ਦੇਖੋ ਵੀਡੀਓ: ਗਾਇਕ ਅਮਰ ਸੈਂਬੀ ਨਵੇਂ ਸੱਭਿਆਚਾਰ ਗੀਤ ‘JHOOMER BOLIYAN’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ
Lajwinder kaur
December 11th 2020 01:35 PM
ਪੰਜਾਬੀ ਗਾਇਕ ਅਮਰ ਸੈਂਬੀ ਆਪਣੇ ਨਵੇਂ ਸੱਭਿਆਚਾਰਕ ਗੀਤ ‘JHOOMER BOLIYAN’ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਏ ਨੇ । ਉਨ੍ਹਾਂ ਨੇ ਪੰਜਾਬੀ ਵਿਰਸੇ ਦੇ ਲੋਕ ਗੀਤਾਂ ਨੂੰ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ । ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ ।
ਹੋਰ ਪੜ੍ਹੋ : ਦਿੱਲੀ ਕਿਸਾਨੀ ਮੋਰਚੇ ‘ਚ ਪਹੁੰਚੇ ਗਾਇਕ ਗੁਰਨਾਮ ਭੁੱਲਰ, ਲੰਗਰ ‘ਚ ਰੋਟੀਆਂ ਬਣਾਉਂਦੇ ਆਏ ਨਜ਼ਰ
ਇਹ ਗਾਣੇ ਦੇ ਬੋਲ Traditional ਨੇ ਤੇ ਮਿਊਜ਼ਿਕ Surinder Bachan ਨੇ ਤਿਆਰ ਕੀਤਾ ਹੈ । ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।
ਪੀਟੀਸੀ ਰਿਕਾਰਡਜ਼ ਅਜਿਹਾ ਪਲੇਟਫਾਰਮ ਹੈ ਜਿਸ ਤੇ ਨਾਮੀ ਗਾਇਕਾਂ ਦੇ ਨਾਲ ਨਵੇਂ ਹੁਨਰ ਨੂੰ ਜੱਗ ਜ਼ਾਹਿਰ ਕੀਤਾ ਜਾਂਦਾ ਹੈ ।