ਅਮਰਿੰਦਰ ਗਿੱਲ ਨੇ ਗੀਤ ਦੇ ਰਾਹੀਂ ਦਿੱਤੀ ਨਸੀਹਤ ਕਿ ਕਦੇਂ ਵੀ ਹਾਰਿਆਂ ਉੱਤੇ ਨਹੀਂਓ ਹੱਸੀਦਾ, ਦੇਖੋ ਵੀਡੀਓ
ਪੰਜਾਬੀ ਇੰਡਸਟਰੀ ਦੇ ਨਾਮੀ ਤੇ ਸਭ ਦੇ ਹਰਮਨ ਪਿਆਰੇ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਜੋ ਕਿ ਬਹੁਤ ਜਲਦ ‘ਲਾਈਏ ਜੇ ਜਾਰੀਆਂ’ ਫ਼ਿਲਮ ਦੇ ਨਾਲ ਵੱਡੇ ਪਰਦੇ ਉੱਤੇ ਨਜ਼ਰ ਆਉਣ ਵਾਲੇ ਹਨ। ਅਮਰਿੰਦਰ ਗਿੱਲ ਦੀ ਇੱਕ ਵੀਡੀਓ ਸ਼ੋਸਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਉਨ੍ਹਾਂ ਨੇ ਆਪਣੇ ਗੀਤ ਬੋਲਾਂ ਦੇ ਰਾਹੀਂ ਬਹੁਤ ਹੀ ਵਧੀਆ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਬੋਲਾਂ ਦੇ ਰਾਹੀਂ ਕਿਹਾ ਕਿ ਜ਼ਿੰਦਗੀ ‘ਚ ਕਦੇ ਵੀ ਕਿਸੇ ਦੀ ਹਾਰ ਉੱਤੇ ਹੱਸਣਾ ਨਹੀਂ ਚਾਹੀਦਾ ਹੈ ਤੇ ਜੇ ਕਿਸੇ ਇਨਸਾਨ ਨੂੰ ਲੋੜ ਪਵੇ ਤਾਂ ਉਸਦੀ ਮਦਦ ਕਰਨੀ ਚਾਹੀਦੀ ਹੈ ਕਿਉਂਕਿ ਲੋੜ ‘ਚ ਕੰਮ ਆਇਆ ਬੰਦਾ ਰੱਬ ਹੁੰਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਔਖੇ ਵਾਲੇ ਕੋਈ-ਕੋਈ ਨਾਲ ਖੜ੍ਹਦਾ ਹੈ। ਉਨ੍ਹਾਂ ਦੀ ਇਹ ਵੀਡੀਓ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤੀ ਜਾ ਰਹੀ ਹੈ। ਅਮਰਿੰਦਰ ਗਿੱਲ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਤੇ ਹਿੱਟ ਫ਼ਿਲਮਾਂ ਦੇ ਚੁੱਕੇ ਹਨ।
View this post on Instagram
ਹੋਰ ਵੇਖੋ:ਸਿੱਧੂ ਮੂਸੇਵਾਲਾ ਨੇ ਤਸਵੀਰ ਸਾਂਝੀ ਕਰਕੇ ਦਿੱਤੀ ਮਾਂ ਨੂੰ ਜਨਮਦਿਨ ਦੀ ਵਧਾਈ
ਅਮਰਿੰਦਰ ਗਿੱਲ ਦੀ ਆਉਣ ਵਾਲੀ ‘ਲਾਈਏ ਜੇ ਯਾਰੀਆਂ’ ਫ਼ਿਲਮ ਨੂੰ ਨਾਮਵਰ ਨਿਰਦੇਸ਼ਕ ਸੁੱਖ ਸੰਘੇੜਾ ਨੇ ਡਾਇਰੈਕਟ ਕੀਤਾ ਹੈ। ਇਹ ਫ਼ਿਲਮ ਅਮਰਿੰਦਰ ਗਿੱਲ ਹੋਰਾਂ ਦੇ ਹੋਮ ਪ੍ਰੋਡਕਸ਼ਨ ਰਿਧਮ ਬੁਆਏਜ਼ ਦੇ ਬੈਨਰ ਹੇਠ ਹੀ ਬਣਾਈ ਗਈ ਹੈ। ਇਹ ਫ਼ਿਲਮ 7 ਜੂਨ ਨੂੰ ਵਰਲਡ ਵਾਇਡ ਸਿਨੇਮਾ ਘਰਾਂ ‘ਚ ਰਿਲੀਜ਼ ਹੋ ਜਾਵੇਗੀ।