ਅਫਸਾਨਾ ਖ਼ਾਨ ਨੇ ਆਪਣੀ ਭੈਣ ਦੇ ਨਾਲ ਬਣਾਇਆ ਇਹ ਮਜ਼ੇਦਾਰ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ

By  Lajwinder kaur June 15th 2021 03:21 PM -- Updated: June 15th 2021 03:31 PM

ਪੰਜਾਬੀ ਗਾਇਕਾ ਅਫਸਾਨਾ ਖ਼ਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਇਸ ਵਾਰ ਉਹ ਬਚਪਨ ਦੀਆਂ ਯਾਦਾਂ ਨੂੰ ਯਾਦ ਕਰਦੇ ਹੋਏ ਬੱਚਿਆਂ ਵਾਂਗ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ।

happy birthday afsana khan , birthdday celebration Image Source: Instagram

ਹੋਰ ਪੜ੍ਹੋ : ਇਸ ਪੁਰਾਣੀ ਤਸਵੀਰ ‘ਚ ਨਜ਼ਰ ਆ ਰਹੇ ਸਰਦਾਰ ਬੱਚੇ ਨੂੰ ਕੀ ਤੁਸੀਂ ਪਹਿਚਾਣਿਆ? ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕਿਆ ਹੈ ਕਈ ਹਿੱਟ ਗੀਤ, ਕਮੈਂਟ ਕਰਕੇ ਦੱਸੋ ਇਸ ਪੰਜਾਬੀ ਗਾਇਕ ਦਾ ਨਾਂਅ

: ਆਸਟ੍ਰੇਲੀਅਨ ਕ੍ਰਿਕੇਟਰ ਡੇਵਿਡ ਵਾਰਨਰ ਨੇ ਪਰਿਵਾਰ ਦੇ ਨਾਲ ਮਿਲਕੇ ਦਿਲਜੀਤ ਦੋਸਾਂਝ ਦੇ ਗੀਤ ‘ਤੇ ਬਣਾਇਆ ਮਜ਼ੇਦਾਰ ਡਾਂਸ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ

afsana khan fun video with sister Image Source: Instagram

ਇਸ ਵੀਡੀਓ ‘ਚ ਅਫਸਾਨਾ ਖ਼ਾਨ ਆਪਣੀ ਭੈਣ ਦੇ ਨਾਲ ਨਜ਼ਰ ਆ ਰਹੀ ਹੈ। ਦੋਵੇਂ ਭੈਣਾਂ ਨੇ ਚਿਹਰੇ ਉੱਤੇ ਬਿੱਲੀ ਮਾਸੀ ਵਾਂਗ ਮੇਕਅੱਪ ਕੀਤਾ ਹੋਇਆ ਹੈ ਤੇ ਮਿਆਊਂ-ਮਿਆਊਂ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਨੇ। ਉਨ੍ਹਾਂ ਨੇ ਵੀਡੀਓ ਪੋਸਟ ਕਰਦੇ ਹੋਏ ਲਿਖਿਆ ਹੈ- ‘??  ਭੈਣਾਂ ? @itsafsanakhan @kaurraftaar’ । ਪ੍ਰਸ਼ੰਸਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਹਰ ਕੋਈ ਆਪਣੇ ਬਚਪਨ ਦੇ ਨਾਲ ਜੁੜੇ ਕਿੱਸੇ ਸਾਂਝਾ ਕਰਦੇ ਹੋਏ ਕਮੈਂਟ ਕਰ ਰਿਹਾ ਹੈ ।

singer afsana khan shared her post birthday celebration video Image Source: Instagram

ਜੇ ਗੱਲ ਕਰੀਏ ਹਾਲ ਹੀ ‘ਚ ਅਫਸਾਨਾ ਖ਼ਾਨ ਦੀ ਜਨਮਦਿਨ ਲੰਘਿਆ ਹੈ। ਜਿਸ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋਈਆਂ ਸਨ। ਅਫਸਾਨਾ ਖ਼ਾਨ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਹੈ। ਉਹ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੀ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ।

 

 

View this post on Instagram

 

A post shared by Afsana Khan ?? (@itsafsanakhan)

Related Post