ਅਮਨ ਧਾਲੀਵਾਲ ਨੇ ਆਪਣੀ ਮਾਤਾ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਤਸਵੀਰ ਕੀਤੀ ਸਾਂਝੀ

ਬਾਲੀਵੁੱਡ ਤੇ ਪੰਜਾਬੀ ਅਦਾਕਾਰ ਅਮਨ ਧਾਲੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਨੇ। ਜੀ ਹਾਂ ਉਨ੍ਹਾਂ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਆਪਣੇ ਇੰਸਟਾਗ੍ਰਾਮ ਉੱਤੇ ਤਸਵੀਰ ਸਾਂਝੀ ਕੀਤੀ ਹੈ।
View this post on Instagram
ਅਮਨ ਧਾਲੀਵਾਲ ਨੇ ਆਪਣੀ ਮਾਤਾ ਜੀ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਿਲ ਕੀਤੀਆਂ। ਅਮਨ ਧਾਲੀਵਾਲ ਸਰਦਾਰੀ ਲੁੱਕ ‘ਚ ਨਜ਼ਰ ਆ ਰਹੇ ਨੇ ਸਿਰ ਉੱਤੇ ਕੇਸਰੀ ਰੰਗ ਦੀ ਪੱਗ ਬੰਨੀ ਹੋਈ ਹੈ ਤੇ ਸਰਦੀਆਂ ਦੇ ਚਲਦੇ ਉਨ੍ਹਾਂ ਨੇ ਲੋਈ ਲਈ ਹੋਈ ਹੈ।
ਜੇ ਗੱਲ ਕਰੀਏ ਅਮਨ ਧਾਲੀਵਾਲ ਦੀ ਤਾਂ ਉਹ ਬਹੁਤ ਜਲਦ ਪੰਜਾਬੀ ਫ਼ਿਲਮ ‘ਨਾਨਕ ਨਾਮ ਜਹਾਜ਼’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਮਾਨ ਸਿੰਘ ਦੀਪ ਤੇ ਕਲਿਆਨੀ ਸਿੰਘ ਵੱਲੋਂ ਪ੍ਰੋਡਿਊਸ ਕੀਤਾ ਜਾ ਰਿਹਾ ਹੈ। ‘ਨਾਨਕ ਨਾਮ ਜਹਾਜ਼ ਹੈ’ ਫ਼ਿਲਮ ਨੂੰ ਕਲਿਆਨੀ ਸਿੰਘ ਵੱਲੋਂ ਡਾਇਰੈਕਟ ਕੀਤਾ ਜਾਵੇਗਾ। ਇਸ ਫ਼ਿਲਮ ਦੀ ਕਹਾਣੀ ਪਰਿਵਾਰਿਕ ਤੇ ਸਭਿਆਚਾਰਿਕ ਕਦਰਾਂ-ਕੀਮਤਾਂ ‘ਤੇ ਅਧਾਰਿਤ ਹੋਵੇਗੀ। ਇਸ ਤੋਂ ਇਲਾਵਾ ਉਹ ਟੀਵੀ ਦੇ ਕਈ ਸੀਰੀਅਲ ‘ਚ ਵੀ ਆਪਣੀ ਅਦਾਕਾਰੀ ਦੇ ਜਲਵੇ ਦਿਖਾ ਰਹੇ ਹਨ।