ਪੇਂਡੂ ਸੱਭਿਆਚਾਰ ਨੂੰ ਪੇਸ਼ ਕਰਦੀ ਫ਼ਿਲਮ ‘ਜੱਦੀ ਸਰਦਾਰ’ ਨੂੰ ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਐਮੀ ਵਿਰਕ ਤੇ ਕਰਨ ਔਜਲਾ ਨੇ ਵੀ ਕੀਤੀ ਤਾਰੀਫ਼
ਸਿੱਪੀ ਗਿੱਲ ਤੇ ਦਿਲਪ੍ਰੀਤ ਢਿੱਲੋਂ ਸਟਾਰਰ ਫ਼ਿਲਮ ਜੱਦੀ ਸਰਦਾਰ ਜੋ ਕਿ 6 ਸਤੰਬਰ ਨੂੰ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰੀ ਲੱਗਵਾ ਚੁੱਕੀ ਹੈ। ਪੰਜਾਬੀ ਪੇਂਡੂ ਪਿਛੋਕੜ ਦੇ ਨਾਲ ਸਬੰਧਿਤ ਇਸ ਫ਼ਿਲਮ ਦੀ ਕਹਾਣੀ ਧੀਰਜ ਕੁਮਾਰ ਤੇ ਕਰਣ ਸੰਧੂ ਹੋਰਾਂ ਵੱਲੋਂ ਮਿਲਕੇ ਲਿਖੀ ਗਈ ਹੈ।
View this post on Instagram
ਨਿਰਦੇਸ਼ਕ ਮਨਭਾਵਨ ਸਿੰਘ ਨੇ ਇਸ ਕਹਾਣੀ ਨੂੰ ਸ਼ਾਨਦਾਰ ਤਰੀਕੇ ਨਾਲ ਵੱਡੇ ਪਰਦੇ ਉੱਤੇ ਪੇਸ਼ ਕਰਨ ‘ਚ ਕਾਮਯਾਬ ਰਹੇ ਹਨ। ਜਿਸਦਾ ਪਤਾ ਇਸ ਗੱਲ ਤੋਂ ਚੱਲਦਾ ਹੈ ਕਿ ਫ਼ਿਲਮ ਦੇ ਸਾਰੇ ਹੀ ਸ਼ੋਅ ਹਾਉਸ ਫੁੱਲ ਚੱਲ ਰਹੇ ਹਨ। ਦਰਸ਼ਕਾਂ ਤੋਂ ਇਲਾਵਾ ਪੰਜਾਬੀ ਸਿਤਾਰਿਆਂ ਨੂੰ ਵੀ ਫ਼ਿਲਮ ਪਸੰਦ ਆ ਰਹੀ ਹੈ। ਜਿਸਦੇ ਚੱਲਦੇ ਐਮੀ ਵਿਰਕ ਤੇ ਕਰਨ ਔਜਲਾ ਨੇ ਜੱਦੀ ਸਰਦਾਰ ਦੀ ਸਾਰੀ ਸਟਾਰ ਕਾਸਟ ਨੂੰ ਵਧਾਈ ਦਿੱਤੀ ਹੈ।
ਇਸ ਫ਼ਿਲਮ ‘ਚ ਗੱਗੂ ਗਿੱਲ, ਸਿੱਪੀ ਗਿੱਲ, ਦਿਲਪ੍ਰੀਤ ਢਿੱਲੋਂ ਤੇ ਹੌਬੀ ਧਾਲੀਵਾਲ ਆਪਣੀ ਦਮਦਾਰ ਅਦਾਕਾਰੀ ਤੇ ਸ਼ਾਨਦਾਰ ਡਾਇਲਾਗਸ ਨਾਲ ਦਰਸ਼ਕਾਂ ਤੋਂ ਵਾਹ ਵਾਹੀ ਖੱਟ ਰਹੇ ਹਨ। ਫ਼ਿਲਮ ‘ਚ ਕਈ ਹੋਰ ਨਾਮੀ ਕਲਾਕਾਰ ਜਿਵੇਂ ਗੁਰਮੀਤ ਸਾਜਨ, ਅਨੀਤਾ ਦੇਵਗਨ, ਧੀਰਜ ਕੁਮਾਰ, ਯਾਦ ਗਰੇਵਾਲ, ਸਾਵਨ ਰੂਪੋਵਾਲੀ, ਸੰਸਾਰ ਸੰਧੂ, ਅਮਨ ਕੌਤਿਸ਼, ਗੁਰਮੀਤ ਸਾਜਨ ਅਹਿਮ ਭੂਮਿਕਾ ‘ਚ ਨਜ਼ਰ ਆ ਰਹੇ ਹਨ। ਬਲਜੀਤ ਸਿੰਘ ਜੌਹਲ ਅਤੇ ਦਿਲਪ੍ਰੀਤ ਸਿੰਘ ਜੌਹਲ ਫ਼ਿਲਮ ਜੱਦੀ ਸਰਦਾਰ ਨੂੰ ਪ੍ਰੋਡਿਊਸ ਕੀਤਾ ਗਿਆ ਹੈ। ਜੱਦੀ ਸਰਦਾਰ ਫ਼ਿਲਮ ਨੂੰ ਪੀਟੀਸੀ ਮੋਸ਼ਨ ਪਿਕਚਰਸ ਅਤੇ ਗਲੋਬ ਮੂਵੀਜ਼ ਵੱਲੋਂ ਦੁਨੀਆਂ ਭਰ ‘ਚ ਡਿਸਟ੍ਰੀਬਿਊਟ ਕੀਤਾ ਗਿਆ ਹੈ। ‘ਸੌਫਟ ਦਿਲ ਪ੍ਰੋਡਕਸ਼ਨ’ ਦੇ ਬੈਨਰ ਹੇਠ ਇਸ ਫ਼ਿਲਮ ਨੂੰ ਰਿਲੀਜ਼ ਕੀਤਾ ਗਿਆ ਹੈ।