ਦੇਖੋ ਵੀਡੀਓ: ‘Taare Balliye’ ਗੀਤ ਹੋਇਆ ਰਿਲੀਜ਼, ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਨੋਕ-ਝੋਕ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ
Lajwinder kaur
October 30th 2020 05:46 PM
ਪੰਜਾਬੀ ਗਾਇਕ ਐਮੀ ਵਿਰਕ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੀ ਹਾਂ ਉਹ ‘ਤਾਰੇ ਬੱਲੀਏ’ (Taare Balliye) ਟਾਈਟਲ ਹੇਠ ਭੰਗੜਾ ਬੀਟ ਵਾਲਾ ਸੌਂਗ ਲੈ ਕੇ ਆਏ ਨੇ ।
ਇਸ ਗੀਤ ‘ਚ ਐਮੀ ਵਿਰਕ ਦੇ ਨਾਲ ਅਦਾਕਾਰੀ ਕਰਦੀ ਹੋਈ ਨਜ਼ਰ ਆ ਰਹੀ ਹੈ ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਐਕਟਰੈੱਸ ਸਰਗੁਣ ਮਹਿਤਾ । ਦਰਸ਼ਕਾਂ ਨੂੰ ਦੋਵਾਂ ਦੀ ਨੋਕ-ਝੋਕ ਖੂਬ ਪਸੰਦ ਆ ਰਹੀ ਹੈ । ਗਾਣੇ ਦੇ ਵੀਡੀਓ ‘ਚ ਮਨਿੰਦਰ ਬੁੱਟਰ ਦੀ ਸਪੈਸ਼ਲ ਐਂਟਰੀ ਦੇਖਣ ਨੂੰ ਮਿਲ ਰਹੀ ਹੈ ।
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਹੈਪੀ ਰਾਏਕੋਟੀ ਨੇ ਲਿਖੇ ਨੇ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਅਰਵਿੰਦਰ ਖਹਿਰਾ ਨੇ ਡਾਇਰੈਕਟ ਕੀਤਾ ਹੈ । ਗਾਣੇ ਨੂੰ ਬਰਫੀ ਮਿਊਜ਼ਿਕ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ । ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਿਆ ਕਮੈਂਟ ਕਰਕੇ ਦੱਸ ਸਕਦੇ ਹੋ ।
View this post on Instagram