After Bipasha, Debina announce their pregnancy, Anita Hassanandani shares baby bump pic: ਬਿਪਾਸ਼ਾ ਬਾਸੂ ਨੇ ਹਾਲ ਹੀ 'ਚ ਆਪਣੀ ਪ੍ਰੈਗਨੈਂਸੀ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਅਭਿਨੇਤਰੀ ਦੇ ਪ੍ਰੈਗਨੈਂਸੀ ਦੀਆਂ ਖਬਰਾਂ ਕਾਫੀ ਸਮੇਂ ਤੋਂ ਆ ਰਹੀਆਂ ਸਨ ਪਰ ਬੀਤੇ ਦਿਨੀਂ ਉਨ੍ਹਾਂ ਨੇ ਤਸਵੀਰਾਂ ਸ਼ੇਅਰ ਕਰਕੇ ਇਹ ਖੁਲਾਸਾ ਕੀਤਾ ਸੀ ਕਿ ਉਹ ਗਰਭਵਤੀ ਹੈ ਅਤੇ ਇਸੇ ਦੌਰਾਨ ਇਕ ਹੋਰ ਅਦਾਕਾਰਾ ਨੇ ਆਪਣੇ ਬੇਬੀ ਬੰਪ ਦੀ ਫੋਟੋ ਸ਼ੇਅਰ ਕੀਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਵਧਾਈਆਂ ਦੇਣੀਆਂ ਸ਼ੂਰੂ ਕਰ ਦਿੱਤੀਆਂ।
ਪਰ ਇਸ ਅਦਾਕਾਰਾ ਨੇ ਆਪਣੀ ਪ੍ਰੈਗਨੈਂਸੀ ਦਾ ਸੱਚ ਵੀ ਦੱਸ ਦਿੱਤਾ ਹੈ, ਜਿਸ ਨੂੰ ਜਾਣ ਕੇ ਉਨ੍ਹਾਂ ਦੇ ਫੈਨਜ਼ ਥੋੜਾ ਕੁਝ ਉਦਾਸ ਹੋ ਗਏ। ਇਹ ਅਦਾਕਾਰਾ ਕੋਈ ਹੋਰ ਨਹੀਂ ਸਗੋਂ ਟੀਵੀ ਜਗਤ ਦੀ ਮਸ਼ਹੂਰ ਅਦਾਕਾਰਾ ਅਨੀਤਾ ਹਸਨੰਦਾਨੀ ਹੈ।
ਹੋਰ ਪੜ੍ਹੋ : ਅਦਾਕਾਰ ਰਣਵੀਰ ਸਿੰਘ ਨੇ ਹੇਮਕੁੰਟ ਫਾਊਂਡੇਸ਼ਨ ਦੇ ਨਾਲ ਮਿਲਾਇਆ ਹੱਥ, ਪੋਸਟ ਪਾ ਕੇ ਕਿਹਾ- ‘ਸਰਬੱਤ ਦਾ ਭਲਾ’
image source instagram
ਪ੍ਰੈਗਨੈਂਸੀ ਦੀਆਂ ਖਬਰਾਂ ਦੇ ਵਿਚਕਾਰ ਅਦਾਕਾਰਾ ਅਨੀਤਾ ਹਸਨੰਦਾਨੀ ਨੇ ਵੀ ਆਪਣੀ ਇੱਕ ਫੋਟੋ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਪਤੀ ਰੋਹਿਤ ਰੈੱਡੀ ਨਾਲ ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਅਨੀਤਾ ਹਸਨੰਦਾਨੀ ਦੀ ਇਸ ਫੋਟੋ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਵੀ ਭੁਲੇਖਾ ਪੈ ਗਿਆ ਕਿ ਕੀ ਅਦਾਕਾਰਾ ਗਰਭਵਤੀ ਹੈ ਜਾਂ ਨਹੀਂ। ਇੰਨਾ ਹੀ ਨਹੀਂ ਪ੍ਰਸ਼ੰਸਕਾਂ ਨੇ ਅਨੀਤਾ ਹਸਨੰਦਾਨੀ ਦੀ ਫੋਟੋ 'ਤੇ ਕਮੈਂਟ ਵੀ ਕੀਤੇ ਅਤੇ ਕਈ ਸਵਾਲ ਵੀ ਪੁੱਛੇ।
image source instagram
ਫੋਟੋ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ- ‘ਨਹੀਂ ਮੈਂ ਗਰਭਵਤੀ ਨਹੀਂ ਹਾਂ’। ਹਾਲਾਂਕਿ, ਕੈਪਸ਼ਨ ਦੇ ਬਾਵਜੂਦ, ਪ੍ਰਸ਼ੰਸਕ ਉਸ ਤੋਂ ਸਵਾਲ ਕਰਨ ਤੋਂ ਪਿੱਛੇ ਨਹੀਂ ਹਟੇ ਅਤੇ ਕਈਆਂ ਨੇ ਅਭਿਨੇਤਰੀ ਨੂੰ ਵਧਾਈਆਂ ਵੀ ਦੇਣੀਆਂ ਸ਼ੁਰੂ ਕਰ ਦਿੱਤੀਆਂ। ਦੱਸ ਦੇਈਏ ਕਿ ਪਿਛਲੇ ਦਿਨੀਂ ਅਦਾਕਾਰਾ ਦੇ ਪ੍ਰੈਗਨੈਂਸੀ ਦੀਆਂ ਖਬਰਾਂ ਕਾਫੀ ਵਾਇਰਲ ਹੋ ਰਹੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਫੋਟੋ ਰਾਹੀਂ ਲੋਕਾਂ ਨੂੰ ਆਪਣਾ ਜਵਾਬ ਦਿੱਤਾ ਹੈ।
image source instagram
ਦੱਸ ਦਈਏ ਬੀਤੇ ਦਿਨੀਂ ਹੀ ਇੱਕ ਹੋਰ ਟੀਵੀ ਜਗਤ ਦੇ ਕਪਲ ਨੇ ਆਪਣੇ ਦੂਜੇ ਵਾਰ ਮਾਪੇ ਬਣਨ ਦੀ ਜਾਣਕਾਰੀ ਦਿੱਤੀ ਸੀ। ਦੇਬੀਨਾ ਬੈਨਰਜੀ ਤੇ ਗੁਰਮੀਤ ਚੌਧਰੀ ਜੋ ਕਿ ਇਸ ਸਾਲ ਅਪ੍ਰੈਲ ਮਹੀਨੇ ‘ਚ ਪਹਿਲੀ ਵਾਰ ਮਾਪੇ ਬਣੇ ਸਨ ਤੇ ਹੁਣ ਦੂਜੀ ਵਾਰ ਵੀ ਮਾਪੇ ਬਣਨ ਜਾ ਰਹੇ ਹਨ। ਜੀ ਹਾਂ ਦੇਬੀਨਾ ਨੇ ਇੱਕ ਪੋਸਟ ਪਾ ਕੇ ਇਹ ਖੁਸ਼ਖਬਰੀ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ।