ਦ੍ਰਿਸ਼ਟੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਵਿਆਹ ਤੋਂ ਬਾਅਦ ਆਪਣੇ ਪਿਤਾ ਦੇ ਘਰ ਆਈ ਹੋਈ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਦ੍ਰਿਸ਼ਟੀ ਦੇ ਮਾਤਾ ਪਿਤਾ ਉਸ ‘ਤੇ ਪਿਆਰ ਲੁਟਾ ਰਹੇ ਹਨ ।ਇਸ ਵੀਡੀਓ ਨੂੰ ਅਦਾਕਾਰਾ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।
ਹੋਰ ਪੜ੍ਹੋ : ਚਮੜੀ ਦੇ ਕਈ ਰੋਗਾਂ ਨੂੰ ਦੂਰ ਕਰ ਸਕਦੇ ਹਨ ਘੀਏ (ਲੌਕੀ) ਦੇ ਛਿਲਕੇ
ਦ੍ਰਿਸ਼ਟੀ ਗਰੇਵਾਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਉਨ੍ਹਾਂ ਦੇ ਵੀਡੀਓਜ਼ ਖੂਬ ਵਾਇਰਲ ਵੀ ਹੁੰਦੇ ਹਨ । ਉਹ ਖੁਦ ਵੀ ਵੀਡੀਓਜ਼ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕਰਦੀ ਰਹਿੰਦੀ ਹੈ ।ਦੱਸ ਦਈਏ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਤੇ ਐਕਟਰ ਅਭੈ ਅਤਰੀ ਦੇ ਨਾਲ ਗੁਰੂ ਘਰ ‘ਚ ਲਾਵਾਂ ਲਈਆਂ ਸਨ। ਲਾਕਡਾਊਨ ਹੋਣ ਕਰਕੇ ਇਸ ਵਿਆਹ ‘ਚ ਪਰਿਵਾਰਕ ਮੈਂਬਰ ਹੀ ਸ਼ਾਮਿਲ ਸਨ।
ਜੇ ਗੱਲ ਕਰੀਏ ਤਾਂ ਉਹ ਟੀਵੀ ਜਗਤ ‘ਚ ਆਪਣੀ ਅਦਾਕਾਰੀ ਦੇ ਨਾਲ ਵਾਹ ਵਾਹੀ ਖੱਟ ਚੁੱਕੀ ਹੈ। ਇਹ ਇੱਕ ਵਾਰ ਫਿਰ ਤੋਂ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਉਹ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫ਼ਿਲਮ ਜੋੜੀ ‘ਚ ਨਜ਼ਰ ਆਵੇਗੀ। ਇਸ ਤੋਂ ਪਹਿਲਾਂ ਵੀ ਉਹ ‘ਬੈਸਟ ਆਫ ਲੱਕ’ ਅਤੇ ‘ਮਿੱਟੀ ਨਾ ਫਰੋਲ ਜੋਗੀਆ’ ‘ਹਾਰਡ ਕੌਰ’, ‘ਮੁਕਲਾਵਾ’ ਵਰਗੀਆਂ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ।
View this post on Instagram
A post shared by ❤️DRISHTII GAREWAL❤️ (@drishtiigarewal9)