ਅਮਰਿੰਦਰ ਗਿੱਲ ਨੇ ਜਨਮਦਿਨ ‘ਤੇ ਪ੍ਰਸ਼ੰਸਕਾਂ ਨੂੰ ਦਿੱਤਾ ਖ਼ਾਸ ਤੋਹਫ਼ਾ, ‘ਜੁਦਾ-3’ ਦਾ ਐਲਾਨ ਕਰਦੇ ਹੋਏ ਕਿਹਾ- ‘ਕਿਸਾਨੀ ਵਿਰੋਧੀ ਪਲੇਟਫਾਰਮ ਛੱਡਕੇ ਬਾਕੀ ਸਭ ‘ਤੇ ਜਲਦ ਹੋਵੇਗੀ ਰਿਲੀਜ਼’

ਪੰਜਾਬੀ ਮਿਊਜ਼ਿਕ ਜਗਦ ਦੇ ਬਾਕਮਾਲ ਦੇ ਗਾਇਕ ਅਮਰਿੰਦਰ ਗਿੱਲ ਨੇ ਆਪਣੇ ਬਰਥਡੇਅ ਤੇ ਆਪਣੇ ਪ੍ਰਸ਼ੰਸਕਾਂ ਨੂੰ ਖ਼ਾਸ ਤੋਹਫ਼ਾ ਦਿੱਤਾ ਹੈ। ਜੀ ਹਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਆਪਣੀ ਨਵੀਂ ਮਿਊਜ਼ਿਕ ਐਲਬਮ ਦਾ ਐਲਾਨ ਕਰ ਦਿੱਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਉਤਸ਼ਾਹਿਤ ਨੇ ਆਪਣੇ ਗਾਇਕ ਦੇ ਗੀਤਾਂ ਨੂੰ ਸੁਣਨ ਦੇ ਲਈ ।
image source- instagram
image source- instagram
image source- instagram
ਗਾਇਕ ਅਮਰਿੰਦਰ ਗਿੱਲ ਨੇ ਆਪਣੀ ਮੋਸਟ ਅਵੇਟਡ ਐਲਬਮ Judaa 3 ਦੀ ਫਰਸਟ ਲੁੱਕ ਸਾਂਝੀ ਕਰਦੇ ਹੋਏ ਲਿਖਿਆ ਹੈ- ‘ਰੱਬ ਅੱਗੇ ਅਰਦਾਸ ਕਰਦਾ ਹਾਂ ਕਿ ਦੁਨੀਆ ‘ਚ ਸਾਰਿਆਂ ਨੂੰ ਰੱਬ ਸਿਹਤਯਾਬੀ ਬਖ਼ਸੇ … ਜੁਦਾ ੩ ਤਿਆਰ ਹੈ … ਉਮੀਦ ਹੈ ਤੁਹਾਨੂੰ ਸਭ ਨੂੰ ਪਸੰਦ ਆਵੇਗੀ … ਕਿਸਾਨੀ ਵਿਰੋਧੀ ਪਲੇਟਫਾਰਮ ਛੱਡਕੇ ਬਾਕੀ ਸਭ ‘ਤੇ ਜਲਦ ਰਿਲੀਜ਼ ਹੋਵੇਗੀ’ । ਇਸ ਪੋਸਟ ਉੱਤੇ ਦੋ ਲੱਖ ਤੋਂ ਵੱਧ ਲਾਇਕਸ ਆ ਚੁੱਕੇ ਨੇ ਤੇ ਵੱਡੀ ਗਿਣਤੀ ਚ ਪ੍ਰਸ਼ੰਸਕਾਂ ਦੇ ਕਮੈਂਟ ਆ ਰਹੇ ਨੇ। ਇਸ ਐਲਬਮ 'ਚ Dr Zeus ਆਪਣੇ ਮਿਊਜ਼ਿਕ ਦੇ ਨਾਲ ਚਾਰ ਚੰਨ ਲਗਾਉਣਗੇ।
image source- instagram
ਦੱਸ ਦਈਏ ਅਮਰਿੰਦਰ ਗਿੱਲ ਤੇ ਉਨ੍ਹਾਂ ਦੇ ਭਰਾ ਕਾਰਜ ਗਿੱਲ ਦੀ ਕੰਪਨੀ ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨੇ ‘ਜੀਓ ਸਾਵਨ’ ਤੋਂ ਆਪਣਾ ਸਾਰਾ ਕੰਟੈਂਟ ਹਟਾ ਲਿਆ ਹੈ । ਇਹ ਜਾਣਕਾਰੀ ਉਨ੍ਹਾਂ ਨੇ ਪੋਸਟ ਪਾ ਕੇ ਦਿੱਤੀ ਸੀ ਤੇ ਕਿਹਾ ਸੀ ਕਿ ਜ਼ਿਆਦਾਤਰ ਕੰਟੈਂਟ ਪਹਿਲਾਂ ਹੀ ਉਕਤ ਸਟੋਰ ਤੋਂ ਹਟਾ ਦਿੱਤਾ ਗਿਆ ਹੈ ਤੇ ਅਸੀਂ ਬਾਕੀ ਕੰਟੈਂਟ ਨੂੰ ਵੀ ਹਟਾਉਣ ਦਾ ਹੁਕਮ ਭੇਜੇ ਹੋਏ ਨੇ। ਅਮਰਿੰਦਰ ਗਿੱਲ ਕਿਸਾਨਾਂ ਦੇ ਹੱਕਾਂ ਦੇ ਲਈ ਸੋਸ਼ਲ ਮੀਡੀਆ ਉੱਤੇ ਪੋਸਟਾਂ ਪਾ ਕੇ ਸਮਰਥਨ ਦੇ ਰਹੇ ਨੇ। ਇਸ ਤੋਂ ਇਲਾਵਾ ਉਹ ਕਿਸਾਨੀ ਗੀਤਾਂ ਦੇ ਨਾਲ ਵੀ ਕਿਸਾਨਾਂ ਦੀ ਆਵਾਜ਼ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾ ਰਹੇ ਨੇ।
image source- facebook
View this post on Instagram