ਉਪਾਸਨਾ ਸਿੰਘ (Upasana Singh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਉਪਾਸਨਾ ਸਿੰਘ ਗਾਇਕਾ ਅਮਰ ਨੂਰੀ ਦੇ ਨਾਲ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ। ਗਾਇਕ ਲੱਕੀ ਸਿੰਘ ਦੁਰਗਾਪੁਰੀਆ ਨੇ ਵੀ ਇਸ ਤਸਵੀਰ ‘ਤੇ ਹਾਰਟ ਵਾਲਾ ਇਮੋਜੀ ਪੋਸਟ ਕੀਤਾ ਹੈ । ਇਸ ਦੇ ਨਾਲ ਹੀ ਦੋਵਾਂ ਦੇ ਪ੍ਰਸ਼ੰਸਕਾਂ ਵੱਲੋਂ ਇਹ ਅੰਦਾਜ਼ਾ ਵੀ ਲਗਾਇਆ ਜਾ ਰਿਹਾ ਹੈ ਕਿ ਦੋਵੇਂ ਸ਼ਾਇਦ ਕਿਸੇ ਪੋ੍ਰੋਜੈਕਟ ‘ਚ ਨਜ਼ਰ ਆਉਣਗੀਆਂ ।
image From instagram
ਹੋਰ ਪੜ੍ਹੋ : ਉਪਾਸਨਾ ਸਿੰਘ ਨੇ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਵੀਡੀਓ, ਪਹਾੜਾਂ ਦੀ ਕਰਵਾਈ ਸੈਰ
ਕਿਉਂਕਿ ਦੋਵਾਂ ਨੇ ਆਪਣੇ ਆਫੀਸ਼ੀਅਲ ਅਕਾਊਂਟ ‘ਤੇ ਇਸ ਗੱਲ ਦਾ ਕੋਈ ਵੀ ਖੁਲਾਸਾ ਨਹੀਂ ਕੀਤਾ । ਉਪਾਸਨਾ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ਅਤੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੀ ਉਪਾਸਨਾ ਸਿੰਘ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ਅਤੇ ਜਲਦ ਹੀ ਉਨ੍ਹਾਂ ਦਾ ਬੇਟਾ ਵੀ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆਏਗਾ ।
ਉਸ ਦੀ ਫ਼ਿਲਮ ‘ਬਾਈ ਜੀ ਕੁੱਟਣਗੇ’ ਦੀ ਸ਼ੂਟਿੰਗ ਏਨੀਂ ਦਿਨੀਂ ਜ਼ੋਰਾਂ ਸ਼ੋਰਾਂ ਦੇ ਨਾਲ ਚੱਲ ਰਹੀ ਹੈ ।ਇਸ ਫ਼ਿਲਮ ‘ਚ ਮਿਸ ਯੂਨੀਵਰਸ ਹਰਨਾਜ਼ ਸੰਧੂ ਵੀ ਨਜ਼ਰ ਆਏਗੀ । ਆਪਣੇ ਬੇਟੇ ਦੀ ਪਹਿਲੀ ਫ਼ਿਲਮ ਨੂੰ ਲੈ ਕੇ ਅਦਾਕਾਰਾ ਕਾਫੀ ਉਤਸ਼ਾਹਿਤ ਹੈ । ਇਸ ਫ਼ਿਲਮ ‘ਚ ਉਪਾਸਨਾ ਸਿੰਘ ਅਤੇ ਗੁਰਪ੍ਰੀਤ ਘੁੱਗੀ ਵੀ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।ਅਮਰ ਨੂਰੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ ।
View this post on Instagram