ਰੌਂਗਟੇ ਖੜ੍ਹੇ ਕਰਨ ਵਾਲਾ ਅਕਸ਼ੈ ਕੁਮਾਰ ਤੇ ਮਾਨੁਸ਼ੀ ਛਿੱਲਰ ਦੀ ਫ਼ਿਲਮ ਪ੍ਰਿਥਵੀਰਾਜ ਦਾ ਟ੍ਰੇਲਰ ਹੋਇਆ ਰਿਲੀਜ਼

Prithviraj trailer: ਅਕਸ਼ੈ ਕੁਮਾਰ, ਸੰਜੇ ਦੱਤ, ਸੋਨੂੰ ਸੂਦ ਅਤੇ ਮਾਨੁਸ਼ੀ ਛਿੱਲਰ ਦੀ ਮੋਸਟ ਅਵੇਟਡ ਫ਼ਿਲਮ 'ਪ੍ਰਿਥਵੀਰਾਜ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ ਦਾ ਨਿਰਦੇਸ਼ਨ ਚੰਦਰਪ੍ਰਕਾਸ਼ ਦਿਵੇਦੀ ਨੇ ਕੀਤਾ ਹੈ। ਫ਼ਿਲਮ 'ਚ ਅਕਸ਼ੈ ਕੁਮਾਰ ਪ੍ਰਿਥਵੀਰਾਜ ਚੌਹਾਨ ਦਾ ਕਿਰਦਾਰ ਨਿਭਾਅ ਰਹੇ ਹਨ ਜਦਕਿ ਸੋਨੂੰ ਸੂਦ ਫ਼ਿਲਮ 'ਚ ਚੰਦਬਰਦਾਈ ਦੀ ਭੂਮਿਕਾ 'ਚ ਹਨ।
Image Source: Twitter
ਵਿਸ਼ਵ ਸੁੰਦਰੀ ਮਾਨੁਸ਼ੀ ਛਿੱਲਰ ਇਸ ਫ਼ਿਲਮ ਦੇ ਰਾਹੀਂ ਅਦਾਕਾਰੀ ਦੇ ਖੇਤਰ ਚ ਆਪਣਾ ਪਹਿਲਾ ਕਦਮ ਰੱਖਣ ਜਾ ਰਹੀ ਹੈ। ਉਹ ਇਸ ਵਿੱਚ ਸੰਯੋਗਿਤਾ ਦਾ ਕਿਰਦਾਰ ਨਿਭਾ ਰਹੀ ਹੈ। ਫ਼ਿਲਮ 'ਚ ਸੰਜੇ ਦੱਤ ਵੀ ਹਨ।
Image Source: Twitter
ਫ਼ਿਲਮ ਦਾ ਟ੍ਰੇਲਰ ਸ਼ਾਨਦਾਰ ਹੈ, ਜਿਸ 'ਚ ਜ਼ਬਰਦਸਤ ਐਕਸ਼ਨ ਤੇ ਦਮਦਾਰ ਡਾਇਲਾਗ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਹਨ। ਇਸ ਫ਼ਿਲਮ ਦੇ ਰਾਹੀਂ ਪ੍ਰਿਥਵੀਰਾਜ ਚੌਹਾਨ ਦੀ ਜ਼ਿੰਦਗੀ ਦੀਆਂ ਲੜਾਈਆਂ ਨੂੰ ਵੀ ਦਿਖਾਇਆ ਜਾਵੇਗਾ। ਟ੍ਰੇਲਰ 'ਚ ਅਕਸ਼ੈ ਕੁਮਾਰ ਦੇ ਰੌਂਗਟੇ ਖੜ੍ਹੇ ਕਰਨ ਵਾਲੇ ਐਕਸ਼ਨ ਸੀਨ ਦੇਖਣ ਨੂੰ ਮਿਲ ਰਹੇ ਹਨ। ਟ੍ਰੇਲਰ 'ਚ ਸੰਜੇ ਦੱਤ ਵੀ ਅਹਿਮ ਭੂਮਿਕਾ 'ਚ ਨਜ਼ਰ ਆ ਸਕਦੇ ਹਨ।
Image Source: Twitter
'ਪ੍ਰਿਥਵੀਰਾਜ' ਦਾ ਟ੍ਰੇਲਰ ਰਿਲੀਜ਼ ਕਰਦੇ ਹੋਏ ਅਕਸ਼ੈ ਕੁਮਾਰ ਨੇ ਆਪਣੇ ਟਵਿਟਰ 'ਤੇ ਲਿਖਿਆ, 'ਬਹਾਦਰੀ ਅਤੇ ਬਹਾਦਰੀ ਦੀ ਅਮਰ ਕਹਾਣੀ... ਇਹ ਸਮਰਾਟ ਪ੍ਰਿਥਵੀਰਾਜ ਚੌਹਾਨ ਦੀ ਕਹਾਣੀ ਹੈ। ਹਿੰਦੀ, ਤਾਮਿਲ ਅਤੇ ਤੇਲਗੂ 'ਚ ਰਿਲੀਜ਼ ਹੋਵੇਗੀ। 3 ਜੂਨ ਨੂੰ ਸਿਨੇਮਾਘਰਾਂ ਵਿੱਚ ਪ੍ਰਿਥਵੀਰਾਜ ਦਾ ਆਨੰਦ ਲਓ। ਅਕਸ਼ੈ ਕੁਮਾਰ ਦੀ ਇਸ ਫ਼ਿਲਮ ਦੇ ਟ੍ਰੇਲਰ 'ਤੇ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ।
Dr. Chandraprakash Dwivedi ਵੱਲੋਂ ਹੀ ਫ਼ਿਲਮ ਦੀ ਕਹਾਣੀ ਲਿਖੀ ਗਈ ਹੈ ਅਤੇ ਡਾਇਰੈਕਟ ਵੀ ਕੀਤੀ ਗਈ ਹੈ। ਚੰਦਰਪ੍ਰਕਾਸ਼ ਨੇ ਕਿਹਾ, 'ਪ੍ਰਿਥਵੀਰਾਜ ਮੇਰਾ ਡਰੀਮ ਪ੍ਰੋਜੈਕਟ ਹੈ। ਦਰਸ਼ਕਾਂ ਵੱਲੋਂ ਟ੍ਰੇਲਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਹੋਰ ਪੜ੍ਹੋ : ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ‘ਬੇਬੀ ਡਾਇਨਾਸੌਰ’ ਵਾਲੇ ਵੀਡੀਓ ਦਾ ਜਾਣੋ ਪੂਰਾ ਸੱਚ