ਅੰਮ੍ਰਿਤ ਮਾਨ ਦੇ ਨਵੇਂ ਆਉਣ ਵਾਲੇ ਗੀਤ ‘All Bamb’ ਦਾ ਟੀਜ਼ਰ ਹੋਇਆ ਰਿਲੀਜ਼, ਨੀਰੂ ਬਾਜਵਾ ਦੀ ਅਦਾਕਾਰੀ ਦਾ ਲੱਗਿਆ ਤੜਕਾ, ਦੇਖੋ ਟੀਜ਼ਰ

ਚੱਕਵੇਂ ਗੀਤ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਪੰਜਾਬੀ ਗਾਇਕ ਅੰਮ੍ਰਿਤ ਮਾਨ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ। ਜੀ ਹਾਂ ਉਹ ਨਵੇਂ ਗੀਤ ‘All Bamb’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਟੀਜ਼ਰ 'ਚ ਐਕਟਰੈੱਸ ਨੀਰੂ ਬਾਜਵਾ ਤੇ ਗਾਇਕ ਅੰਮ੍ਰਿਤ ਮਾਨ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ।
image source-youtube
image source-youtube
ਇਸ ਗੀਤ ਨੂੰ ਅੰਮ੍ਰਿਤ ਮਾਨ ਗਾਉਂਦੇ ਹੋਏ ਨਜ਼ਰ ਆਉਣਗੇ ਤੇ ਗਾਇਕੀ ‘ਚ ਸਾਥ ਦੇਣਗੇ ਫੀਮੇਲ ਗਾਇਕਾ ਗੁਰਲੇਜ਼ ਅਖਤਰ। ਇਸ ਗੀਤ ਦੇ ਬੋਲ ਖੁਦ ਅੰਮ੍ਰਿਤ ਮਾਨ ਨੇ ਹੀ ਲਿਖੇ ਨੇ। ਇਸ ਗੀਤ ਨੂੰ ਇੱਕਵਿੰਦਰ ਸਿੰਘ ਨੇ ਮਿਊਜ਼ਿਕ ਦਿੱਤਾ ਹੈ। ਸੁੱਖ ਸੰਘੇੜਾ ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ। ਸਪੀਡ ਰਿਕਾਰਡਜ਼ ਦੇ ਲੇਬਲ ਹੇਠ ਗਾਣੇ ਦਾ ਟੀਜ਼ਰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।
image source-youtube
ਜੇ ਗੱਲ ਕਰੀਏ ਅੰਮ੍ਰਿਤ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਪਿਛੇ ਜਿਹੇ ਉਹ ਮਾਪਿਆਂ ਦੇ ਪਿਆਰ ਨੂੰ ਬਿਆਨ ਕਰਦੇ ਦੋ ਗੀਤ ਮਾਂ ਤੇ ‘ਬਾਪੂ’ ਲੈ ਕੇ ਆਏ ਸੀ। ਜਿਸ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਮਿਲਿਆ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ।