ਇਸ ਪੁਰਾਣੀ ਤਸਵੀਰ ‘ਚ ਨਜ਼ਰ ਆ ਰਹੇ ਸਰਦਾਰ ਬੱਚੇ ਨੇ ਅਦਾਕਾਰੀ ਦੇ ਖੇਤਰ ‘ਚ ਚਮਕਾਇਆ ਹੈ ਨਾਂਅ, ਪੰਜਾਬ ਦੇ ਮਾਨਸਾ ਜ਼ਿਲ੍ਹੇ ਨਾਲ ਰੱਖਦਾ ਹੈ ਸਬੰਧ, ਕੀ ਤੁਸੀਂ ਪਛਾਣਿਆ?

ਇਸ ਪੁਰਾਣੀ ਤਸਵੀਰ ‘ਚ ਨਜ਼ਰ ਆ ਰਿਹਾ ਸਰਦਾਰ ਬੱਚਾ ਕੋਈ ਹੋਰ ਨਹੀਂ ਪੰਜਾਬੀ ਅਦਾਕਾਰ ਅਮਨ ਧਾਲੀਵਾਲ ਹੈ। ਜੀ ਹਾਂ ਅਮਨ ਧਾਲੀਵਾਲ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੀ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਉਹ ਆਪਣੇ ਨਾਨੇ ਨਾਲ ਨਜ਼ਰ ਆ ਰਹੇ।
View this post on Instagram
With Nana “Jatthedaar Dalip singh “
ਹੋਰ ਵੇਖੋ:ਜਗਜੀਤ ਸਿੰਘ ਲਈ ਆਸਾਨ ਨਹੀਂ ਸੀ ਮਾਇਆ ਨਗਰੀ ਦਾ ਸਫਰ ਤੈਅ ਕਰਨਾ, ਲੰਘਣਾ ਪਿਆ ਸੀ ਬੁਰੇ ਦੌਰ ‘ਚੋਂ
ਮਾਨਸਾ ਜ਼ਿਲ੍ਹੇ ਨਾਲ ਸਬੰਧਤ ਅਮਨ ਧਾਲੀਵਾਲ ਨੇ ਕਈ ਨਾਮੀ ਗਾਇਕਾਂ ਦੇ ਗੀਤਾਂ ‘ਚ ਬਤੌਰ ਮਾਡਲ ਕੰਮ ਕਰਕੇ ਆਪਣੀ ਪੰਜਾਬੀ ਇੰਡਸਟਰੀ ‘ਚ ਵੱਖਰੀ ਪਛਾਣ ਬਣਾਈ ਸੀ। ਉਸ ਤੋਂ ਬਾਅਦ ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ, ਜਿਵੇਂ ਇੱਕ ਕੁੜੀ ਪੰਜਾਬ ਦੀ, ਵਿਰਸਾ, ਅੱਜ ਦੇ ਰਾਂਝੇ ਤੋਂ ਇਲਾਵਾ ਤੇਲਗੂ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕਰਨ ਦਾ ਮੌਕਾ ਮਿਲਿਆ।
View this post on Instagram
“Nanak naam jahaaz hai” mahurat clap
ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫ਼ਿਲਮ ‘ਯੋਧਾ ਅਕਬਰ’ ‘ਚ ਉਹ ਐਸ਼ਵਰਿਆ ਰਾਏ ਦੇ ਮੰਗੇਤਰ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ਟੀਵੀ ਦੇ ਕਈ ਸੀਰੀਅਲਸ ‘ਚ ਕੰਮ ਕਰ ਰਹੇ ਹਨ ਤੇ ਬਹੁਤ ਹੀ ਜਲਦ ਪੰਜਾਬੀ ਫ਼ਿਲਮ ‘ਨਾਨਕ ਨਾਮ ਜਹਾਜ਼’ ਦੇ ਰੀਮੇਕ ਨਾਲ ਪੰਜਾਬੀ ਪਰਦੇ ਉੱਤੇ ਕਮ ਬੈਕ ਕਰਦੇ ਹੋਏ ਨਜ਼ਰ ਆਉਣਗੇ। ਦੱਸ ਦਈਏ ਇਸ ਫ਼ਿਲਮ ਦਾ ਸ਼ੂਟ ਸ਼ੁਰੂ ਹੋ ਚੁੱਕਿਆ ਹੈ। ਇਸ ਫ਼ਿਲਮ ਗੈਵੀ ਚਾਹਲ, ਮੁਕੇਸ਼ ਰਿਸ਼ੀ, ਦ੍ਰਿਸ਼ਟੀ ਗਰੇਵਾਲ, ਯਾਮਿਨੀ ਮਲਹੋਤਰਾ, ਵਿੰਦੂ ਦਾਰਾ ਸਿੰਘ ਤੇ ਕਈ ਹੋਰ ਅਦਾਕਾਰ ਨਜ਼ਰ ਆਉਣਗੇ।