਰੋਲ ਕਰ ਸਕਦੇ ਹਨ। ਕਟਹਲ ਵਿਚ ਬਿਲਕੁਲ ਵੀ ਕੈਲੋਰੀ ਨਹੀਂ ਹੁੰਦੀ।

ਇਹ ਦਿਲ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ। ਜਿਨ੍ਹਾਂ ਲੋਕਾਂ ਨੂੰ ਮੂੰਹ ਵਿਚ ਵਾਰ-ਵਾਰ ਛਾਲੇ ਹੋ ਜਾਂਦੇ ਹਨ ਇਸ ਲਈ ਉਨ੍ਹਾਂ ਨੂੰ ਕਟਹਲ ਦੀਆਂ ਕੱਚੀਆਂ ਪੱਤੀਆਂ ਨੂੰ ਚਬਾ ਕੇ ਥੁਕਣਾ ਚਾਹੀਦਾ ਹੈ। ਇਹ ਛਾਲਿਆਂ ਨੂੰ ਠੀਕ ਕਰਦਾ ਹੈ। ਹੱਡੀਆਂ ਲਈ ਕਟਹਲ (jackfruit benefits) ਬਹੁਤ ਗੁਣਕਾਰੀ ਮੰਨਿਆ ਜਾਂਦਾ ਹੈ। ਇਸ ਵਿਚ ਮੌਜੂਦ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਲਈ ਗਠੀਏ ਦੇ ਰੋਗੀ ਨੂੰ ਕਟਹਲ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

 

Related Post